ਨਵੀਂ ਦਿੱਲੀ/ਚੰਡੀਗੜ੍ਹ, 18 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ| ਮੁਲਾਕਾਤ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਲੁਧਿਆਣਾ ਨਗਰ ਨਿਗਮ ਚੋਣਾਂ ਤੋਂ ਬਾਅਦ ਕੀਤਾ ਜਾਵੇਗਾ| ਇਸ ਦੌਰਾਨ ਸੰਭਾਵਨਾ ਹੈ ਕਿ ਇਹ ਚੋਣਾਂ ਅਗਲੇ ਮਹੀਨੇ ਹੋ ਸਕਦੀਆਂ ਹਨ|
ਉਨਾਂ ਪੱਤਰਕਾਰਾਂ ਨੂੰ ਦੱਸਿਆ ਕਿ ਮੰਤਰੀ ਮੰਡਲ ਦੇ ਵਿਸਥਾਰ ਲਈ ਪਹਿਲਾਂ ਵਾਂਗ ਹੁਣ ਵੀ ਨਵੇਂ ਮੰਤਰੀਆਂ ਦੀ ਚੋਣ ਲਈ ਨੌਜਵਾਨ ਅਤੇ ਹੁਨਰ ਦੇ ਸੁਮੇਲ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ।
ਇੱਥੇ ਇਹ ਗੱਲ ਵਰਣਨਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਮਾਰਚ ਮਹੀਨੇ ਸੂਬੇ ਦੀ ਵਾਗਡੋਰ ਸੰਭਾਲੀ ਸੀ| ਇਸ ਦੌਰਾਨ ਕੈਬਨਿਟ ਦੇ ਵਿਸਥਾਰ ਨੂੰ ਲੈ ਕੇ ਕਈ ਵਾਰੀ ਚਰਚਾ ਚਲਦੀ ਰਹੀ| ਦੂਸਰੇ ਪਾਸੇ ਅੱਜ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਮਨਜੂਰ ਹੋਣ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਵਿਚ ਹੁਣ ਸਿਰਫ 8 ਮੰਤਰੀ ਹੀ ਰਹਿ ਗਏ ਹਨ|