• Latest
  • Trending
ਹਸਪਤਾਲਾਂ ‘ਚ ਸਹੂਲਤਾਂ ਦੀ ਵੱਡੀ ਕਮੀ: ਬਲਜਿੰਦਰ ਕੌਰ

ਹਸਪਤਾਲਾਂ ‘ਚ ਸਹੂਲਤਾਂ ਦੀ ਵੱਡੀ ਕਮੀ: ਬਲਜਿੰਦਰ ਕੌਰ

6 years ago
Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

57 seconds ago
International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

5 minutes ago
Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

17 minutes ago
Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

51 minutes ago
ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

10 hours ago
ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

10 hours ago
ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

10 hours ago
ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

10 hours ago
ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

11 hours ago
ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

11 hours ago
Hindi News
English News
Sunday, November 29, 2026
No Result
View All Result
11 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਸਪਤਾਲਾਂ ‘ਚ ਸਹੂਲਤਾਂ ਦੀ ਵੱਡੀ ਕਮੀ: ਬਲਜਿੰਦਰ ਕੌਰ

May 8, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਹਸਪਤਾਲਾਂ ‘ਚ ਸਹੂਲਤਾਂ ਦੀ ਵੱਡੀ ਕਮੀ: ਬਲਜਿੰਦਰ ਕੌਰ

