‘ਤੌਕਤੇ ਤੂਫਾਨ’ ਕਾਰਨ ਮਹਾਰਾਸ਼ਟਰ ’ਚ ਹੋਈ 6 ਲੋਕਾਂ ਦੀ ਮੌਤ,ਕਈ ਹਨ ਗੰਭੀਰ ਜ਼ਖਮੀ
ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਦੇ ਦਿੱਤੇ ਦਿਸ਼ਾ-ਨਿਰਦੇਸ਼

ਚੰਡੀਗੜ੍ਹ, 17ਮਈ(ਵਿਸ਼ਵ ਵਾਰਤਾ)- ਮਹਾਰਾਸ਼ਟਰ ਵਿੱਚ ਆਇਆ ‘ਤੌਕਤੇ ਤੂਫਾਨ’ ਤਬਾਹੀ ਦਾ ਕਾਰਨ ਬਣਦਾ ਨਜ਼ਰ ਆ ਰਿਹਾ ਹੈ। ਅੱਜ ਇਸ ਤੂਫਾਨ ’ਚ 6 ਲੋਕਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ ਅਤੇ ਇਸ ਤੋਂ ਇਲਾਵਾ ਕਈ ਲੋਕਾਂ ਦੇ ਗੰਭੀਰ ਜਖਮੀ ਹੋਣ ਦੀ ਸੂਚਨਾ ਮਿਲੀ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਨੁਕਸਾਨ ਦਾ ਮੁਲਾਂਕਣ ਕਰਦੇ ਹੋਏ ਰਾਜ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਨ ਦੇ ਦਿਸ਼ਾ –ਨਿਰਦੇਸ਼ ਜਾਰੀ ਕੀਤੇ ਹਨ।






















