ਪੱਤਰਕਾਰਾਂ ਨੂੰ ਕੋਰੋਨਾ ਯੋਧੇ ਐਲਾਨਣ ‘ਤੇ ਮੁੱਖ ਮੰਤਰੀ ਦਾ ਧੰਨਵਾਦ
ਗੈਰ ਮਾਨਤਾ ਪੱਤਰਕਾਰਾਂ ਨੂੰ ਵੀ ਲਾਭ ਦੇ ਘੇਰੇ ਵਿੱਚ ਲਿਆਦਾ ਜਾਵੇ ; ਜੰਮੂ

ਚੰਡੀਗੜ੍ਹ 3 ਮਈ : ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੇ ਪੱਤਰਕਾਰਾਂ ਨੂੰ ਕਰੋਨਾ ਯੋਧੇ ਐਲਾਨਣ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫੈਸਲੇ ਦਾ ਸਵਾਗਤ ਕੀਤਾ ਹੈ ।
ਯੂਨੀਅਨ ਦੇ ਪ੍ਰਧਾਨ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਜੰਮੂ ਜਨਰਲ ਸਕੱਤਰ ਪ੍ਰੀਤਮ ਰੁਪਾਲ ਚੰਡੀਗਡ਼੍ਹ ਯੂਨਿਟ ਦੇ ਪ੍ਰਧਾਨ ਜੈ ਸਿੰਘ ਛਿੱਬਰ ਜਨਰਲ ਸਕੱਤਰ ਬਿੰਦੂ ਸਿੰਘ ਨੇ ਅੱਜ ਇਥੇ ਜਾਰੀ ਬਿਆਨ ਵਿੱਚ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਫੈਸਲਾ ਬਹੁਤ ਦੇਰ ਪਹਿਲਾਂ ਲੈ ਲੈਣਾ ਚਾਹੀਦਾ ਸੀ ਫਿਰ ਵੀ ਦੇਰੀ ਨਾਲ ਲਏ ਫੈਸਲੇ ਦਾ ਯੂਨੀਅਨ ਸਵਾਗਤ ਕਰਦੀ ਹੈ। ਆਗੂਆਂ ਨੇ ਮੁੱਖ ਮੰਤਰੀ ਕੋਲੋਂ ਸਾਰੇ ਪੱਤਰਕਾਰਾਂ ਜਿਹੜੇ ਮਾਨਤਾ ਪ੍ਰਾਪਤ ਨਹੀਂ ਅਤੇ ਵੈਬ ਟੀ ਵੀ ਜਾਂ ਵੈਬਸਾਈਟ ਲਈ ਕੰਮ ਕਰਦੇ ਹਨ, ਨੂੰ ਵੀ ਇਸ ਘੇਰੇ ਵਿੱਚ ਲਿਆਉਣ ਦੀ ਮੰਗ ਕੀਤੀ ਹੈ ਕਿਉਂ ਕਿ ਇਸ ਔਖੀ ਘੜੀ ਵਿੱਚ ਪੱਤਰਕਾਰ ਮੂਹਰੇ ਹੋ ਕੇ ਕੰਮ ਕਰ ਰਹੇ ਹਨ ਅਤੇ ਸਰਕਾਰ ਤੇ ਲੋਕਾਂ ਵਿੱਚਾਲੇ ਇਕ ਪੁਲ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਦੌਰਾਨ ਕਾਫ਼ੀ ਪੱਤਰਕਾਰ ਕਰੋਨਾ ਕਾਰਨ ਦੁਨੀਆਂ ਤੋ ਰੁਖ਼ਸਤ ਹੋ ਗਏ ਹਨ, ਉਹਨਾਂ ਦੇ ਪਰਿਵਾਰਾਂ ਦੀ ਵੀ ਸਰਕਾਰ ਨੂੰ ਹਰ ਸੰਭਵ ਮੱਦਦ ਕਰਨੀ ਦੀ ਮੰਗ ਕੀਤੀ ।






















