ਸੋਗੀ ਖ਼ਬਰ
ਪੰਜਾਬ ਦੇ ਸਾਬਕਾ ਮੁੱਖ ਸਕੱਤਰ ਚੱਲ ਵਸੇ
ਮੁੱਖ ਮੰਤਰੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ,28ਅਪ੍ਰੈਲ(ਵਿਸ਼ਵ ਵਾਰਤਾ)ਇਹ ਖ਼ਬਰ ਮਿਲੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵਾਈ ਐਸ ਰੱਤਰਾ ਚੱਲ ਵਸੇ। ਵਾਈ ਐਸ ਰੱਤਰਾ ਦੇ ਦਿਹਾਂਤ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 2 ਵਜੇ ਚੰਡੀਗੜ੍ਹ ਦੇ ਸੈਕਟਰ 25 ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।























