• Latest
  • Trending
ਪੰਜਾਬ ਵਿੱਚ ਅਮਨ-ਚੈਨ ਕਾਇਮ, ਜਾਨੀ ਨੁਕਸਾਨ ਦੀ ਕੋਈ ਘਟਨਾ ਨਹੀਂ ਵਾਪਰੀ – ਮੁੱਖ ਮੰਤਰੀ

ਪੰਜਾਬ ਵਿੱਚ ਅਮਨ-ਚੈਨ ਕਾਇਮ, ਜਾਨੀ ਨੁਕਸਾਨ ਦੀ ਕੋਈ ਘਟਨਾ ਨਹੀਂ ਵਾਪਰੀ – ਮੁੱਖ ਮੰਤਰੀ

9 years ago
MC Elections: BJP ਨੇ ਐਲਾਨੇ ਉਮੀਦਵਾਰ

MC Elections: BJP ਨੇ ਐਲਾਨੇ ਉਮੀਦਵਾਰ

11 minutes ago
ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ

ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ

13 minutes ago
Punjab ‘ਚ ਅੱਜ ਤੋਂ ਘਰ-ਘਰ ਜਾ ਕੇ ਜਨਗਣਨਾ ਹੋਈ ਸ਼ੁਰੂ: ਪੁੱਛੇ ਜਾਣਗੇ 33 ਸਵਾਲ

Punjab ‘ਚ ਅੱਜ ਤੋਂ ਘਰ-ਘਰ ਜਾ ਕੇ ਜਨਗਣਨਾ ਹੋਈ ਸ਼ੁਰੂ: ਪੁੱਛੇ ਜਾਣਗੇ 33 ਸਵਾਲ

44 minutes ago
Punjab Breaking: MP ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ ਤੈਅ, ਪੜ੍ਹੋ ਪੂਰੀ ਖ਼ਬਰ

Punjab Breaking: MP ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ ਤੈਅ, ਪੜ੍ਹੋ ਪੂਰੀ ਖ਼ਬਰ

1 hour ago
Punjab: ਜਨਗਣਨਾ ਡਿਊਟੀ ਤੋਂ ਗਾਇਬ ਹੋਣ ਵਾਲੇ ਕਰਮਚਾਰੀਆਂ ‘ਤੇ ਹੋਵੇਗੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਜਨਗਣਨਾ ਡਿਊਟੀ ਤੋਂ ਗਾਇਬ ਹੋਣ ਵਾਲੇ ਕਰਮਚਾਰੀਆਂ ‘ਤੇ ਹੋਵੇਗੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

2 hours ago
National: ਕੇਂਦਰੀ ਕੈਬਨਿਟ ਵਿੱਚ ਫੇਰਬਦਲ ਦੀ ਸੰਭਾਵਨਾ: ਮੀਟਿੰਗ 21 ਮਈ ਨੂੰ

National: ਕੇਂਦਰੀ ਕੈਬਨਿਟ ਵਿੱਚ ਫੇਰਬਦਲ ਦੀ ਸੰਭਾਵਨਾ: ਮੀਟਿੰਗ 21 ਮਈ ਨੂੰ

2 hours ago
Breaking: PM ਮੋਦੀ ਪੰਜ ਦੇਸ਼ਾਂ ਦੇ ਦੌਰੇ ‘ਤੇ ਹੋਏ ਰਵਾਨਾ

Breaking: PM ਮੋਦੀ ਪੰਜ ਦੇਸ਼ਾਂ ਦੇ ਦੌਰੇ ‘ਤੇ ਹੋਏ ਰਵਾਨਾ

2 hours ago
Big News: ਪਟਿਆਲਾ ਦੀ ਕੇਂਦਰੀ ਜੇਲ੍ਹ ‘ਚੋਂ 3 ਕੈਦੀ ਹੋਏ ਫ਼ਰਾਰ

Big News: ਪਟਿਆਲਾ ਦੀ ਕੇਂਦਰੀ ਜੇਲ੍ਹ ‘ਚੋਂ 3 ਕੈਦੀ ਹੋਏ ਫ਼ਰਾਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: NEET ਪ੍ਰੀਖਿਆ ਲਈ ਨਵੀਂ ਤਾਰੀਖ ਦਾ ਐਲਾਨ

