ਵੱਡੀ ਖ਼ਬਰ
ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਬਰਡ ਫਲੂ ਨੇ ਦਿੱਤੀ ਦਸਤਕ
ਚੰਡੀਗੜ੍ਹ, 8ਮਈ(ਵਿਸ਼ਵ ਵਾਰਤਾ)- ਪੰਜਾਬ ਵਿੱਚ ਕੋਰੋਨਾ ਦੀ ਦੂਸਰੀ ਲਹਿਰ ਨੇ ਕਹਿਰ ਮਚਾਇਆ ਹੋਇਆ ਹੈ। ਇਸ ਦੇ ਚਲਦੇ ਹੁਣ ਲੁਧਿਆਣਾ ਵਿੱਚ ਬਰਡ ਫਲੂ ਨੇ ਦਸਤਕ ਦਿੱਤੀ ਹੈ। ਪਿੰਡ ਕਿਲਾ ਰਾਏਪੁਰ ਸਥਿਤ ਸੂਬਾ ਸਿੰਘ ਦੇ ਮੁਰਗੀ ਫਾਰਮ ਵਿੱਚ ਮੁਰਗੀਆਂ ਚ ਬਰਡ ਫਲੂ ਦੀ ਪੁਸ਼ਟੀ ਹੋਈ ਹੈ। ਭੋਪਾਲ ਸਥਿਤ ਨੈਸ਼ਨਲ ਇੰਸਟੀਚਿਊਟ ਆਫ ਹਾਈ ਸਿਕਿਓਰਟੀ ਐਨੀਮਲ ਡਿਜ਼ਿਜ਼ ਇਸ ਦੀ ਰਿਪੋਰਟ ਮਿਲਣ ਤੋਂ ਬਾਅਦ ਸਰਕਾਰੀ ਤੰਤਰ ਤੇਜ਼ ਹੋ ਗਿਆ ਹੈ।