ਸੂਬੇ ਵਿੱਚ ਮੁੜ ਵਧਾਇਆ ਗਿਆ ਲਾਕਡਾਊਨ
ਜਾਣੋ ਕਦੋਂ ਤੱਕ ਲਾਗੂ ਰਹਿਣਗੀਆਂ ਪਾਬੰਦੀਆਂ

ਚੰਡੀਗੜ੍ਹ,5ਮਈ(ਵਿਸ਼ਵ ਵਾਰਤਾ)-ਉਤਰ ਪ੍ਰਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ।। ਪੰਚਾਇਤੀ ਚੋਣਾਂ ਤੋਂ ਬਾਅਦ ਯੂਪੀ ਦੇ ਹਰ ਪਿੰਡ ਵਿੱਚ ਸੰਕਰਮਣ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਕਾਰਨ ਯੂਪੀ ਸਰਕਾਰ ਨੇ ਲਾਕਡਾਊਨ ਵਧਾਉਣ ਦਾ ਫੈਸਲਾ ਕੀਤਾ ਹੈ। ਜਦੋਂ ਕਿ ਪਹਿਲਾਂ ਆਏ ਆਦੇਸ਼ ਦੇ ਅਨੁਸਾਰ ਮਾਰਕੀਟ ਨੂੰ ਵੀਰਵਾਰ ਨੂੰ ਸਵੇਰੇ 7 ਵਜੇ ਤੋਂ ਸ਼ੁੱਕਰਵਾਰ ਰਾਤ 8 ਵਜੇ ਤੱਕ ਖੋਲ੍ਹਿਆ ਜਾਣਾ ਸੀ। ਹੁਣ ਸਰਕਾਰ ਨੇ ਪੂਰੇ ਹਫਤੇ ਲਈ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਹੈ। ਹੁਣ 10 ਮਈ ਯਾਨੀ ਕਿ ਸੋਮਵਾਰ ਸਵੇਰੇ 7 ਵਜੇ ਤੱਕ ਪੂਰੇ ਸੂਬੇ ਵਿੱਚ ਤਾਲਾਬੰਦੀ ਜਾਰੀ ਰਹੇਗੀ। ਲਾਕਡਾਊਨ ਦੇ ਦੌਰਾਨ ਈ-ਕਾਮਰਸ ਸਪਲਾਈ ਸਮੇਤ ਜ਼ਰੂਰੀ ਚੀਜ਼ਾਂ, ਦਵਾਈਆਂ ਦੀ ਦੁਕਾਨ ਨੂੰ ਚਾਲੂ ਰੱਖਿਆ ਜਾਵੇਗਾ।






