Breaking: NEET ਪ੍ਰੀਖਿਆ ਲਈ ਨਵੀਂ ਤਾਰੀਖ ਦਾ ਐਲਾਨ

3 hours ago
Breaking: ਕੇਂਦਰ ਵੱਲੋਂ ਦੋ IPS ਅਫਸਰਾਂ ਦੀਆਂ ਬਦਲੀਆਂ

Breaking: ਕੇਂਦਰ ਵੱਲੋਂ ਦੋ IPS ਅਫਸਰਾਂ ਦੀਆਂ ਬਦਲੀਆਂ

4 hours ago
Entertainment: ਪੰਜਾਬੀ ਗਾਇਕ ਕੰਵਰ ਗਰੇਵਾਲ ਪ੍ਰੇਮਾਨੰਦ ਮਹਾਰਾਜ ਨੂੰ ਮਿਲੇ

Entertainment: ਪੰਜਾਬੀ ਗਾਇਕ ਕੰਵਰ ਗਰੇਵਾਲ ਪ੍ਰੇਮਾਨੰਦ ਮਹਾਰਾਜ ਨੂੰ ਮਿਲੇ

4 hours ago
Hindi News
English News
Friday, May 15, 2026
No Result
View All Result
42 °c
Chandigarh
36 ° Sat
38 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਅਮਨ-ਚੈਨ ਕਾਇਮ, ਜਾਨੀ ਨੁਕਸਾਨ ਦੀ ਕੋਈ ਘਟਨਾ ਨਹੀਂ ਵਾਪਰੀ – ਮੁੱਖ ਮੰਤਰੀ

August 26, 2017
in ਪੰਜਾਬ
ਪੰਜਾਬ ਵਿੱਚ ਅਮਨ-ਚੈਨ ਕਾਇਮ, ਜਾਨੀ ਨੁਕਸਾਨ ਦੀ ਕੋਈ ਘਟਨਾ ਨਹੀਂ ਵਾਪਰੀ – ਮੁੱਖ ਮੰਤਰੀ


