ਕਾਂਗਰਸ ਪਾਰਟੀ ਆਪਸੀ ਮੱਤਭੇਦਾਂ ਨੂੰ ਭੁੱਲ ਕੇ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰੇ—ਐਡਵੋਕੇਟ ਗੁਰਵਿੰਦਰ ਕਾਂਸਲ

ਚੰਡੀਗੜ੍ਹ, 4 ਮਈ:-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਗਤੀਰੋਧ ਦੇ ਮੱਦੇਨਜਰ ਐਡਵੋਕੇਟ ਗੁਰਵਿੰਦਰ ਕਾਂਸਲ ਦੀ ਅਗਵਾਈ ਹੇਠ ਯੂਥ ਆਗੂਆਂ ਅਤੇ ਵਪਾਰਕ ਨੁਮਾਇੰਦਿਆ ਨੇ ਇੱਕ ਬਿਆਨ ਜਾਰੀ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਾਂਗਰਸ ਹਾਈਕਮਾਂਡ ਨੂੰ ਅਪੀਲ ਕੀਤੀ ਹੈ ਕਿ ਦੇਸ਼ ਵਿੱਚ ਬੀ.ਜੇ.ਪੀ ਸਰਕਾਰ ਵਲੋਂ ਪੈਦਾ ਕੀਤੀ ਵਿਸਫੋਟਕ ਸਥਿਤੀ ਦੇ ਮੱਦੇਨਜਰ ਕਾਂਗਰਸ ਆਪਸੀ ਮੱਤਭੇਦਾਂ ਨੂੰ ਭੁੱਲ ਕੇ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰੇ ਅਤੇ ਇੱਕਜੁੱਟ ਹੋ ਕੇ ਪੰਜਾਬ ਵਿੱਚੋ ਵੀ ਮੋਦੀ ਦੀਆਂ ਗਲਤ ਨੀਤੀਆਂ ਦਾ ਖਾਤਮਾ ਕਰੇ।ਜਿਵੇਂ ਕਿ ਸਾਬਕਾ ਮੁੱਖ ਮੰਤਰੀ ਸ਼ਹੀਦ ਬੇਅੰਤ ਸਿੰਘ ਨੇ ਵੀ ਕਾਂਗਰਸ ਪਾਰਟੀ ਨੂੰ ਇੱਕਜੁੱਟ ਕਰਕੇ ਪੰਜਾਬ ਵਿੱਚੋਂ ਅੱਤਵਾਦ ਦਾ ਖਾਤਮਾ ਕੀਤਾ ਸੀ। ਉਨ੍ਹਾਂ ਕਿਹਾ ਕਿ ਕਿਸੇ ਇੱਕ ਵਿਅਕਤੀ ਵਿਸ਼ੇਸ਼ ਦੇ ਪਾਰਟੀ ਛੱਡਣ ਨਾਲ ਕਾਂਗਰਸ ਪਾਰਟੀ ਨੂੰ ਕੋਈ ਫਰਕ ਨਹੀਂ ਪੈਣ ਵਾਲਾ।ਮੌਜੂਦਾ ਸਮੇਂ ਵਿੱਚ ਪੰਜਾਬ ਵਿੱਚ ਕਾਂਗਰਸ ਦਾ ਪੱਲੜਾ ਭਾਰੀ ਹੈ।ਜਿਸ ਨਾਲ 2022 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਮੁੱੜ ਸੱਤਾ ਤੇ ਕਾਬਜ ਹੋ ਸਕਦੀ ਹੈ।ਕਿੳਂੁਕਿ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਸਾਰਾ ਦੇਸ਼ ਦੁਖੀ ਹੈ ਅਤੇ ਦੇਸ਼ ਵਿੱਚ ਹੋਈਆਂ 5 ਰਾਜਾਂ ਦੀਆਂ ਚੋਣਾਂ ਵਿੱਚ ਮੋਦੀ ਸਰਕਾਰ ਨੂੰ ਚੌਖੀ ਹਾਰ ਦਾ ਸਾਹਮਣਾ ਕਰਨ ਪਿਆ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਕਰੌਨਾ ਮਹਾਮਾਰੀ ਨੂੰ ਦੇਸ਼ ਵਿੱਚ ਫੈਲਣ ਤੋਂ ਰੋਕਣ ਲਈ ਵੀ ਅਸਫਲ ਸਾਬਿਤ ਹੋਏ ਹਨ।ਇਸ ਦੇ ਨਾਲ ਹੀ ਕਾਂਗਰਸ ਹਾਈਕਮਾਂਡ ਨੈਸ਼ਨਲ ਪੱਧਰ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਧਾਨ ਮੰਤਰੀ ਦਾ ਉਮੀਦਵਾਰ ਐਲਾਨ ਕੇ ਕਾਂਗਰਸ ਨੂੰ ਦੇਸ਼ ਦੇ ਹਰ ਰਾਜ ਵਿੱਚ ਮੁੜ ਤੋਂ ਸੁਰਜੀਤ ਕਰੇ।ਕਿਉਂਕਿ ਮੌਜੂਦਾ ਸਮੇਂ ਵਿੱਚ ਕੈਪਟਨ ਅਮਰਿੰਦਰ ਸਿੰਘ ਵਰਗੇ ਪ੍ਰਭਾਵਸ਼ਾਲੀ ਲੀਡਰ ਦਾ ਕਾਂਗਰਸ ਪਾਰਟੀ ਨੂੰ ਪੂਰੇ ਭਾਰਤ ਵਿੱਚ ਫਾਇਦਾ ਚੁੱਕਣਾ ਚਾਹੀਦਾ ਹੈ।ਇਸ ਮੌਕੇ ਰਮੇਸ਼ ਸਿੰਗਲਾ ਸਮਾਜਿਕ ਆਗੂ ਕਸ਼ਿਸ਼,ਦੀਪ,ਦੀਸ਼ਾਂਤ,ਕੁਨਾਲ, ਨੀਰਜ,ਪ੍ਰਵੀਨ ਰਾਵਤ,ਨਮਨ ਸਿੰਗਲਾ ਆਦਿ ਹਾਜਰ ਸਨ।





















