• Latest
  • Trending
ਮੁੱਖ ਮੰਤਰੀ ਵੱਲੋਂ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਲਈ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ

ਮੁੱਖ ਮੰਤਰੀ ਵੱਲੋਂ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਲਈ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ

5 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

35 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

2 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

3 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਲਈ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ

May 18, 2021
in ਸਿਆਸੀ, ਖਬਰਾਂ, ਪੰਜਾਬ
ਮੁੱਖ ਮੰਤਰੀ ਵੱਲੋਂ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਲਈ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ

ਮੁੱਖ ਮੰਤਰੀ ਵੱਲੋਂ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਲਈ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ

ਸਰਪੰਚਾਂ ਨੂੰ ਪਿੰਡਾਂ ਵਿਚ ਕੋਵਿਡ ਖਿਲਾਫ ਜੰਗ ’ਚ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ, ਪੰਚਾਇਤ ਫੰਡਾਂ ਨੂੰ ਇਜਾਜ਼ਤ ਅਨੁਸਾਰ ਇਸਤੇਮਾਲ ਦੀ ਹਦਾਇਤ

ਮੁੱਖ ਮੰਤਰੀ ਵੱਲੋਂ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਲਈ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ

ਚੰਡੀਗੜ, 18 ਮਈ (ਵਿਸ਼ਵ ਵਾਰਤਾ)-: ਸੂਬੇ ਦੇ ਪਿੰਡਾਂ ਨੂੰ ਟੀਕਾਕਰਨ ਤੋਂ ਗੁਰੇਜ਼ ਨਾ ਕਰਨ ਬਦਲੇ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਦੇ ‘ਕੋਰੋਨਾ ਮੁਕਤ ਪਿੰਡ ਅਭਿਆਨ’ ਤਹਿਤ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਦਿੱਤੀ ਜਾਵੇਗੀ।
