ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫੈਸਲਾ
ਚੰਡੀਗੜ੍ਹ ਵਿੱਚ 18 ਸਾਲ ਤੋਂ ਉਪਰ ਦੇ ਲੋਕਾਂ ਨੂੰ ਮੁਫਤ ਵਿੱਚ ਲੱਗੇਗਾ ਕੋਰੋਨਾ ਦਾ ਟੀਕਾ

ਚੰਡੀਗੜ੍ਹ, 4ਮਈ(ਵਿਸ਼ਵ ਵਾਰਤਾ)- ਚੰਡੀਗੜ੍ਹ ਪ੍ਰਸ਼ਾਸਨ ਨੇ ਸਾਰੀਆਂ ਮੁਸ਼ਕਲਾਂ ਤੇ ਵਿਰਾਮ ਲਗਾਉਂਦੇ ਹੋਏ ਅੱਜ ਵੱਡਾ ਫੈਸਲਾ ਲਿਆ ਹੈ ਕਿ ਚੰਡੀਗੜ੍ਹ ਵਿੱਚ ਹੁਣ 18 ਸਾਲ ਤੋਂ ਉਪਰ ਦੇ ਸਾਰੇ ਲੋਕਾਂ ਨੂੰ ਮੁਫਤ ਵਿੱਚ ਕੋਰੋਨਾ ਵੈਕਸੀਨ ਦਿੱਤੀ ਜਾਵੇਗੀ। ਪ੍ਰਸ਼ਾਸਨ ਹੁਣ ਤੱਕ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦਾ ਇੰਤਜ਼ਾਰ ਕਰ ਰਿਹਾ ਸੀ। ਉਥੇ ਦੀ ਚੰਡੀਗੜ੍ਹ ਦੇ ਨਿੱਜੀ ਹਸਪਤਾਲਾਂ ਵਿੱਚ ਟੀਕਾਕਰਨ ਬੰਦ ਕਰ ਦਿੱਤਾ ਗਿਆ ਹੈ। ਸਿਹਤ ਨਿਰਦੇਸ਼ਕ ਡਾ.ਅਮਨਦੀਪ ਕੰਗ ਨੇ ਨਿੱਜੀ ਹਸਪਤਾਲਾਂ ਦੇ ਸੰਚਾਲਕਾ ਨੂੰ ਟੀਕੇ ਦੀਆਂ ਬਚੀਆਂ ਹੋਈਆਂ ਖੁਰਾਕਾਂ ਨੂੰ ਵਿਭਾਗ ਨੂੰ ਵਾਪਸ ਕਰਨ ਲਈ ਕਿਹਾ ਹੈ। ਉਹਨਾਂ ਨੇ ਕਿਹਾ ਹੈ ਕਿ ਹੁਣ ਨਿੱਜੀ ਹਸਪਤਾਲਾਂ ਨੂੰ ਟੀਕਾ ਖਰੀਦ ਕੇ ਲਗਾਉਣਾ ਪਵੇਗਾ। ਸਿਹਤ ਵਿਭਾਗ ਟੀਕੇ ਦੀ ਪੂਰਤੀ ਨਹੀਂ ਕਰੇਗਾ।






















