• Latest
  • Trending
ਸੁਖਬੀਰ ਸਿੰਘ ਬਾਦਲ ਵੱਲੋਂ ਤਲਵੰਡੀ ਸਾਬੋ ਵਿਖੇ 50 ਬੈਡਾਂ ਵਾਲਾ ਕੋਰੋਨਾ ਕੇਅਰ ਸੈਂਟਰ ਲੋਕਾਂ ਨੂੰ ਸਮਰਪਿਤ

ਸੁਖਬੀਰ ਸਿੰਘ ਬਾਦਲ ਵੱਲੋਂ ਤਲਵੰਡੀ ਸਾਬੋ ਵਿਖੇ 50 ਬੈਡਾਂ ਵਾਲਾ ਕੋਰੋਨਾ ਕੇਅਰ ਸੈਂਟਰ ਲੋਕਾਂ ਨੂੰ ਸਮਰਪਿਤ

6 years ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

7 seconds ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

10 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

10 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

11 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

11 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

11 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

12 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

13 hours ago
Hindi News
English News
Saturday, November 28, 2026
No Result
View All Result
13 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਸਿੰਘ ਬਾਦਲ ਵੱਲੋਂ ਤਲਵੰਡੀ ਸਾਬੋ ਵਿਖੇ 50 ਬੈਡਾਂ ਵਾਲਾ ਕੋਰੋਨਾ ਕੇਅਰ ਸੈਂਟਰ ਲੋਕਾਂ ਨੂੰ ਸਮਰਪਿਤ

May 8, 2021
in ਖਬਰਾਂ, ਪੰਜਾਬ
ਸੁਖਬੀਰ ਸਿੰਘ ਬਾਦਲ ਵੱਲੋਂ ਤਲਵੰਡੀ ਸਾਬੋ ਵਿਖੇ 50 ਬੈਡਾਂ ਵਾਲਾ ਕੋਰੋਨਾ ਕੇਅਰ ਸੈਂਟਰ ਲੋਕਾਂ ਨੂੰ ਸਮਰਪਿਤ

ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਦੇ ਸਾਰੇ ਬਲਾਕਾਂ ਵਿਚ ਅਜਿਹੀਆਂ ਸਹੂਲਤਾਂ ਸਥਾਪਿਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ

ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਬੇਨਤੀ ਕੀਤੀ ਕਿ ਵੈਕਸੀਨ ਸਪਲਾਈ ਵਿਚਲਾ ਖੱਪਾ ਪੂਰਨ ਲਈ ਵੈਕਸੀਨ ਬਰਾਮਦ ਕਰਨ

ਸੁਖਬੀਰ ਸਿੰਘ ਬਾਦਲ ਵੱਲੋਂ ਤਲਵੰਡੀ ਸਾਬੋ ਵਿਖੇ 50 ਬੈਡਾਂ ਵਾਲਾ ਕੋਰੋਨਾ ਕੇਅਰ ਸੈਂਟਰ ਲੋਕਾਂ ਨੂੰ ਸਮਰਪਿਤ