ਸੂਬੇ ਭਰ ਦੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਆਪੋ-ਆਪਣੇ ਪਿੰਡਾਂ ਵਿਚ ਕੋਵਿਡ ਖਿਲਾਫ ਜੰਗ ਵਿਚ ਮੋਹਰੀ ਕਿਰਦਾਰ ਅਦਾ ਕਰਨ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਪੰਚਾਂ ਅਤੇ ਪੰਚਾਂ ਵੱਲੋਂ ਲੋਕਾਂ ਨੂੰ ਹਲਕੇ ਲੱਛਣ ਨਜ਼ਰ ਆਉਣ ਉੱਤੇ ਵੀ ਆਪਣੀ ਕੋਵਿਡ ਸਬੰਧੀ ਜਾਂਚ ਅਤੇ ਟੀਕਾਕਰਨ ਕਰਵਾਉਣ ਹਿੱਤ ਪ੍ਰੇਰਿਤ ਕੀਤਾ ਜਾਵੇ।
ਮੁੱਖ ਮੰਤਰੀ 4000 ਲਾਈਵ ਲੋਕੇਸ਼ਨਾਂ ਉੱਤੇ ਵੱਖੋ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ 2000 ਮੁਖੀਆਂ/ਮੈਂਬਰਾਂ ਨਾਲ ਐਲ.ਈ.ਡੀ. ਸਕਰੀਨਾਂ ਰਾਹੀਂ ਗੱਲਬਾਤ ਕਰ ਰਹੇ ਸਨ। ਉਨਾਂ ਇਹ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸਰਪੰਚਾਂ ਨੂੰ ਕੋਵਿਡ ਦੇ ਐਮਰਜੈਂਸੀ ਇਲਾਜ ਲਈ ਪੰਚਾਇਤ ਫੰਡਾਂ ਵਿਚੋਂ ਪ੍ਰਤੀ ਦਿਨ 5000 ਰੁਪਏ ਦੀ ਹੱਦ ਤੱਕ ਖਰਚ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਹ ਹੱਦ 50,000 ਰੁਪਏ ਤੱਕ ਮਿੱਥੀ ਗਈ ਹੈ।
ਪੇਂਡੂ ਖੇਤਰਾਂ ਦੀ ਆਬਾਦੀ ਨੂੰ ਕੋਰੋਨਾ ਦੇ ਮਾਰੂ ਪ੍ਰਭਾਵਾਂ ਅਤੇ ਕੀਮਤੀ ਜਾਨਾਂ ਬਚਾਉਣ ਲਈ ਛੇਤੀ ਇਸ ਰੋਗ ਦਾ ਪਤਾ ਲਾਉਣ ਅਤੇ ਇਲਾਜ ਕਰਵਾਉਣ ਦੀ ਲੋੜ ਸਬੰਧੀ ਜਾਗਰੂਕ ਕਰਨ ਉੱਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਜ ਸਿਰਫ ਵਿਸ਼ੇਸ਼ ਰੂਪ ਨਾਲ ਪ੍ਰਚਾਰ ਮੁਹਿੰਮਾਂ ਰਾਹੀਂ ਹੀ ਨੇਪਰੇ ਚਾੜਿਆ ਜਾ ਸਕਦਾ ਹੈ। ਉਨਾਂ ਪੰਚਾਇਤਾਂ ਨੂੰ ਵਿਸ਼ੇਸ਼ ਮੈਡੀਕਲ ਕੈਂਪ ਲਾਉਣ ਅਤੇ ਸਾਬਕਾ ਫੌਜੀਆਂ ਦੀਆਂ ਸੇਵਾਵਾਂ ਲੈਣ ਲਈ ਕਿਹਾ ਜਿਨਾਂ ਨੇ ਆਪਣੇ ਸੇਵਾਕਾਲ ਦੌਰਾਨ ਕਈ ਜੰਗਾਂ ਲੜੀਆਂ ਅਤੇ ਇਸ ਮਹਾਂਮਾਰੀ ਖਿਲਾਫ ਸੂਬੇ ਦੀ ਜੰਗ ਦਾ ਹਿੱਸਾ ਹਨ।
ਮੁੱਖ ਮੰਤਰੀ ਨੇ ਸਰਪੰਚਾਂ ਅਤੇ ਪੰਚਾਂ ਨੂੰ ਆਪੋ-ਆਪਣੇ ਪਿੰਡਾਂ ਵਿਚ ਕੋਵਿਡ ਸੰਕ੍ਰਮਿਤ ਵਿਅਕਤੀਆਂ ਦਾ ਦਾਖਲਾ ਰੋਕਣ ਲਈ ਠੀਕਰੀ ਪਹਿਰੇ ਸ਼ੁਰੂ ਕਰਨ, ਪਾਜ਼ੇਟਿਵ ਪਾਏ ਜਾਣ ਵਾਲੇ ਹਰੇਕ ਵਿਅਕਤੀ ਨੂੰ ਫਤਿਹ ਕਿੱਟ ਮੁਹੱਈਆ ਕਰਵਾਉਣ ਅਤੇ 94 ਫੀਸਦੀ ਤੋਂ ਹੇਠਾਂ ਦੇ ਆਕਸੀਜਨ ਪੱਧਰ ਵਾਲੇ ਵਿਅਕਤੀਆਂ ਦਾ ਸੰਪੂਰਨ ਇਲਾਜ ਯਕੀਨੀ ਬਣਾਏ ਜਾਣ ਲਈ ਕਿਹਾ। ਉਨਾਂ ਪਿੰਡਾਂ ਵਿਚ ਰਹਿੰਦੇ ਲੋਕਾਂ ਨੂੰ ਕਿਹਾ ਕਿ ਕਿਸੇ ਵੀ ਤਰਾਂ ਦੇ ਲੱਛਣ ਨਜ਼ਰ ਆਉਣ ਦੀ ਸੂਰਤ ਵਿਚ ਉਹ ਆਪਣੇ ਆਪ ਨੂੰ ਤੁਰੰਤ ਹੀ ਇਕਾਂਤਵਾਸ ਕਰ ਲੈਣ ਅਤੇ ਸੰਕ੍ਰਮਣ ਦਾ ਛੇਤੀ ਪਤਾ ਲਾਉਣ ਲਈ ਆਪਣੀ ਜਾਂਚ ਕਰਵਾਉਣ ਕਿਉਂਕਿ ਇਸ ਸਬੰਧੀ ਵਰਤੀ ਗਈ ਕੋਈ ਵੀ ਅਣਗਹਿਲੀ ਬਾਅਦ ਵਿਚ ਗੰਭੀਰ ਨਤੀਜੇ ਦਿੰਦੀ ਹੋਈ ਮਾਰੂ ਸਾਬਤ ਵੀ ਹੋ ਸਕਦੀ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਦਾ ਸਿਹਤ ਸੰਭਾਲ ਢਾਂਚਾ ਮਜ਼ਬੂਤ ਹੈ ਅਤੇ ਸੂਬੇ ਵਿਚ 2046 ਸਿਹਤ ਅਤੇ ਤੰਦਰੁਸਤੀ ਕੇਂਦਰ ਹਨ ਤੇ 800 ਹੋਰ ਅਜਿਹੇ ਕੇਂਦਰ ਛੇਤੀ ਹੀ ਸ਼ੁਰੂ ਕੀਤੇ ਜਾਣਗੇ। ਉਨਾਂ ਸਰਪੰਚਾਂ ਅਤੇ ਪੰਚਾਂ ਨੂੰ ਇਨਾਂ ਕੇਂਦਰਾਂ ਵਿਖੇ ਮਿਲਦੀਆਂ ਸਿਹਤ ਸੇਵਾਵਾਂ ਦਾ ਲਾਭ ਕੋਰੋਨਾ ਤੋਂ ਪੀੜਤ ਪਿੰਡ ਵਾਸੀਆਂ ਤੱਕ ਪਹੰੁਚਾਉਣ ਦਾ ਵੀ ਹੋਕਾ ਦਿੱਤਾ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 18 ਸਾਲ ਤੋਂ ਵੱਧ ਦੇ ਉਮਰ ਵਰਗ ਦੇ ਟੀਕਾਕਰਨ ਲਈ ਵੱਖੋ-ਵੱਖ ਸਰੋਤਾਂ ਨੂੰ ਟੀਕਿਆਂ ਦਾ ਪ੍ਰਬੰਧ ਕਰਨ ਲਈ ਹੰਭਲਾ ਮਾਰਿਆ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ 45 ਸਾਲ ਤੋਂ ਵੱਧ ਉਮਰ ਦੀ ਆਬਾਦੀ ਲਈ ਟੀਕਿਆਂ ਦਾ ਪ੍ਰਬੰਧ ਕਰਨ ਹਿੱਤ ਕੇਂਦਰ ਸਰਕਾਰ ਕੋਲ ਵੀ ਲਗਾਤਾਰ ਮਸਲਾ ਚੁੱਕਿਆ ਜਾ ਰਿਹਾ ਹੈ। ਉਨਾਂ ਇਹ ਵੀ ਕਿਹਾ ਕਿ ਪਹਿਲਾਂ ਜਦੋਂ ਸੂਬਾ ਸਰਕਾਰ ਕੋਲ ਟੀਕਿਆਂ ਦਾ ਸਟਾਕ ਭਰਪੂਰ ਮਾਤਰਾ ਵਿਚ ਸੀ ਉਦੋਂ ਲੋਕ ਟੀਕੇ ਲਗਵਾਉਣ ਲਈ ਅੱਗੇ ਨਹੀਂ ਆਏ ਪਰ ਹੁਣ ਜਦੋਂ ਸਥਿਤੀ ਉਲਟ ਹੋ ਗਈ ਹੈ ਤਾਂ ਟੀਕਾਕਰਨ ਕਰਵਾਉਣ ਦੇ ਚਾਹਵਾਨ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋ ਰਿਹਾ ਹੈ।
ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਰਲ-ਮਿਲ ਕੇ ਕੋਸ਼ਿਸ਼ ਕਰਨ ਦੀ ਲੋੜ ਉੱਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, ‘‘ਮੈਂ ਕਪਤਾਨ ਵਜੋਂ ਇਕੱਲਾ ਕੁਝ ਨਹੀਂ ਕਰ ਸਕਦਾ ਅਤੇ ਰਲ ਕੇ ਯਤਨ ਕੀਤੇ ਜਾਣ ਨਾਲ ਸਾਨੂੰ ਆਪਣਾ ਟੀਚਾ ਹਾਸਲ ਕਰਨ ਵਿਚ ਮਦਦ ਮਿਲੇਗੀ।’’ ਹਾਲਾਂਕਿ ਰੋਜ਼ਾਨਾ ਕੇਸਾਂ ਦੀ ਗਿਣਤੀ 17 ਮਈ ਨੂੰ 9000 ਤੋਂ ਘਟ ਕੇ 6947 ਹੋ ਗਈ ਸੀ ਪਰ ਹਾਲਾਤ ਅਜੇ ਵੀ ਨਾਜ਼ੁਕ ਹਨ ਅਤੇ ਕਈ ਲੋਕ ਅਜੇ ਵੀ ਮੌਤ ਦੇ ਮੂੰਹ ਵਿਚ ਜਾ ਰਹੇ ਹਨ ਕਿਉਂ ਜੋ ਉਹ ਇਲਾਜ ਕਰਵਾਉਣ ਵਿਚ ਕਾਫੀ ਦੇਰੀ ਕਰ ਦਿੰਦੇ ਹਨ। ਇਸ ਦਾ ਸਬੂਤ ਇੱਥੋਂ ਹੀ ਮਿਲਦਾ ਹੈ ਕਿ ਲੈਵਲ 2 ਦੇ ਬਿਸਤਰੇ 64 ਫੀਸਦੀ ਤੱਕ ਵਰਤੇ ਜਾ ਰਹੇ ਹਨ ਜਦੋਂ ਕਿ ਲੈਵਲ 3 ਪੱਧਰ ਉੱਤੇ ਇਹ ਗਿਣਤੀ 85 ਫੀਸਦੀ ਤੱਕ ਪਹੁੰਚ ਚੁੱਕੀ ਹੈ। ਉਨਾਂ ਅੱਗੇ ਕਿਹਾ, ‘‘ਜੇਕਰ ਇਨਾਂ ਲੋਕਾਂ ਨੇ ਮੁੱਢਲੇ ਪੜਾਅ ਉੱਤੇ ਹੀ ਡਾਕਟਰੀ ਸਹਾਇਤਾ ਲਈ ਹੁੰਦੀ ਤਾਂ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਸਨ।’’
ਮੁੱਖ ਮੰਤਰੀ ਨੇ ਪਿੰਡਾਂ ਦੇ ਵਾਸੀਆਂ ਨੂੰ ਸੂਬਾ ਸਰਕਾਰ ਦੁਆਰਾ ਸਮੇਂ-ਸਮੇਂ ਉੱਤੇ ਜਾਰੀ ਸਿਹਤ ਸਬੰਧੀ ਦਿਸ਼ਾ-ਨਿਰਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਕਰਨ ਲਈ ਕਿਹਾ ਅਤੇ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਦੀ ਸਹਾਇਤਾ ਲਈ ‘104’ ਹੈਲਪਲਾਈਨ 24¿7 ਘੰਟੇ ਚਾਲੂ ਹੈ ਅਤੇ ਘਰੇਲੂ ਇਕਾਂਤਵਾਸ ਵਿਚ ਰਹਿ ਰਹੇ ਮਰੀਜ਼ਾਂ ਨੂੰ ਸਿਹਤ ਟੀਮਾਂ ਵੱਲੋਂ ਪ੍ਰਤੀ ਦਿਨ ਫੋਨ ਕਰਕੇ ਉਨਾਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਨਾਂ ਮਰੀਜ਼ਾਂ ਨੂੰ ਫੂਡ ਕਿੱਟਾਂ ਵੀ ਦਿੱਤੀਆਂ ਜਾ ਰਹੀਆਂ ਹਨ ਜਿਨਾਂ ਵਿਚ 10 ਕਿਲੋ ਆਟਾ, 2 ਕਿਲੋ ਛੋਲੇ, 2 ਕਿਲੋ ਚੀਨੀ (ਪਰਿਵਾਰ ਦੇ ਹਰੇਕ ਜੀਅ ਲਈ) ਸ਼ਾਮਲ ਹੈ ਅਤੇ ਇਸ ਤੋਂ ਇਲਾਵਾ ਭਾਰਤ ਸਰਕਾਰ ਵੱਲੋਂ 10 ਕਿਲੋ ਆਟਾ ਵੱਖਰੇ ਤੌਰ ’ਤੇ ਵੀ ਦਿੱਤਾ ਜਾ ਰਿਹਾ ਹੈ। ਫੂਡ ਕਿੱਟਾਂ ਗਰੀਬ ਵਰਗ ਨਾਲ ਸਬੰਧਤ ਉਨਾਂ ਮਰੀਜ਼ਾਂ ਨੂੰ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਕਿ ਪਾਜ਼ੇਟਿਵ ਪਾਏ ਗਏ ਹਨ ਅਤੇ ਜਿਨਾਂ ਦਾ ਰੁਜ਼ਗਾਰ ਉਨਾਂ ਤੋਂ ਦੋ ਹਫਤੇ ਜਾਂ ਇਸ ਤੋਂ ਜ਼ਿਆਦਾ ਸਮੇਂ ਲਈ ਖੁੱਸ ਗਿਆ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਕੋਵਿਡ ਦੀਆਂ ਪਾਬੰਦੀਆਂ ਤੋਂ ਬੁਰੀ ਤਰਾਂ ਪ੍ਰਭਾਵਿਤ ਹੋਣ ਵਾਲੇ ਗਰੀਬਾਂ ਲਈ 5 ਲੱਖ ਫੂਡ ਕਿੱਟਾਂ ਤਿਆਰ ਕੀਤੇ ਜਾਣ ਦੇ ਵੀ ਹੁਕਮ ਦਿੱਤੇ ਹਨ। ਇੰਨਾ ਹੀ ਨਹੀਂ, ਪੰਜਾਬ ਪੁਲਿਸ ਵੱਲੋਂ ਭੋਜਨ ਹੈਲਪਲਾਈਨ ‘112’ ਰਾਹੀਂ ਕੋਵਿਡ ਦੇ ਮਰੀਜ਼ਾਂ ਨੂੰ 24 ਘੰਟੇ ਭੋਜਨ ਮੁਹੱਈਆ ਕਰਵਾਉਣ ਦਾ ਅਮਲ ਜਾਰੀ ਹੈ।
ਇਸ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਚਾਇਤ ਮੈਂਬਰਾਂ ਨੂੰ ਸਰਕਾਰ ਦੇ ਉਪਰਾਲਿਆਂ ਨਾਲ ਸਹਿਯੋਗ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ ਤਾਂ ਕਿ ਕੋਵਿਡ ਦੀ ਸਥਿਤੀ ਖਾਸ ਕਰਕੇ ਉਨਾਂ ਪਿੰਡਾਂ ਵਿਚ ਜਿੱਥੇ ਕੇਸ ਵੱਧ ਹਨ, ਵਿਚ ਸਥਿਤੀ ਕੰਟਰੋਲ ਕੀਤੀ ਜਾ ਸਕੇ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਨੀਮ-ਹਕੀਮ ਆਦਿ ਉਤੇ ਭਰੋਸਾ ਨਾ ਕਰਨ ਦੀ ਨਸੀਹਤ ਦਿੰਦਿਆਂ ਕਿਹਾ ਕਿ ਉਹ ਪੇਂਡੂ ਇਲਾਕਿਆਂ ਵਿਚ ਸਥਿਤ ਸਰਕਾਰੀ ਪ੍ਰਾਇਮਰੀ ਸਿਹਤ ਕੇਂਦਰ ਵਿਚ ਡਾਕਟਰਾਂ ਦੀ ਸਲਾਹ ਲੈਣ।
ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਿਹਤ ਵਿਭਾਗ ਰੈਪਿਡ ਐਂਟੀਜਨ ਟੈਸਟ (ਆਰ.ਏ.ਟੀ.) ਲਈ 12 ਲੱਖ ਕਿੱਟਾਂ ਦਾ ਆਰਡਰ ਦੇ ਚੁੱਕਾ ਹੈ ਤਾਂ ਕਿ ਸ਼ੁਰੂਆਤ ਵਿਚ ਹੀ ਕੋਵਿਡ ਕੇਸਾਂ ਦਾ ਪਤਾ ਲਾਇਆ ਜਾ ਸਕੇ। ਉਨਾਂ ਨੇ ਪਿੰਡਾਂ ਵਿਚ ਟੈਸਟਿੰਗ ਲਈ ਘਰ-ਘਰ ਜਾਣ ਦੀ ਮੁਹਿੰਮ ਚਲਾਉਣ ਵਾਸਤੇ ਸਿਹਤ ਵਰਕਰਾਂ ਦੇ ਨਾਲ ਗਾਰਡੀਅਨਜ ਆਫ ਗਵਰਨੈਂਸ (ਜੀ.ਓ.ਜੀ.), ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦੇ ਸਾਂਝੇ ਯਤਨ ਤੇਜ ਕਰਨ ਦੀ ਲੋੜ ਕਰਨ ਉਤੇ ਜੋਰ ਦਿੱਤਾ।