ਚੰਡੀਗਡ਼, 26 ਅਗਸਤ (ਵਿਸ਼ਵ ਵਾਰਤਾ)- ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਹੋਣ ਵਾਲੀ ਸਜ਼ਾ ਦੇ ਮੱਦੇਨਜ਼ਰ ਸੂਬੇ ਦੀਆਂ ਅਹਿਮ ਥਾਵਾਂ ’ਤੇ ਸੁਰੱਖਿਆ ਦੇ ਪੁਖਤਾ ਬੰਦੋਬਸਤ ਕਰ ਦਿੱਤੇ ਗਏ ਹਨ ਅਤੇ ਲੋਡ਼ ਪੈਣ ’ਤੇ ਸੋਮਵਾਰ ਨੂੰ ਸੂਬੇ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਮੁਡ਼ ਕਰਫਿੳੂ ਲਾਉਣ ਦੀ ਤਿਆਰੀ ਕੀਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਮੋਬਾਈਲ ਡਾਟਾ ਸੇਵਾਵਾਂ ’ਤੇ ਪਾਬੰਦੀ ਮੰਗਲਵਾਰ ਤੱਕ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਹਤਿਆਤ ਵਜੋਂ 19 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਡੇਰਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਤੱਕ ਇਹ ਕਾਰਵਾਈ ਜਾਰੀ ਰਹੇਗੀ। ਉਨਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਪ੍ਰਮੁੱਖ ਆਗੂਆਂ ਜੋ ਆਪਣੇ ਹਮਾਇਤੀਆਂ ਨੂੰ ਭਡ਼ਕਾ ਸਕਦੇ ਹਨ, ਨੂੰ ਇਹਤਿਆਤ ਵਜੋਂ ਜਾਂ ਤਾਂ ਭਰੋਸੇ ਵਿੱਚ ਜਾਂ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ।
ਸੀ.ਬੀ.ਆਈ. ਦੀ ਅਦਾਲਤ ਵੱਲੋਂ ਰਾਮ ਰਹੀਮ ਨੂੰ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਪੰਚਕੂਲਾ ਵਿੱਚ ਵਾਪਰੀ ਹਿੰਸਾ ਦੇ ਮੱਦੇਨਜ਼ਰ ਸੂਬੇ ਵਿੱਚ ਅਮਨ-ਕਾਨੂੰਨ ਦੀ ਤਾਜ਼ਾ ਸਥਿਤੀ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਬੀਤੀ ਰਾਤ ਤੋਂ ਕਿਸੇ ਵੀ ਥਾਂ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਉਨਾਂ ਨੇ ਸਪੱਸ਼ਟ ਕੀਤਾ ਕਿ ਬੀਤੇ ਦਿਨ ਸੂਬੇ ਦੇ ਕੁਝ ਇਲਾਕਿਆਂ ਵਿੱਚ ਵਾਪਰੀਆਂ ਮਾਮੂਲੀ ਘਟਨਾਵਾਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਮੁੱਖ ਮੰਤਰੀ ਨੇ ਪੰਚਕੂਲਾ ਦੀ ਹਿੰਸਾ ਵਿੱਚ ਪੰਜਾਬ ਦੇ ਸੱਤ ਵਿਅਕਤੀਆਂ ਦੀ ਮੌਤ ਹੋਣ ਜਾਣ ’ਤੇ ਦੁੱਖ ਪ੍ਰਗਟ ਕੀਤਾ। ਹਰਿਆਣਾ ਪਾਸੋਂ ਹੁਣ ਤੱਕ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਇਸ ਹਿੰਸਾ ਵਿੱਚ ਜ਼ਖਮੀ ਹੋਏ 250 ਵਿਅਕਤੀਆਂ ਵਿੱਚੋਂ 45 ਵਿਅਕਤੀ ਪੰਜਾਬ ਤੋਂ ਹਨ। ਉਨਾਂ ਦੱਸਿਆ ਕਿ ਹਿੰਸਾ ਵਿੱਚ ਮਾਰੇ ਗਏ ਸੱਤ ਵਿਅਕਤੀਆਂ ਦਾ ਸਸਕਾਰ ਅਮਨ-ਅਮਾਨ ਨਾਲ ਕਰਨ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ ਬੀਤੇ ਦਿਨ ਜਿਨਾਂ ਜ਼ਿਲਿਆਂ ਵਿੱਚ ਕਰਫਿੳੂ ਲਾਇਆ ਗਿਆ ਸੀ, ਉਨਾਂ ਵਿੱਚੋਂ ਤਿੰਨ ਜ਼ਿਲਿਆਂ ਵਿੱਚ ਕਰਫਿੳੂ ਹਟਾ ਦਿੱਤਾ ਗਿਆ ਜਦਕਿ ਬਾਕੀ ਥਾਵਾਂ ’ਤੇ ਢਿੱਲ ਦਿੱਤੀ ਗਈ ਹੈ। ਉਨਾਂ ਕਿਹਾ ਕਿ ਸਬੰਧਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਹਾਲਾਤ ਦੇ ਮੁਤਾਬਕ ਕਰਫਿੳੂ ਬਾਰੇ ਅਗਲਾ ਫੈਸਲਾ ਲੈਣ ਲਈ ਅਧਿਕਾਰ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਰਾਮ ਰਹੀਮ ਕੇਸ ਵਿੱਚ ਅਦਾਲਤ ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਵੀ ਸੂਬੇ ਵਿੱਚ ਸੁਰੱਖਿਆ ’ਚ ਕੋਈ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਲੋਕਾਂ ਨਾਲ ਵਾਅਦਾ ਕਰਦੇ ਹਨ ਕਿ ਉਨਾਂ ਦੀ ਸਰਕਾਰ ਸੋਮਵਾਰ ਨੂੰ ਸੂਬੇ ਵਿੱਚ ਕਿਸੇ ਤਰਾਂ ਦੀ ਗਡ਼ਬਡ਼ੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਨਾ ਹੀ ਕਿਸੇ ਨੂੰ ਸੂਬੇ ਦੇ ਮਾਹੌਲ ਵਿੱਚ ਕੁਡ਼ੱਤਣ ਪੈਦਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੇ ਸੂਬੇ ਵਿੱਚ ਡੇਰੇ ਦੇ 98 ਨਾਮ ਚਰਚਾ ਘਰਾਂ ਦਾ ਦੌਰਾ ਕੀਤਾ ਹੈ ਅਤੇ ਡਾਗਾਂ, ਪਾਈਪਾਂ, ਰਾਡਾਂ, ਕੁਹਾਡ਼ੀਆਂ ਅਤੇ ਪੈਟਰੋਲ ਬੰਬ ਬਰਾਮਦ ਕੀਤੇ ਗਏ। ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਾ ਹੋਣ ਦੇਣ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਉਹ ਸੂਬੇ ਦੇ ਮੁਖੀ ਹਨ, ਉਦੋਂ ਤੱਕ ਉਹ ਅਮਨ-ਚੈਨ ਨੂੰ ਯਕੀਨੀ ਬਣਾਉਣ ਦੀ ਨਿਗਰਾਨੀ ਨਿੱਜੀ ਤੌਰ ’ਤੇ ਕਰਨਗੇ।
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਬੀਤੇ ਦਿਨ ਦੀ ਹਿੰਸਾ ਵਿੱਚ ਜਾਇਦਾਦ ਦੇ ਹੋਏ ਨੁਕਸਾਨ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨਾਂ ਕਿਹਾ ਕਿ ਇਹ ਸੂਚੀ ਉਨਾਂ ਦੀ ਸਰਕਾਰ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪੇਸ਼ ਕੀਤੀ ਜਾਵੇਗੀ ਜਿਸ ਨੇ ਹਿੰਸਾ ਵਿੱਚ ਹੋਏ ਨੁਕਸਾਨ ਦੀ ਲਾਗਤ ਡੇਰੇ ਤੋਂ ਵਸੂਲਣ ਦੇ ਨਿਰਦੇਸ਼ ਦਿੱਤੇ ਹਨ।
ਐਤਵਾਰ ਨੂੰ ਪੰਜਾਬ ਦੇ ਕੁਝ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੀ ਯੋਜਨਾ ਬਣਾ ਰਹੇ ਮੁੱਖ ਮੰਤਰੀ ਨੇ ਸ਼ਾਂਤੀ ਬਣਾਈ ਰੱਖਣ ਲਈ ਹੇਠਲੇ ਪੱਧਰ ’ਤੇ ਕੰਮ ਕਰਨ ਵਾਲੇ ਲੋਕਾਂ ਅਤੇ ਸੁਰੱਖਿਆ ਫੋਰਸਾਂ ਨੂੰ ਵਧਾਈ ਦਿੱਤੀ ਹੈ। ਉਨਾਂ ਕਿਹਾ ਕਿ ਹਰਿਆਣਾ ਦੀ ਵੱਡੀ ਗਲਤੀ ਪੰਚਕੂਲਾ ਵਿੱਚ ਲੋਕਾਂ ਦੇ ਵੱਡੇ ਇਕੱਠ ਨੂੰ ਜਮਾਂ ਹੋਣ ਦਿੱਤਾ ਅਤੇ ਉਹ ਇਸ ਇਕੱਠ ਨੂੰ ਰੋਕਣ ਵਿੱਚ ਨਾਕਾਮ ਰਹੇ।