ਬਠਿੰਡਾ ਤਲਵੰਡੀ ਸਾਬੋ, 8 ਮਈ (ਕੁਲਬੀਰ ਬੀਰਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਦਮਦਮਾ ਸਾਹਿਬ ਵਿਖੇ ਬਣਾਇਆ 50 ਬੈਡਾਂ ਦਾ ਕੋਰੋਨਾ ਕੇਅਰ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ। ਇਸ ਸੈਂਟਰ ਵਿਚ ਕੋਰੋਨਾ ਮਰੀਜ਼ਾਂ ਲਈ ਆਕਸੀਜ਼ਨ ਤੇ ਦਵਾਈਆਂ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਲ ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ 25 ਬੈਡਾਂ ਦੇ ਨਾਲ ਆਕਸੀਜ਼ਨ ਕੰਸੈਂਟ੍ਰੇਟਰ ਲੱਗੇ ਹਨ। ਉਹਨਾਂ ਕਿਹਾ ਕਿ ਇਸ ਸੈਂਟਰ ਨੂੰ 24 ਘੰਟੇ 8 ਡਾਕਟਰ ਤੇ 24 ਨਰਸਾਂ ਚਲਾਉਣਗੀਆਂ। ਇਸ ਵਿਚ ਆਕਸੀਜ਼ਨ, ਦਵਾਈਆਂ ਤੇ ਖਾਣਾ ਮੁਫਤ ਪ੍ਰਦਾਨ ਕੀਤਾ ਜਾਵੇਗਾ।ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਜਿਹੀਆਂ ਸਹੂਲਤਾ ਸਮੇਂ ਦੀ ਜ਼ਰੂਰਤ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਦੇ ਬਾਰੇ ਬਲਾਕਾਂ ਵਿਚ ਅਜਿਹੀਆਂ ਸਹੂਲਤਾਂ ਸਥਾਪਿਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਕੋਰੋਨਾ ਹੁਣ ਪਿੰਡਾਂ ਵਿਚ ਫੈਲ ਰਿਹਾ ਹੈ। ਉਹਨਾਂ ਨੇ ਕੋਰੋਨਾ ਮਰੀਜ਼ਾਂ ਨੂੰ ਇਹ ਵੀ ਸਲਾਹ ਦਿੱਤੀ ਕਿ ਉਹ ਘਰ ਨਾ ਬੈਠਣ। ਉਹਨਾਂ ਕਿਹਾ ਕਿ ਪਹਿਲੇ ਕੁਝ ਦਿਨ ਬਹੁਤ ਅਹਿਮ ਹਨ। ਉਹ ਕੋਰੋਨਾ ਸੈਂਟਰ ਜਾਂ ਹਸਪਤਾਲ ਪਹੁੰਚਣ ਤਾਂ ਜੋ ਇਸ ਲੜਾਈ ਖਿਲਾਫ ਪਹਿਲੇ ਪੜਾਅ ਵਿਚ ਹੀ ਲੜਾਈ ਲੜੀ ਤੇ ਜਿੱਤੀ ਜਾ ਸਕੇ ਨਾ ਕਿ ਅਸੀਂ ਫੇਫੜਿਆਂ ਸਮੇਤ ਅਹਿਮ ਅੰਗਾਂ ਦਾ ਨੁਕਸਾਨ ਹੋਣ ਤੱਕ ਉਡੀਕ ਕਰਦੇ ਰਹੀਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਹ ਵੀ ਅਪੀਲ ਕੀਤੀ ਕਿ ਸੂਬੇ ਵਿਚ ਵੈਕਸੀਨ ਦੀ ਸਪਲਾਈ ਦਾ ਖੱਪਾ ਪੂਰਾ ਕਰਨ ਲਈ ਉਹ ਵੈਕਸੀਨ ਦਰਾਮਦ ਕਰਨ। ਉਹਨਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾਈਏ ਕਿ ਸਾਡੇ ਲੋਕਾਂ ਨੂੰ ਵੈਕਸੀਨ ਲੱਗ ਜਾਵੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੈਕਸੀਨ ਦਰਾਮਦ ਕਰਨ ਦੀ ਆਗਿਆ ਦੇ ਦਿੱਤੀ ਹੈ। ਉਹਨਾਂ ਕਿਹਾ ਕਿ ਸਾਨੂੰ  ਮਨੁੱਖਤਾ ਵਾਸਤੇ ਜੋ ਚੰਗਾ ਹੋ ਸਕੇ ਕਰਨਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਆਕਸੀਜ਼ਨ ਕੰਸੈਂਟ੍ਰੇਟਰ ਵੀ ਦਰਾਮਦ ਕਰ ਰਹੀ ਹੈ। ਇਕ ਸਵਾਲ ਦੇ ਜਵਾਬ ਵਿਚ ਸ੍ਰੀ ਬਾਦਲ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਸੂਬਾ ਅਚਨਚੇਤ ਦੂਜੀ ਕੋਰੋਨਾ ਲਹਿਰ ਦੀ ਜਕੜ ਵਿਚ ਆ ਗਿਆ ਹੈ ਹਾਲਾਂਕਿ ਇਸ ਬਾਰੇ ਬਹੁਤ ਚੇਤਾਵਨੀਆਂ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੈਡੀਕਲ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਬਹੁਤ ਲੋੜੀਂਦੀਆਂ ਆਈ ਸੀ ਯੂ ਸਹੂਲਤਾਂ ਸਿਰਜਣ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਐਮ ਪੀ ਲੈਡ ਫੰਡਾਂ ਤੋਂ ਖਰੀਦ ਵੈਂਟੀਲੇਟਰ ਵੀ ਅਣਵਰਤੇ ਪਏ ਹਨ। ਉਹਨਾਂ ਇਹ ਵੀ ਸਪਸ਼ਟ ਕਿਹਾ ਕਿ ਇਹ ਸਮਾਂ ਮੁੱਦੇ ’ਤੇ ਰਾਜਨੀਤੀ ਕਰਨ ਦਾ ਨਹੀਂ ਤੇ ਸਾਨੂੰ ਸਭ ਨੁੰ ਰਲ ਮਿਲ ਕੇ ਇਸ ਮਹਾਮਾਰੀ ਦਾ ਟਾਕਰਾ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਪ੍ਰਾਈਵੇਟ ਹਸਪਤਾਲਾਂ ਲਈ ਦਰਾਂ ਤੈਅ ਕਰਨੀਆਂ ਚਾਹੀਦੀਆਂ ਹਨ ਕਿਉਂਕਿ ਉਹ ਕੋਰੋਨਾ ਮਰੀਜ਼ਾਂ ਤੋਂ ਢਾਈ ਤੋਂ ਪੰਜ ਲੱਖ ਰੁਪਏ ਵਸੂਲ ਰਹੇ ਹਨ ਤੇ ਇਸ ਤੋਂ ਇਲਾਵਾ ਹੋਰ ਲੋਕ ਪੱਖੀ ਕਦਮ ਸਰਕਾਰ ਨੂੰ ਚੁੱਕਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਇਸ ਸਿਹਤ ਐਮਰਜੰਸੀ ਵੇਲੇ ਪ੍ਰਾਈਵੇਟ ਹਸਪਤਾਲਾਂ ਵਿਚ ਕੋਰੋਨਾ ਮਰੀਜ਼ਾਂ ਲਈ ਇਲਾਜ ਸਸਤਾ ਜਾਂ ਬਿਲਕੁਲ ਮੁਫਤ ਕਰ ਸਕਦੀ ਹੈ। ਸ੍ਰੀ ਬਾਦਲ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਜ਼ਮੀਨੀ ਹਕੀਕਤਾਂ ਅਨੁਸਾਰ ਫੈਸਲੇ ਲੈਣੇ ਯਕੀਨੀ ਬਣਾਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਸਰਕਾਰ ਨੇ ਬਠਿੰਡਾ ਵਿਖੇ ਐਡਵਾਂਸ ਕੈਂਸਰ ਡਾਇਗਨੋਸਟਿਕ ਸੈਂਟਰ ਨੂੰ ਬੰਦ ਕਰਨ ਤੇ ਇਸਨੁੰ ਕੋਰੋਨਾ ਕੇਅਰ ਸੈਂਟਰ ਵਿਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ ਜਦਕਿ ਇਹ ਮਾਲਵਾ ਖਿੱਤੇ ਵਿਚ ਕੈਂਸਰ ਮਰੀਜ਼ਾਂ ਨੂੰ ਉਪਲਬਧ ਇਕਲੌਤੀ ਸਹੂਲਤ ਹੈ। ਉਹਨਾਂ ਕਿਹਾ ਕਿ ਬਦਲਵੀਂਆਂ ਸਹੂਲਤਾਂ ਉਪਲਬਧ ਹਨ ਜਿਹਨਾਂ ਦੀ ਵਰਤੋਂ ਕੀਤ ਜਾਣੀ ਚਾਹੀਦੀ ਹੈ ਤੇ ਅਜਿਹੇ ਫੈਸਲੇ ਹੋਰ ਮਹਿੰਗੇ ਸਾਬਤ ਹੋਣਗੇ ਤੇ ਕੀਮਤੀ ਜਾਨਾਂ ਲੈ ਸਕਦੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੋਰੋਨਾ ਕੇਅਰ ਸੈਂਟਰ ਜਿੰਨਾ ਚਿਰ ਮਰੀਜ਼ ਨੂੰ ਲੈਵਲ 2 ਇਲਾਜ ਦੀ ਜ਼ਰੂਰਤ ਹੋਵੇਗੀ, ਉਹਨਾਂ ਚਿਰ ਉਸਦੀ ਸੰਭਾਲ ਕਰੇਗਾ। ਉਹਨਾਂ ਕਿਹਾ ਕਿ ਜੇਕਰ ਮਰੀਜ਼ ਦੀ ਹਾਲਤ ਗੰਭੀਰ ਹੁੰਦੀ ਹੈ ਤਾਂ ਫਿਰ ਉਸਨੂੰ ਸੈਂਟਰ ਦੀ ਵੈਂਟੀਲੇਟਰ ਨਾਲ ਲੈਸ ਐਂਬੂਲੈਂਸ ਰਾਹੀਂ ਮੁਫਤ ਨੇੜਲੇ ਲੋੜੀਂਦੇ ਹਸਪਤਾਲ ਵਿਚ ਸ਼ਿਫਟ ਕੀਤਾ ਜਾਵੇਗਾ। ਹੋਰ ਵੇਰਵੇ ਸਾਂਝੇ ਕਰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਆਲਮਗੀਰ ਜਿਥੇ 25 ਬੈਡਾਂ ਦਾ ਸੈਂਟਰ ਕੁਝ ਦਿਨ ਪਹਿਲਾਂ ਬਣਾਇਆ ਗਿਆ ਹੈ, ਵਿਚ ਹੁਣ ਤੱਕ 55 ਮਰੀਜ਼ਾਂ ਨੇ ਇਲਾਜ ਦੀ ਸਹੂਲਤ ਲਈ ਹੈ ਤੇ 40 ਨੂੰ ਛੁੱਟੀ ਦੇ ਦਿੱਤੀ ਗਈ ਹੈ ਜਦਕਿ 3 ਗੰਭੀਰ ਮਰੀਜ਼ ਹਸਪਤਾਲ ਰੈਫਰ ਕੀਤੇ ਗਏ ਹਨ। ਇਸ ਮੌਕੇ ਸੀਨੀਅਰ ਆਗੂ ਸ੍ਰੀ ਸਿਕੰਦਰ ਸਿੰਘ ਮਲੂਕਾ ਵੀ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

by Ranjit Singh
November 28, 2026
0

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ 'ਚ ਆਲ ਆਊਟ - ਭਾਰਤ ਦੀ ਵੀ ਪਹਿਲੀ ਵਿਕਟ ਡਿੱਗੀ...

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

by Ankit
November 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 28-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

by Ranjit Singh
November 28, 2026
0

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ 'ਚ ਆਲ ਆਊਟ - ਭਾਰਤ ਦੀ ਵੀ ਪਹਿਲੀ ਵਿਕਟ ਡਿੱਗੀ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
1 week ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 