ਹੁਣ ਬਠਿੰਡਾ ਅਤੇ ਤਰਨਤਾਰਨ ਵਿੱਚ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ
ਪ੍ਰਸ਼ਾਸ਼ਨ ਨੇ ਹਟਾਈਆਂ ਪਾਬੰਦੀਆਂ

ਚੰਡੀਗੜ੍ਹ 7 ਮਈ (ਵਿਸ਼ਵ ਵਾਰਤਾ) ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਜਿਸ ਕਰਕੇ ਸੂਬੇ ਵਿੱਚ ਕੁਝ ਜ਼ਰੂਰੀ ਦੁਕਾਨਾਂ ਖੋਲ੍ਹਣ ਦੀ ਹੀ ਇਜਾਜ਼ਤ ਦਿੱਤੀ ਗਈ ਸੀ, ਜਿਸ ‘ਤੇ ਲੋਕਾਂ ਵੱਲੋਂ ਵਿਰੋਧ ਕਰਨ ਕਰਕੇ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਲਈ ਕਿਹਾ ਸੀ। ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਹੁਣ ਬਠਿੰਡਾ ਜ਼ਿਲ੍ਹੇ ਵਿੱਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦੁਪਿਹਰ 3 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਵੀਕੈਂਡ ’ਤੇ ਕਰਫਿਊ ਲਗਾਇਆ ਜਾਵੇਗਾ ਅਤੇ ਹੁਣ ਸਾਰੀਆਂ ਦੁਕਾਨਾਂ 2 ਵਜੇ ਤੱਕ ਖੋਲੀਆਂ ਜਾ ਸਕਣਗੀਆਂ। ਇਹ ਹੁਕਮ 15 ਮਈ ਤੱਕ ਜਾਰੀ ਰਹੇਗਾ।ਇਸ ਦੇ ਨਾਲ ਹੀ ਤਰਨਤਾਰਨ ਵਿੱਚ ਵੀ ਸਾਰੀਆਂ ਦੁਕਾਨਾਂ ਖੋਲ੍ਹਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਉਹ ਸਾਰੀਆਂ ਦੁਕਾਨਾਂ 2ਵਜੇ ਤੱਕ ਖੁੱਲੀਆਂ ਰਹਿਣਗੀਆਂ।






















