ਵੱਡੀ ਖ਼ਬਰ
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 17ਮਈ(ਵਿਸ਼ਵ ਵਾਰਤਾ)-ਵਿਜੀਲੈਂਸ ਪੁਲਿਸ ਸੰਗਰੂਰ ਨੇ ਅੱਜ ਇਕ ਪਟਵਾਰੀ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਪਟਵਾਰੀ ਤੇ ਕਾਰਵਾਈ ਕੀਤੀ ਜਾ ਰਹੀ ਹੈ। ਡੀ. ਐਸ. ਪੀ. ਸਤਨਾਮ ਸਿੰਘ ਵਿਰਕ ਵਿਜੀਲੈਂਸ ਸੰਗਰੂਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਮਾਮਲੇ ਦੀ ਕਾਰਵਾਈ ਜਾਰੀ ਹੈ ਅਤੇ ਦੋਸ਼ੀਆਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।






















