ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਵੱਡਾ ਫੈਸਲਾ
ਪਾਰਟੀ ਪ੍ਰਧਾਨ ਦੇ ਅਹੁਦੇ ਲਈ ਜੂਨ ਦੇ ਮਹੀਨੇ ਵਿੱਚ ਹੋਵੇਗੀ ਚੋਣ
ਚੰਡੀਗੜ੍ਹ, 10 ਮਈ (ਵਿਸ਼ਵ ਵਾਰਤਾ)ਇਸ ਸਮੇਂ ਦੀ ਵੱਡੀ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਕਾਂਗਰਸ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪਾਰਟੀ ਨੇ ਪ੍ਰਧਾਨ ਦੇ ਅਹੁਦੇ ਦੀ ਚੋਣ ਸੰਬੰਧੀ ਇੱਕ ਵੱਡਾ ਫੈਸਲਾ ਲਿਆ। ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਚੋਣ ਅਗਲੇ ਮਹੀਨੇ ਦੀ 23 ਤਰੀਕ ਨੂੰ ਕੀਤੀ ਜਾਵੇਗੀ























