ਅੰਡਰਵਰਲਡ ਡੌਨ ਛੋਟਾ ਰਾਜਨ ਹੈ ਜ਼ਿੰਦਾ –ਏਮਜ਼ ਦੇ ਅਧਿਕਾਰੀ ਨੇ ਕੀਤੀ ਪੁਸ਼ਟੀ

ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਕੁਝ ਸਮੇਂ ਪਹਿਲਾਂ ਛੋਟਾ ਰਾਜਨ ਦੀ ਕੋਰੋਨਾ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਸੀ। ਪਰ ਇਸ ਸਮੇਂ ਇਹ ਜਾਣਕਾਰੀ ਮਿਲੀ ਹੈ ਕਿ ਅੰਡਰਵਰਲਡ ਡੌਨ ਛੋਟਾ ਰਾਜਨ ਹੈ ਜ਼ਿੰਦਾ ਹੈ। ਉਸ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਣ ਦੀ ਰਿਪੋਰਟ ਝੂਠੀ ਸਾਬਿਤ ਹੋਈ ਹੈ। ਇਸ ਦੀ ਪੁਸ਼ਟੀ ਏਮਜ਼ ਦੇ ਇੱਕ ਅਧਿਕਾਰੀ ਨੇ ਕੀਤੀ ਹੈ। ਏਮਜ਼ ਅਧਿਕਾਰੀ ਨੇ ਪੁਸ਼ਟੀ ਕਰਦਿਆਂ ਕਿਹਾ ਅੰਡਰਵਰਲਡ ਡੌਨ ਛੋਟਾ ਰਾਜਨ ਜ਼ਿੰਦਾ ਹੈ। ਉਹ ਏਮਜ਼ ਵਿੱਚ ਇਲਾਜ਼ ਅਧੀਨ ਹੈ।






















