ਤੀਜੀ ਵਾਰ ਬਣੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਜ ਭਵਨ ਵਿਖੇ ਚੁੱਕੀ ਸਹੁੰ

ਚੰਡੀਗੜ੍ਹ, 5ਮਈ(ਵਿਸ਼ਵ ਵਾਰਤਾ)- ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਿਲ ਕਰਨ ਤੋਂ ਬਾਅਦ ਅੱਜ ਮਮਤਾ ਬੈਨਰਜੀ ਤੀਸਰੀ ਵਾਰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਕੋਰੋਨਾ ਸੰਕਟ ਅਤੇ ਉਸਦੇ ਦਿਸ਼ਾ-ਨਿਰਦੇਸ਼ਾਂ ਕਾਰਨ ਸਹੁੰ ਚੁੱਕ ਸਮਾਗਮ ਨੂੰ ਛੋਟਾ ਹੀ ਰੱਖਿਆ ਗਿਆ ਹੈ। ਦੱਸ ਦੇਈਏ ਕਿ ਤ੍ਰਿਣਮੂਲ ਕਾਂਗਰਸ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਦਿਆਂ ਇਤਿਹਾਸ ਰਚਿਆ ਹੈ ਅਤੇ ਲਗਾਤਾਰ ਤੀਜੀ ਵਾਰ ਰਾਜ ਦੀ ਸੱਤਾ ਆਪਣੇ ਨਾਮ ਕੀਤੀ ਹੈ।






















