RLD ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਅਜੀਤ ਸਿੰਘ ਦਾ ਦਿਹਾਂਤ
ਰਾਜਨੀਤਿਕ ਗਲਿਆਰੇ ਵਿੱਚ ਸੋਗ ਦੀ ਲਹਿਰ

ਚੰਡੀਗੜ੍ਹ ,6 ਮਈ (ਵਿਸ਼ਵ ਵਾਰਤਾ) ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਅਤੇ ਪੱਛਮੀ ਯੂਪੀ ਦੇ ਮਸ਼ਹੂਰ ਜਾਟ ਨੇਤਾ ਅਜੀਤ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ ਹੈ ।ਇਹ ਵੀ ਦੱਸ ਦਈਏ ਕਿ ਅਜੀਤ ਸਿੰਘ ਅਤੇ ਉਸ ਦੀ ਪੋਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ । ਜਿਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਗੁਰੂਗ੍ਰਾਮ ਦੇ ਹਸਪਤਾਲ ਵਿੱਚ ਚੱਲ ਰਿਹਾ ਸੀ ਅਤੇ ਉਹ 4 ਮਈ ਤੋਂ ਵੈਂਟੀਲੇਟਰ ਦੀ ਸਪੋਰਟ ‘ਤੇ ਸਨ ਅਤੇ ਅੱਜ ਸਵੇਰੇ ਉਹਨਾਂ ਦੀ ਮੌਤ ਹੋ ਗਈ। ਹਾਲਾਂਕਿ ਅਜੀਤ ਸਿੰਘ ਦੀ ਪੋਤੀ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ।






















