ਕੋਰੋਨਾ ਸੰਕਟ: ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ
ਪਿਛਲੇ 24 ਘੰਟਿਆਂ ਦੌਰਾਨ ਸਾਢੇ ਤਿੰਨ ਲੱਖ ਤੋਂ ਜ਼ਿਆਦਾ ਕੇਸ
ਤਿੰਨ ਹਜ਼ਾਰ ਤੋਂ ਜ਼ਿਆਦਾ ਨੂੰ ਗੁਆਉਣੀ ਪਈ ਜਾਨ
ਦੇਸ਼ ਵਿੱਚ ਹਾਲੇ ਵੀ 34,11,350 ਐਕਟਿਵ ਮਾਮਲੇ
ਦਿੱਲੀ, 3ਮਈ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਰੁਕਣ ਵਿੱਚ ਨਹੀਂ ਆ ਰਿਹਾ। ਦਿਨ-ਪ੍ਰਤੀਦਿਨ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਵਿਚ 3.64ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਅਤੇ 3,300 ਮਰੀਜਾਂ ਦੀ ਮੌਤ ਹੋ ਗਈ ,ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 2,18,824 ਹੋ ਗਈ ਹੈ।