ਪੰਚਕੂਲਾ ਵਿਖੇ ਡੇਰਾ ਪ੍ਰੇਮੀਆਂ ਨੂੰ ਲਿਜਾਣ ਵਾਲੀਆਂ ਗੱਡੀਆਂ ਪੰਜਾਬ ਵੱਲੋਂ ਨਾ ਰੋਕੇ ਜਾਣ ਦੇ ਲਾਏ ਗਏ ਦੋਸ਼ਾਂ ’ਤੇ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਇਸ ਮੁੱਦੇ ’ਤੇ ਕਦੇ ਵੀ ਪੰਜਾਬ ਸਰਕਾਰ ਕੋਲ ਪਹੁੰਚ ਨਹੀਂ ਕੀਤੀ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਵਿਚਕਾਰ ਕੋਈ ਸੰਪਰਕ ਨਹੀਂ ਹੋਇਆ, ਭਾਵੇਂ ਕਿ ਪੰਜਾਬ ਦੇ ਡੀ.ਜੀ.ਪੀ. ਲਗਾਤਾਰ ਹਰਿਆਣਾ ਦੇ ਡੀ.ਜੀ.ਪੀ. ਨਾਲ ਸੰਪਰਕ ਵਿੱਚ ਰਹੇ ਹਨ। ਪੰਜਾਬ ਪੁਲਿਸ ਵੱਲੋਂ ਪ੍ਰਾਪਤ ਹੋਈ ਸਾਰੀ ਖੁਫੀਆ ਜਾਣਕਾਰੀ ਹਰਿਆਣਾ ਨਾਲ ਸਾਂਝੀ ਕੀਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਗੱਲਬਾਤ ਵੀ ਕੀਤੀ ਅਤੇ ਉਨਾਂ ਨੂੰ ਪੱਤਰ ਵੀ ਲਿਖਿਆ। ਉਨਾਂ ਦੀ ਸਰਕਾਰ ਨੇ 13 ਅਗਸਤ ਨੂੰ ਪੰਜਾਬ ਲਈ ਵਾਧੂ ਸੁਰੱਖਿਆ ਦਾ ਮੁੱਦਾ ਉਠਾਇਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰੇਕ ਕੋਲ ਚੋਖਾ ਸਮਾਂ ਸੀ। ਉਨਾਂ ਕਿਹਾ ਕਿ ਸਮੁੱਚੀ ਪੰਜਾਬ ਪੁਲਿਸ ਅਤੇ ਸਰਕਾਰ ਕੱਲ ਪੂਰੀ ਤਰਾਂ ਫੀਲਡ ਵਿੱਚ ਸੀ ਜਿਸ ਨੇ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਨੂੰ ਯਕੀਨੀ ਬਣਾਇਆ।
ਅਜਿਹੇ ਡੇਰਿਆਂ ਨੂੰ ਲਗਾਤਾਰ ਸਿਆਸੀ ਪੁਸ਼ਤਪਨਾਹੀ ਮਿਲਣ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਰਾਸ਼ਟਰੀ ਪੱਧਰ  ’ਤੇ ਲਏ ਜਾਣ ਵਾਲਾ ਹੈ। ਪੰਜਾਬ ਵਿੱਚ ਡੇਰੇ ਵੱਲੋਂ ਕਿਸੇ ਵੀ ਤਰਾਂ ਦੀ ਗਡ਼ਬਡ਼ ਫੈਲਾਉਣ ਦੀ ਆਗਿਆ ਨਾ ਦਿੱਤੇ ਜਾਣ ’ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰਾਂ ਘਟਨਾਵਾਂ ਵਾਪਰ ਰਹੀਆਂ ਹਨ, ਉਸ ਤੋਂ ਨਹੀਂ ਲਗਦਾ ਕਿ ਸਿਆਸੀ ਪਾਰਟੀਆਂ ਭਵਿੱਖ ਵਿੱਚ ਡੇਰਿਆਂ ਤੋਂ ਸਮਰਥਨ ਲੈਣਗੀਆਂ।
ਆਪਣੇ ਘਰਾਂ ਵਿੱਚ ਵਾਪਸ ਜਾਣ ਲਈ ਡੇਰੇ ਦੇ ਹਮਾਇਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਹੂਲਤ ਦਿੱਤੇ ਜਾਣ ਬਾਰੇ ਕੀਤੇ ਗਏ ਪ੍ਰਬੰਧਾਂ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਬੱਸਾਂ ਅਤੇ ਟਰੱਕਾਂ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਉਹ ਵਾਪਸ ਜਾਂਦੇ ਹੋਏ ਕੋਈ ਵੀ ਖਲਬਲੀ ਨਾ ਕਰ ਸਕਣ। ਉਨਾਂ ਕਿਹਾ ਕਿ ਇਨਾਂ ਬੱਸਾਂ ਅਤੇ ਟਰੱਕਾਂ ਰਾਹੀਂ ਲਿਜਾਏ ਗਏ 65 ਫੀਸਦੀ ਵਿਅਕਤੀ ਹਰਿਆਣਾ ਵੱਲ ਚਲੇ ਗਏ ਹਨ।
