ਡਾ. ਜਗਿੰਦਰ ਦਿਆਲ ਦਾ ਵਿਛੌੜਾ ਲੋਕ-ਹਿਤੈਸ਼ੀ ਤੇ ਖੱਬੇ-ਪੱਖੀ ਲਹਿਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ-ਇਪਟਾ

ਐੱਸ ਏ ਐਸ ਨਗਰ 30 ਅਪ੍ਰੈਲ ( ਸ਼ਤੀਸ਼ ਕੁਮਾਰ ਪੱਪੀ)-ਦਲੇਰ, ਬੇਬਾਕ ਤੇ ਈਮਾਨਦਾਰ ਪੰਜਾਬੀ ਲੋਕ-ਹਿਤੈਸ਼ੀ ਤੇ ਖੱਬੇ-ਪੱਖੀ ਵਿਚਾਰਧਾਰਾ ਦੇ ਧਾਰਨੀ ਡਾ. ਜਗਿੰਦਰ ਦਿਆਲ ਦਾ ਵਿਛੌੜਾ ਲੋਕ-ਪੱਖੀ ਤੇ ਖੱਬੇ-ਪੱਖੀ ਲਹਿਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ।ਲੇਖਕ ਰਿਪੁਦਮਨ ਸਿੰਘ ਰੂਪ,ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ,ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ, ਇਪਟਾ, ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ ਤੇ ਜਨਰਲ ਸੱਕਤਰ ਕੰਵਲ ਨੈਣ ਸਿੰਘ ਸੇਖੋਂ ਅਤੇ ਰਾਬਿੰਦਰ ਸਿੰਘ ਰੱਬੀ, ਅਮਨ ਭੋਗਲ, ਦਲਬਾਰ ਸਿੰਘ, ਹਰਜੀਤ ਕੈਂਥ, ਜੇ ਸੀ ਪਰਿੰਦਾ, ਡਾ. ਕੁਲਦੀਪ ਦੀਪ, ਡਾ. ਸੁਰੇਸ਼ ਮਹਿਤਾ, ਗੁਰਵਿੰਦਰ ਸਿੰਘ, ਗੁਰਮੀਤ ਪਾਹੜਾ, ਬਲਬੀਰ ਮੂਦਲ, ਗਮਨੂ ਬਾਂਸਲ, ਪ੍ਰਦੀਪ ਸ਼ਰਮਾ, ਡਾ.ਹਰਭਜਨ ਸਿੰਘ, ਨਰਿੰਦਰ ਨੀਨਾ, ਅਸ਼ੋਕ ਪੁਰੀ, ਵਿੱਕੀ ਮਹੇਸਰੀ, ਇੰਦਜੀਤ ਮੋਗਾ ਅਤੇ ਸਰਘੀ ਪ੍ਰੀਵਾਰ ਦੇ ਰੰਗਕਰਮੀ ਰੰਜੀਵਨ ਸਿੰਘ, ਸੰਜੀਵ ਦੀਵਾਕ ‘ਕੁੱਕੂ’, ਸੈਵੀ ਸਤਵਿੰਦਰ ਕੌਰ ਅਤੇ ਰਿੱਤੂਰਾਗ ਨੇ ਡਾ. ਜਗਿੰਦਰ ਦਿਆਲ ਦਾ ਵਿਛੌੜੇ ਉਪਰ ਗਹਿਰੇ ਦੁਖ ਦਾ ਪ੍ਰਗਟਾਵਾ ਕਰਦੇ ਉਨਾਂ ਹੋਰਾਂ ਦੇ ਪ੍ਰੀਵਾਰ ਦੇ ਦੁੱਖ ਵਿਚ ਸ਼ਰੀਕ ਹੁੰਦੇ ਕਿਹਾ ਕਿ ਡਾ. ਦਿਆਲ ਨੇ ਜਿੱਥੇ ਸਮਾਜਿਕ ਸਰੋਕਾਰਾਂ ਤੇ ਦੱਬੇ-ਕੁੱਚਲੇ ਵਰਗ ਦੇ ਮਸਲੇ ਬੜੀ ਗੰਭੀਰਤਾ ਨਾਲ ਉਠਾਏ, ਉਥੇ ਹੀ ਸਾਹਿਤ, ਸਭਿਆਚਾਰ ਤੇ ਭਾਸ਼ਾ ਦੀ ਬਿਹਤਰੀ ਲਈ ਵੀ ਲਗਾਤਾਰ ਗੰਭੀਰ ਯਤਨ ਕੀਤੇ।






















