ਸਿਮਰਜੀਤ ਬੈਂਸ ਦੀ ਸੁਰੱਖਿਆ ਵਿੱਚ ਤੈਨਾਤ ਗੰਨਮੈਨ ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ
– ਪੁਲਿਸ ਨੇ ਕਿਹਾ ਪਿਸਟਲ ਸਾਫ ਕਰਨ ਦੌਰਾਨ ਚੱਲੀ ਗੋਲੀ ਲੱਗਣ ਨਾਲ ਹੋਈ ਮੌਤ

ਲੁਧਿਆਣਾ, 29 ਅਪ੍ਰੈਲ 2021 (ਰਾਜਕੁਮਾਰ ਸ਼ਰਮਾ):-ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਪ੍ਰਮੁੱਖ ਸਿਮਰਜੀਤ ਸਿੰਘ ਬੈਂਸ ਦੇ ਸੁਰੱਖਿਆ ਵਿੱਚ ਤੈਨਾਤ ਗੰਨਮੈਨ ਦੀ ਸ਼ੱਕੀ ਹਾਲਾਤਾਂ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਿਮਰਜੀਤ ਸਿੰਘ ਬੈਂਸ ਦੇ ਸੁਰੱਖਿਆ ਵਿੱਚ ਤੈਨਾਤ ਸੇਵਾ ਸਿੰਘ ਜਦੋਂ ਸਵੇਰੇ ਘਰ ਤੋਂ ਡਿਊਟੀ ਜਾਣ ਤੋਂ ਪਹਿਲਾਂ ਆਪਣੇ ਪਿਸਤੌਲ ਨੂੰ ਸਾਫ ਕਰ ਰਿਹਾ ਸੀ ਤਾਂ ਅਚਾਨਕ ਉਸ ਵਿਚੋਂ ਗੋਲੀ ਚੱਲ ਗਈ। ਜਿਸ ਨਾਲ ਉਹ ਜ਼ਖਮੀ ਹੋ ਗਿਆ। ਜਿਸਨੂੰ ਇਲਾਜ ਦੇ ਲਈ ਹਸਪਤਾਲ ਚ ਦਾਖ਼ਲ ਕਰਾਇਆ ਗਿਆ। ਉਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।






