ਰੇਲ ਅਤੇ ਬੱਸ ਸਰਵਿਸ ਦੀ ਮੁਡ਼ ਬਹਾਲੀ ਦੇ ਸਵਾਲ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਹਰਿਆਣਾ ’ਤੇ ਨਿਰਭਰ ਕਰਦਾ ਹੈ ਕਿ ਉਹ ਕਿੰਨੀ ਛੇਤੀ ਸਥਿਤੀ ’ਤੇ ਨਿਯੰਤਰਨ ਕਰਨ ਵਿੱਚ ਸਮਰਥ ਹੁੰਦਾ ਹੈ ਕਿਉਂਕਿ ਇਹ ਗੱਡੀਆਂ ਹਰਿਆਣਾ ਵਿੱਚ ਦੀ ਹੀ ਲੰਘਣੀਆਂ ਹਨ। ਉਨਾਂ ਕਿਹਾ ਕਿ ਪੰਜਾਬ ਨੂੰ ਬੱਸ ਅਤੇ ਰੇਲ ਆਵਾਜਾਈ ਦੀ ਬਹਾਲੀ ’ਤੇ ਕੋਈ ਇਤਰਾਜ਼ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕੱਲ ਦੀ ਹਿੰਸਾ ਦੌਰਾਨ ਡੇਰਾ ਹਮਾਇਤੀਆਂ ਵੱਲੋਂ ਮੀਡੀਆ ’ਤੇ ਕੀਤੇ ਗਏ ਹਮਲੇ ਦੀ ਤਿੱਖੀ ਆਲੋਚਨਾ ਕੀਤੀ। ਉਨਾਂ ਕਿਹਾ ਕਿ ਕਿਸੇ ਵੀ ਤਰਾਂ ਦੀ ਹਿੰਸਾ ਨਾ ਪ੍ਰਵਾਨ ਕਰਨ ਯੋਗ ਹੈ।
ਸੋਮਵਾਰ ਲਈ ਕੀਤੇ ਗਏ ਪ੍ਰਬੰਧਾਂ ਦੀ ਵਿਸਤਿ੍ਰਤ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰ/ਸੂਬੇ ਦੇ ਸਰਕਾਰੀ ਦਫਤਰ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਰੇਲਵੇ ਦੀ ਜਾਇਦਾਦ, ਹੋਰ ਮਹੱਤਵਪੂਰਨ ਇਮਾਰਤਾਂ ਅਤੇ ਜਨਤਕ ਜਾਇਦਾਦ ਦੀ ਰਾਖੀ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਦਿਹਾਤੀ ਇਲਾਕਿਆਂ ਵਿੱਚ ਬਿਜਲੀ ਗਰਿੱਡ, ਦਿਹਾਤੀ ਸੇਵਾ ਕੇਂਦਰਾਂ ਅਤੇ ਦਿਹਾਤੀ ਸਿਹਤ ਕੇਂਦਰਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ।
ਸੂਬੇ ਦੇ ਡੇਰਿਆਂ ਦੇ ਬਾਹਰ ਸੁਰੱਖਿਆ ਪ੍ਰਬੰਧ ਮਜ਼ਬੂਤ ਬਣਾਏ ਗਏ ਹਨ। ਡੇਰਾ ਸ਼ਰਧਾਲੂਆਂ ਨੂੰ ਨਾਮ ਚਰਚਾ ਘਰਾਂ ਵਿੱਚ ਇਕੱਠੇ ਹੋਣ ਦੀ ਆਗਿਆ ਨਹੀਂ ਦਿੱਤੀ ਜਾਏਗੀ। ਨਾਜ਼ੁਕ ਖੇਤਰਾਂ ਵਿੱਚ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ ਅਤੇ ਗਸ਼ਤ ਵਧਾਈ ਗਈ ਹੈ। ਬੁਲਾਰੇ ਨੇ ਦੱਸਿਆ ਕਿ ਨੀਮ ਫੌਜੀ ਬਲਾਂ ਅਤੇ ਪੁਲਿਸ ਮੁਲਾਜ਼ਮਾਂ ਵੱਲੋਂ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ਵਿੱਚ ਫਲੈਗ ਮਾਰਚ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਦੇ ਨਾਲ ਪ੍ਰੈਸ ਕਾਨਫਰੰਸ ਵਿੱਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮੁੱਖ ਮੰਤਰੀ ਦੇ ਸਲਾਹਕਾਰ ਬੀ.ਆਈ.ਐਸ. ਚਾਹਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਗ੍ਰਹਿ ਮਨਦੀਪ ਸਿੰਘ ਸੰਧੂ, ਡੀ.ਜੀ.ਪੀ. ਸੁਰੇਸ਼ ਅਰੋਡ਼ਾ, ਡੀ.ਜੀ.ਪੀ. ਇੰਟੈਲੀਜੈਂਸ ਦਿਨਕਰ ਗੁਪਤਾ, ਪੁਮੱਖ ਸਕੱਤਰ ਮੁੱਖ ਮੰਤਰੀ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖਡ਼, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਅਤੇ ਵਿਧਾਇਕ ਗੁਰਮੀਤ ਸਿੰਘ ਸੋਢੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