ਹਸਪਤਾਲਾਂ ‘ਚ ਸਹੂਲਤਾਂ ਦੀ ਵੱਡੀ ਕਮੀ: ਬਲਜਿੰਦਰ ਕੌਰ

ਹਸਪਤਾਲਾਂ ‘ਚ ਸਹੂਲਤਾਂ ਦੀ ਵੱਡੀ ਕਮੀ: ਬਲਜਿੰਦਰ ਕੌਰ

ਚੰਡੀਗੜ੍ਹ, 8 ਮਈ : ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੋਰੋਨਾ ਕਾਲ ‘ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਲੋਕਾਂ ਨੂੰ ਚੰਗਾ ਇਲਾਜ ਪ੍ਰਦਾਨ ਕਰਨ ਵਿੱਚ ਫ਼ੇਲ ਹੋਈ ਹੈ, ਜਿਸ ਕਾਰਨ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ ਹਸਪਤਾਲਾਂ ‘ਚ ਇਲਾਜ ਪ੍ਰਾਪਤ ਨਾ ਹੋਣ ਕਾਰਨ ਹੁੱਣ ਰੱਬ ਸਹਾਰੇ ਦਿਨ ਕੱਟਣ ਲਈ ਮਜਬੂਰ ਹਨ।
ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੇ ਆਪਣੇ ਰਾਜਕਾਲ ਦੌਰਨ ਸਿਹਤ ਸੇਵਾਵਾਂ ਲਈ ਕੁੱਝ ਨਹੀਂ ਕੀਤਾ। ਇੱਥੋ ਤੱਕ ਕਿ ਕੋਰੋਨਾ ਮਹਾਮਾਰੀ ਨੂੰ ਦੇਖ ਕੇ ਵੀ ਨਾ ਕੋਈ ਨਵਾਂ ਹਸਪਤਾਲ ਬਣਾਇਆ ਹੈ ਅਤੇ ਨਾ ਹੀ ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਦੇ ਚੱਲਦਿਆਂ ਸੂਬੇ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਅਤੇ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕੈਪਟਨ ਸਰਕਾਰ ਨੇ ਕੋਰੋਨਾ ਪੀੜਤਾਂ ਦੇ ਇਲਾਜ ਦੇ ਨਾਂ ‘ਤੇ ਸਰਕਾਰੀ ਹਸਪਤਾਲਾਂ ਦੀਆਂ ਓ.ਪੀ.ਡੀਜ਼ ਅਤੇ ਹੋਰ ਗੰਭੀਰ ਬਿਮਾਰੀਆਂ ਦੇ ਇਲਾਜ ਬੰਦ ਕਰ ਦਿੱਤੇ ਹਨ। ਜਿਸ ਕਾਰਨ ਹੋਰ ਗੰਭੀਰ ਬਿਮਾਰੀਆਂ ਤੋਂ ਪੀੜਤ ਇਲਾਜ ਤੋਂ ਬਿਨਾਂ ਤੜਪ ਰਹੇ ਹਨ, ਉਹ ਇਲਾਜ ਕਰਾਉਣ ਲਈ ਕਿਥੇ ਜਾਣ। ਵਿਧਾਇਕਾ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਸੂਬੇ ਦੇ ਬੰਦ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਹਾਤਿਆਂ ਨੂੰ ਕੋਰੋਨਾ ਪੀੜਤਾਂ ਦੇ ਇਲਾਜ ਲਈ ਕੋਵਿਡ ਸੈਂਟਰਾਂ ਵਜੋਂ ਵਰਤੋਂ ਵਿੱਚ ਲਿਆਂਉਂਦੀ।
ਪ੍ਰੋ. ਬਲਜਿੰਦਰ ਕੌਰ ਨੇ ਕੈਪਟਨ ਸਰਕਾਰ ‘ਤੇ ਦੋਸ਼ ਲਾਇਆ ਕਿ ਸੂਬੇ ‘ਚ ਸਿਹਤ ਸੇਵਾਵਾਂ ਦਾ ਢਾਂਚਾ ਵਿਕਸਤ ਕਰਨ ਦੀ ਥਾਂ ਸਰਕਾਰ ਨੇ ਹੋਰ ਗੰਭੀਰ ਬਿਮਾਰੀਆਂ ਦਾ ਇਲਾਜ ਹੀ ਬੰਦ ਕਰ ਦਿੱਤਾ ਹੈ। ਇਸ ਦੀ ਉਦਾਹਰਨ ਬਠਿੰਡਾ ਦੇ ਕੈਂਸਰ ਹਸਪਤਾਲ ਤੋਂ ਮਿਲਦੀ ਹੈ, ਜਿਥੇ ਕੈਂਸਰ ਪੀੜਤਾਂ ਦਾ ਇਲਾਜ ਬੰਦ ਕਰਕੇ ਇਥੇ ਕੋਵਿਡ ਸੈਂਟਰ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਹੋ ਰਹੀ ਇਲਾਜ ਦੀ ਘਾਟ ਨੇ ਕੈਪਟਨ ਸਰਕਾਰ ਦੀ ਅਸਫ਼ਲਤਾ ਅਤੇ ਸਿਹਤ ਢਾਂਚੇ ਦੀ ਮਾੜੀ ਹਾਲਤ ਨੂੰ ਨੰਗਾ ਕਰ ਦਿੱਤਾ ਹੈ। ਹਸਪਤਾਲਾਂ ਦੀਆਂ ਓ.ਪੀ.ਡੀਜ਼ ਬੰਦ ਹੋਣ ਕਾਰਨ ਹੁਣ ਕੈਂਸਰ, ਦਿਲ ਦੀਆਂ ਬਿਮਾਰੀਆਂ,ਕਿਡਨੀਆਂ, ਸ਼ੂਗਰ ਆਦਿ ਤੋਂ ਪੀੜਤ ਆਪਣਾ ਇਲਾਜ ਕਰਾਉਣ ਲਈ ਕਿੱਥੇ ਜਾਣ। ਦੂਜੇ ਪਾਸੇ ਸੂਬੇ ਦੇ ਨਿੱਜੀ ਹਸਪਤਾਲਾਂ ਵਿੱਚ ਲੋਕਾਂ ਦੀ ਇਲਾਜ ਦੇ ਨਾਂ ‘ਤੇ ਆਰਥਿਕ ਲੁੱਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਹੋਰ ਬਿਮਾਰੀਆਂ ਤੋਂ ਪੀੜਤ ਮਰੀਜਾਂ ਨੂੰ ਰੱਬ ਆਸਰੇ ਛੱਡ ਦਿੱਤਾ ਹੈ।
ਵਿਧਾਇਕਾ ਬਲਜਿੰਦਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਪੀੜਤਾਂ ਦੇ ਨਾਲ ਨਾਲ ਹੋਰ ਗੰਭੀਰ ਬਿਮਾਰੀਆਂ ਤੋਂ ਪੀੜਤਾਂ ਦਾ ਇਲਾਜ ਵੀ ਸਰਕਾਰੀ ਹਸਪਤਾਲਾਂ ਵਿੱਚ ਸ਼ੁਰੂ ਕੀਤਾ ਜਾਵੇ। ਸਰਕਾਰ ਸੂਬੇ ਵਿੱਚ ਸਿਹਤ ਸੇਵਾਵਾਂ ਦਾ ਸੁਚੱਜਾ ਢਾਂਚਾ ਕਾਇਮ ਕਰੇ ਤਾਂ ਜੋ ਲੋਕਾਂ ਨੂੰ ਮੌਤ ਦੇ ਮੂੰਹ ਜਾਣ ਤੋਂ ਬਚਾਇਆ ਜਾ ਸਕੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

by Ranjit Singh
November 29, 2026
0

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ - ਭਾਰਤ ’ਚ 1,009 ਕਰੋੜ ਤੋਂ ਪਾਰ ਹੋਈ...

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

by Ranjit Singh
November 29, 2026
0

International: ਅਮਰੀਕਾ 'ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ ਨਵੀਂ ਦਿੱਲੀ, 29 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ ਵਿੱਚ...

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

by Ranjit Singh
November 29, 2026
0

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ 'ਤੇ ਹੋਈ ਸਮਾਪਤ - ਭਾਰਤੀ ਟੀਮ ਨਿਊਜ਼ੀਲੈਂਡ ਤੋਂ 110...

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 29-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

by Ranjit Singh
November 29, 2026
0

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ - ਭਾਰਤ ’ਚ 1,009 ਕਰੋੜ ਤੋਂ ਪਾਰ ਹੋਈ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
4 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 