ਇਸ ਸਮੇਂ ਦੀ ਵੱਡੀ ਖ਼ਬਰ
ਆਈਪੀਐਲ ਦਾ ਅੱਜ ਹੋਣ ਵਾਲਾ ਮੈਚ ਰੱਦ
ਦੋ ਖਿਡਾਰੀ ਹੋਏ ਕੋਰੋਨਾ ਦਾ ਸ਼ਿਕਾਰ
ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਹੋਣਾ ਸੀ ਆਹਮੋ-ਸਾਹਮਣੇ

ਚੰਡੀਗੜ੍ਹ, 3ਮਈ (ਵਿਸ਼ਵ ਵਾਰਤਾ)- ਵਿਸ਼ਵ ਦੀ ਸਭ ਤੋਂ ਵੱਧ ਮਹਿੰਗੀ ਤੇ ਮਸ਼ਹੂਰ ਲੀਗ ਇੰਡੀਅਨ ਪ੍ਰੀਮੀਅਰ ਲੀਗ ਦਾ 14ਵਾਂ ਸੀਜ਼ਨ ਜਾਰੀ ਹੈ,ਜਿਥੇ ਪੂਰੇ ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਤਬਾਹੀ ਮਚਾਈ ਹੋਈ ਹੈ। ਹੁਣ ਆਈਪੀਐਲ ਵੀ ਇਸ ਦੀ ਚਪੇਟ ਵਿੱਚ ਆ ਗਿਆ ਹੈ। ਜਾਣਕਾਰੀ ਅਨੁਸਾਰ ਕੋਲਕਾਤਾ ਦੇ ਦੋ ਖਿਡਾਰੀ ਵਰੁਣ ਚੱਕਰਵਰਤੀ ਅਤੇ ਸੰਦੀਪ ਵਾਰੀਅਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਿਸ ਕਾਰਨ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਂਲੰਜਰਜ਼ ਬੈਂਗਲੁਰੂ ਵਿਚਕਾਰ ਸੋਮਵਾਰ ਨੂੰ ਹੋਣ ਵਾਲਾ ਮੈਚ ਰੱਦ ਕਰ ਦਿੱਤਾ ਗਿਆ ਹੈ। ਦੱਸ ਦੱਇਏ ਕਿ ਕੋਰੋਨਾ ਦੇ ਡਰ ਕਾਰਨ ਆਸਟਰੇਲਿਆ ਦੇ ਕਈ ਨਾਮਵਰ ਖਿਡਾਰੀ ਸੀਜ਼ਨ ਵਿਚਕਾਰ ਹੀ ਛੱਡ ਕੇ ਜਾ ਚੁੱਕੇ ਹਨ, ਜਿਸ ਤੋਂ ਬਾਅਦ ਲੀਗ ਤੇ ਕਈ ਸਵਾਲ ਉਠ ਰਹੇ ਸਨ।






