MC Elections: BJP ਨੇ ਐਲਾਨੇ ਉਮੀਦਵਾਰ

MC Elections: BJP ਨੇ ਐਲਾਨੇ ਉਮੀਦਵਾਰ

by Ranjit Singh
May 15, 2026
0

MC Elections: BJP ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 15 ਅਪ੍ਰੈਲ 2026: ਪੰਜਾਬ ਦੇ ਅੰਦਰ ਹੋਣ ਵਾਲੀਆਂ MC ਚੋਣਾਂ ਨੂੰ ਲੈ ਕੇ...

Punjab ‘ਚ ਅੱਜ ਤੋਂ ਘਰ-ਘਰ ਜਾ ਕੇ ਜਨਗਣਨਾ ਹੋਈ ਸ਼ੁਰੂ: ਪੁੱਛੇ ਜਾਣਗੇ 33 ਸਵਾਲ

Punjab ‘ਚ ਅੱਜ ਤੋਂ ਘਰ-ਘਰ ਜਾ ਕੇ ਜਨਗਣਨਾ ਹੋਈ ਸ਼ੁਰੂ: ਪੁੱਛੇ ਜਾਣਗੇ 33 ਸਵਾਲ

by Ranjit Singh
May 15, 2026
0

Punjab 'ਚ ਅੱਜ ਤੋਂ ਘਰ-ਘਰ ਜਾ ਕੇ ਜਨਗਣਨਾ ਹੋਈ ਸ਼ੁਰੂ: ਪੁੱਛੇ ਜਾਣਗੇ 33 ਸਵਾਲ - ਸਵੈ-ਗਣਨਾ ਵਿੱਚ 1.5 ਲੱਖ ਲੋਕਾਂ...

