
ਚੰਡੀਗੜ,10 ਮਈ( ਵਿਸ਼ਵ ਵਾਰਤਾ )-ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 31ਵੇਂ ਦਿਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ 69743 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 69743 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 22645.09 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 13046.30 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 16683.25 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 7081.20 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 6472 ਮੀਟਿ੍ਰਕ ਟਨ ਕਣਕ ਖ਼ਰੀਦੀ ਜਾ ਗਈ ਹੈ।ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 3815.6ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।ਬੁਲਾਰੇ ਨੇ ਦੱਸਿਆ 31 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 129,39423.34ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।






















