ਸੁਰਜੀਤ ਸਿੰਘ ਬਾਬਾ ਨੇ ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ

ਜੈਤੋ,12 ਮਈ (ਰਘੂਨੰਦਨ ਪਰਾਸ਼ਰ) ਸੁਰਜੀਤ ਸਿੰਘ ਬਾਬਾ ਨੇ ਅੱਜ ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਪੁਨੀਤ ਕੁਮਾਰ ਗੋਇਲ ਆਈ ਏ ਐਸ ਡਾਇਰੈਕਟਰ ਸਥਾਨਕ ਸਰਕਾਰ ਵਿਭਾਗ ਪੰਜਾਬ ਵੱਲੋਂ ਸੁਰਜੀਤ ਸਿੰਘ ਬਾਬਾ ਨੂੰ ਨਗਰ ਕੌਂਸਲ ਜੈਤੋ ਦੇ ਪ੍ਰਧਾਨ ਲਈ ਅਧਿਸੂਚਿਤ ਕੀਤਾ ਗਿਆ ਹੈ। ਸੁਰਜੀਤ ਸਿੰਘ ਬਾਬਾ ਦੇ ਪ੍ਰਧਾਨ ਬਣਨ ਤੇ ਜੈਤੋ ਨਗਰ ਵਿਚ ਖੂਸ਼ੀਆਂ ਦੀ ਲਹਿਰ ਦੌੜ ਗਈ ਹੈ। ਸੁਰਜੀਤ ਸਿੰਘ ਬਾਬਾ ਇਕ ਬਹੁਤ ਹੀ ਨੇਕ ਦਿਲੀ ਅਤੇ ਮਿਲਣਸਾਰ ਹਨ।
ਇਸ ਦੌਰਾਨ ਹੀ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਵਨ ਗੋਇਲ ਨੇ ਸੁਰਜੀਤ ਸਿੰਘ ਨੂੰ ਪ੍ਰਧਾਨ ਬਣਨ ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਕਾਂਗਰਸ ਹਾਈਕਮਾਨ ਦੇ ਉਨ੍ਹਾਂ ਨੂੰ ਪ੍ਰਧਾਨ ਬਣਾ ਕੇ ਇਕ ਚੰਗਾ ਕਦਮ ਉਠਾਇਆ ਹੈ। ਉਨ੍ਹਾਂ ਸਮੂਹ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੁਰਜੀਤ ਸਿੰਘ ਬਾਬਾ ਨੂੰ ਪ੍ਰਧਾਨ ਬਣਾਏ ਜਾਣ ਨੂੰ ਸਵੀਕਾਰ ਕਰਨ। ਉਨ੍ਹਾਂ ਕਿਹਾ ਜੇਕਰ ਕੋਈ ਗਿਲਾ ਸ਼ਿਕਵਾ ਹੈ ਤਾਂ ਉਹ ਕਾਂਗਰਸ ਹਾਈਕਮਾਨ ਕੋਲ ਰੱਖ ਸਕਦਾ ਹੈ।






