Punjab Breaking: MP ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ ਤੈਅ, ਪੜ੍ਹੋ ਪੂਰੀ ਖ਼ਬਰ

Punjab Breaking: MP ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ ਤੈਅ, ਪੜ੍ਹੋ ਪੂਰੀ ਖ਼ਬਰ

by Ranjit Singh
May 15, 2026
0

Punjab Breaking: MP ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ ਤੈਅ, ਪੜ੍ਹੋ ਪੂਰੀ ਖ਼ਬਰ ਅੰਮ੍ਰਿਤਸਰ, 15 ਅਪ੍ਰੈਲ 2026: ਅੰਮ੍ਰਿਤਸਰ ਦੀ ਇੱਕ ਅਦਾਲਤ 'ਚ...

Punjab: ਜਨਗਣਨਾ ਡਿਊਟੀ ਤੋਂ ਗਾਇਬ ਹੋਣ ਵਾਲੇ ਕਰਮਚਾਰੀਆਂ ‘ਤੇ ਹੋਵੇਗੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਜਨਗਣਨਾ ਡਿਊਟੀ ਤੋਂ ਗਾਇਬ ਹੋਣ ਵਾਲੇ ਕਰਮਚਾਰੀਆਂ ‘ਤੇ ਹੋਵੇਗੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
May 15, 2026
0

Punjab: ਜਨਗਣਨਾ ਡਿਊਟੀ ਤੋਂ ਗਾਇਬ ਹੋਣ ਵਾਲੇ ਕਰਮਚਾਰੀਆਂ 'ਤੇ ਹੋਵੇਗੀ ਵੱਡੀ ਕਾਰਵਾਈ, ਪੜ੍ਹੋ ਵੇਰਵਾ - ਐਫਆਈਆਰ ਕੀਤੀ ਜਾਵੇਗੀ ਦਰਜ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

MC Elections: BJP ਨੇ ਐਲਾਨੇ ਉਮੀਦਵਾਰ

MC Elections: BJP ਨੇ ਐਲਾਨੇ ਉਮੀਦਵਾਰ

by Ranjit Singh
May 15, 2026
0

MC Elections: BJP ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 15 ਅਪ੍ਰੈਲ 2026: ਪੰਜਾਬ ਦੇ ਅੰਦਰ ਹੋਣ ਵਾਲੀਆਂ MC ਚੋਣਾਂ ਨੂੰ ਲੈ ਕੇ...

Most Popular

ਹਿਮਾਚਲ ਪ੍ਰਦੇਸ਼ ; ਚੰਬਾ-ਨੂਰਪੁਰ ਰਾਸ਼ਟਰੀ ਰਾਜਮਾਰਗ ‘ਤੇ ਹੋਏ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ

ਹਿਮਾਚਲ ਪ੍ਰਦੇਸ਼ ; ਚੰਬਾ-ਨੂਰਪੁਰ ਰਾਸ਼ਟਰੀ ਰਾਜਮਾਰਗ ‘ਤੇ ਹੋਏ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ

by Navjot
4 days ago
0

ਹਿਮਾਚਲ ਪ੍ਰਦੇਸ਼ ; ਚੰਬਾ-ਨੂਰਪੁਰ ਰਾਸ਼ਟਰੀ ਰਾਜਮਾਰਗ 'ਤੇ ਹੋਏ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ ਚੰਡੀਗੜ੍ਹ, 11 ਮਈ(ਵਿਸ਼ਵ ਵਾਰਤਾ) ਹਿਮਾਚਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA