ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਅਜੀਤ ਸਿੰਘ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਸੋਗ
ਚੰਡੀਗੜ੍ਹ ,6 ਮਈ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਆਰਐਲਡੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਅਜੀਤ ਸਿੰਘ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ। ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ,”ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਜੀ ਦੀ ਮੌਤ ਕਾਰਨ ਬਹੁਤ ਦੁਖ ਹੋਇਆ । ਉਹ ਹਮੇਸ਼ਾਂ ਹੀ ਕਿਸਾਨਾਂ ਦੇ ਹਿੱਤਾਂ ਲਈ ਸਮਰਪਿਤ ਰਹੇ । ਉਨ੍ਹਾਂ ਨੇ ਕੇਂਦਰ ਵਿੱਚ ਕਈ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਨੂੰ ਕੁਸ਼ਲਤਾ ਨਾਲ ਨਿਭਾਇਆ । ਸੋਗ ਦੀ ਇਸ ਘੜੀ ਵਿੱਚ ਮੇਰੀ ਹਮਦਰਦੀ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹੈ । ਓਮ ਸ਼ਾਂਤੀ!
ਇਹ ਦੱਸ ਦੇਈਏ ਕਿ ਅਜੀਤ ਸਿੰਘ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਅਤੇ ਭਾਜਪਾ ਸਰਕਾਰ ਵਿੱਚ ਚਾਰ ਵਾਰ ਕੇਂਦਰੀ ਮੰਤਰੀ ਰਹੇ । ਉਨ੍ਹਾਂ ਨੇ ਆਪਣੇ ਪਿਤਾ ਦੀ ਰਾਜਨੀਤਿਕ ਵਿਰਾਸਤ ਨੂੰ ਕਾਫ਼ੀ ਵਧੀਆ ਢੰਗ ਨਾਲ ਅੱਗੇ ਵਧਾਇਆ ਅਤੇ ਉਹ ਛੇ ਵਾਰ ਸੰਸਦ ਦੇ ਮੈਂਬਰ ਰਹੇ।























