ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਹੋਈ ਮੀਟਿੰਗ ,ਵਿਧਾਨ ਸਭਾ ਚੋਣਾਂ ਵਿੱਚ ਆਪਣਾ ਉਮੀਦਵਾਰ ਖੜ੍ਹਾ ਕਰਨ ਦਾ ਫ਼ੈਸਲਾ
ਸਮੇਂ ਦੀਆਂ ਸਰਕਾਰਾਂ ਨੇ ਵਪਾਰੀਆਂ ਨੂੰ ਵੋਟ ਬੈਂਕ ਵਜੋਂ ਵਰਤਿਆ ਨਹੀਂ ਹੱਲ ਕੀਤੀ ਸਮੱਸਿਆ: ਕਪੂਰ/ ਮਹਿਤਾ

ਬਠਿੰਡਾ 17 ਮਈ (ਕੁਲਬੀਰ ਬੀਰਾ)- ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਅਹਿਮ ਮੀਟਿੰਗ ਪ੍ਰਧਾਨ ਅਮਿਤ ਕਪੂਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੇ ਕੇ ਮਹੇਸ਼ਵਰੀ ਜਨਰਲ ਸੈਕਟਰੀ, ਸੀਨੀਅਰ ਉਪ ਪ੍ਰਧਾਨ ਅਮਰਜੀਤ ਮਹਿਤਾ, ਰਮੇਸ਼ ਗਰਗ ਸਿਟੀ ਪ੍ਰਧਾਨ, ਜੀਵਨ ਗੋਇਲ ਸਿਟੀ ਜਨਰਲ ਸੈਕਟਰੀ, ਪ੍ਰਮੋਦ ਜੈਨ ਸੈਕਟਰੀ, ਵਿਜੇ ਕੁਮਾਰ ਗਰਗ ਕੈਸ਼ੀਅਰ ਸ਼ਾਮਲ ਹੋਏ। ਇਸ ਮੌਕੇ ਕੋਰੋਨਾ ਮਹਾਂਮਾਰੀ ਕਰਕੇ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਸਰਕਾਰ ਪ੍ਰਤੀ ਸਮੱਸਿਆਵਾਂ ਨੂੰ ਹੱਲ ਕਰਵਾਉਣ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਮੁੱਖ ਤੌਰ ਤੇ ਮੀਟਿੰਗ ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਉਮੀਦਵਾਰ ਖੜ੍ਹਾ ਕਰਨ ਦਾ ਫ਼ੈਸਲਾ ਕੀਤਾ ਜੋ ਵਪਾਰੀਆਂ ਦੀਆਂ ਮੰਗਾਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਦਾ ਦਮ ਰੱਖੇਗਾ। ਵਪਾਰੀ ਆਗੂਆਂ ਸੁਮਿਤ ਕਪੂਰ ਅਤੇ ਅਮਰਜੀਤ ਮਹਿਤਾ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਨੇ ਵਪਾਰੀਆਂ ਨੂੰ ਹਮੇਸ਼ਾਂ ਹੀ ਵੋਟ ਬੈਂਕ ਵਜੋਂ ਵਰਤਿਆ ਪ੍ਰੰਤੂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਕਦੇ ਵੀ ਪ੍ਰਮੁੱਖਤਾ ਨਾਲ ਹੱਲ ਨਹੀਂ ਕੀਤਾ ਗਿਆ ਜਿਸ ਦਾ ਖਮਿਆਜ਼ਾ ਵਪਾਰੀਆਂ ਨੂੰ ਨੁਕਸਾਨ ਦਾ ਸਾਹਮਣਾ ਕਰਕੇ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿਚ ਸਮੂਹ ਵਪਾਰ ਮੰਡਲ ਦਾ ਵੱਡਾ ਇਕੱਠ ਕਰਕੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰਨ ਸਬੰਧੀ ਫ਼ੈਸਲਾ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਹਾਂਮਾਰੀ ਦੇ ਕਾਲੇ ਦੌਰ ਵਿੱਚ ਕਿਸੇ ਵੀ ਸਰਕਾਰ ਦੇ ਨੁਮਾਇੰਦੇ ਨੇ ਵਪਾਰੀਆਂ ਦੀ ਸਾਰ ਨਹੀਂ ਲਈ ਅਤੇ ਕਿਸੇ ਨੇ ਵੀ ਕੋਈ ਆਰਥਿਕ ਮਦਦ ਕਰਨੀ ਮੁਨਾਸਿਬ ਨਹੀਂ ਸਮਝੀ, ਜਦੋਂਕਿ ਕੋਰੂਨਾ ਕਰਫਿਊ ਅਤੇ ਹੁਣ ਲਾਕਡਾਊਨ ਵਿਚ ਵਪਾਰੀਆਂ ਨੂੰ ਆਰਥਿਕ ਅਤੇ ਮਾਨਸਿਕ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਰਕੇ ਵਪਾਰ ਠੱਪ ਹੋਣ ਦਾ ਖਮਿਆਜ਼ਾ ਵਪਾਰੀਆਂ ਨੂੰ ਭੁਗਤਣਾ ਪੈ ਰਿਹਾ ਹੈ ਅਤੇ ਦੁਕਾਨਾਂ ਤੇ ਕੰਮ ਕਰਦੇ ਕਰਿੰਦਿਆਂ ਨੂੰ ਤਨਖਾਹਾਂ ਵੀ ਦੇਣੀਆਂ ਪੈ ਰਹੀਆਂ ਹਨ ਤਾਂ ਜੋ ਉਹ ਆਪਣੇ ਪਰਿਵਾਰ ਚਲਾ ਸਕਣ ਪ੍ਰੰਤੂ ਸਰਕਾਰ ਨੇ ਵਪਾਰੀਆਂ ਨੂੰ ਵੱਡੀਆਂ ਰਾਹਤਾਂ ਦੇਣ ਦੇ ਸੁਪਨੇ ਦਿਖਾਏ ਵਾਅਦੇ ਕੀਤੇ ਪਰ ਕਿਸੇ ਵੀ ਸਰਕਾਰ ਨੇ ਉਹ ਵਾਅਦੇ ਪੂਰੇ ਨਹੀਂ ਕੀਤੇ ਅਤੇ ਅੱਜ ਵਪਾਰੀਆਂ ਤੇ ਟੈਕਸਾਂ ਬਿਜਲੀ ਬਿਲਾਂ ਦੀ ਦੋਹਰੀ ਮਾਰ ਪੈ ਰਹੀ ਹੈ ਇਸ ਲਈ ਵਪਾਰੀ ਵਰਗ ਗੰਭੀਰਤਾ ਨਾਲ ਵਿਚਾਰ ਕਰ ਰਿਹਾ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਉਮੀਦਵਾਰ ਖੜ੍ਹੇ ਕੀਤੇ ਜਾਣ ਜੋ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਯਤਨ ਕਰਨਗੇ ਇਸ ਫ਼ੈਸਲੇ ਤੇ ਸਮੂਹ ਵਪਾਰੀਆਂ ਵੱਲੋਂ ਇਕਜੁਟਤਾ ਨਾਲ ਹੁੰਗਾਰਾ ਦਿੱਤਾ





















