
ਚੰਡੀਗੜ, 28 ਅਪ੍ਰੈਲ ( ਵਿਸ਼ਵ ਵਾਰਤਾ )-ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 19ਵੇਂ ਦਿਨ 444947 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 444616 ਮੀਟਿ੍ਰਕ ਟਨ ਅਤੇ ਆੜਤੀਆਂ ਵਲੋਂ 331 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 444616 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 83319 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 105555 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 121705 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 57029 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 53999 ਮੀਟਿ੍ਰਕ ਟਨ ਕਣਕ ਖ਼ਰੀਦੀ ਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 23009 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 19ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 10042306 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।






