ਸਿਹਤ ਵਿਭਾਗ ਦੇ ਸਲਾਹਕਾਰ ਡਾ. ਕੇ.ਕੇ. ਤਲਵਾੜ ਨੇ ਪਿੰਡਾਂ ਵਿਚ ਕਰੋਨਾਵਾਇਰਸ ਦੇ ਫੈਲਾਅ ਨੂੰ ਕਾਬੂ ਹੇਠ ਲਿਆਉਣ ਲਈ ਕਾਰਜ ਯੋਜਨਾ ਬਾਰੇ ਸੰਖੇਪ ਵਿਚ ਜਾਣਕਾਰੀ ਦਿੰਦੇ ਹੋਏ ਪੇਂਡੂ ਲੋਕਾਂ ਨੂੰ ਮਾਸਕ ਪਹਿਨਣ, ਵਿਸ਼ੇਸ਼ ਤੌਰ ਉਤੇ ਇਕੱਠਾਂ ਦੌਰਾਨ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਬੇਲੋੜੇ ਸਫਰ ਤੋਂ ਗੁਰੇਜ ਕਰਨ ਲਈ ਆਖਿਆ।
ਇਸ ਤੋਂ ਪਹਿਲਾਂ ਬਠਿੰਡਾ ਜਿਲੇ ਦੇ ਪਿੰਡ ਮਾਨਕ ਖਾਨਾ ਦੀ ਸਰਪੰਚ ਸ਼ੈਸ਼ਨਦੀਪ ਕੌਰ, ਹੁਸ਼ਿਆਰਪੁਰ ਦੇ ਪਿੰਡ ਸਾਰੰਗਵਾਲ ਦੀ ਸਰਪੰਚ ਸੁਰਜੀਤ ਕੌਰ, ਮੋਗਾ ਦੇ ਸਾਫੂਵਾਲਾ ਦੇ ਸਰਪੰਚ ਲਖਵੰਤ ਸਿੰਘ, ਪਟਿਆਲਾ ਦੇ ਪਿੰਡ ਖਨੌਰਾ ਦੀ ਸਰਪੰਚ ਗੁਰਦੀਪ ਕੌਰ ਅਤੇ ਅੰਮਿਰਤਸਰ ਦੇ ਪਿੰਡ ਮਹਿਤਾ ਦੇ ਸਰਪੰਚ ਕਸ਼ਮੀਰ ਸਿੰਘ ਨੇ ਪਿੰਡ ਵਿਚ ਸਿਹਤ ਸੰਭਾਲ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਆਪੋ-ਆਪਣੇ ਸੁਝਾਅ ਦਿੱਤੇ। ਉਨਾਂ ਨੇ ਮੁੱਖ ਮੰਤਰੀ ਨੂੰ ਕੋਵਿਡ ਸਬੰਧੀ ਇਹਤਿਆਤ ਵਰਤਣ ਲਈ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਟੀਕਾਕਰਨ ਦੀ ਮਹੱਤਤਾ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਬਾਰੇ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣੂੰ ਕਰਵਾਇਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

Tiger Shroff Firing ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ , ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10 ਹੋਈ

Tiger Shroff Firing ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ , ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10 ਹੋਈ

by Navjot
3 weeks ago
0

  ਮੁੰਬਈ, 21 ਅਕਤੂਬਰ (ਵਿਸ਼ਵ ਵਾਰਤਾ)  ਮੁੰਬਈ ਪੁਲਿਸ ਨੇ ਬਾਲੀਵੁੱਡ ਅਭਿਨੇਤਾ ਟਾਈਗਰ ਸ਼ਰਾਫ ਨਾਲ ਜੁੜੀ ਗੋਲੀਬਾਰੀ ਦੀ ਘਟਨਾ ਵਿੱਚ ਦੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 