ਕਰਜ਼ੇ ਅਤੇ ਲਾਕਡਾਊਨ ਵਿੱਚ ਕੰਮ ਨਾ ਮਿਲਣ ਕਾਰਨ ਕਿਸਾਨ ਅਤੇ ਇਕ ਮਜ਼ਦੂਰ ਨੇ ਕੀਤੀ ਖੁਦਕੁਸ਼ੀ
ਸੰਗਰੂਰ, 18ਮਈ(ਵਿਸ਼ਵ ਵਾਰਤਾ)- ਪਿੰਡ ਖੋਖਰ ਕਲਾਂ ਦੇ ਕਿਸਾਨ ਚਰਨਜੀਤ ਸਿੰਘ ਵੱਲੋਂ ਟ੍ਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮਿਲੀ ਹੈ ਕਿ ਕਿਸਾਨ ਚਰਨਜੀਤ ਸਿੰਘ ਤੇ ਪੰਜ ਲੱਖ ਰੁਪਏ ਦਾ ਕਰਜ਼ਾ ਸੀ ਜਿਸ ਤੋਂ ਦੁਖੀ ਹੋ ਕੇ ਉਸਨੇ ਇਹ ਕਦਮ ਚੁੱਕਿਆ ਹੈ।

ਖੁਦਕੁਸ਼ੀ ਕਰਨ ਦੀ ਇਕ ਹੋਰ ਖ਼ਬਰ ਪਿੰਡ ਨੀਲੋਵਾਲ ਤੋਂ ਮਿਲੀ ਹੈ ਜਿਥੇ ਦੇ ਇਕ ਮਜ਼ਦੂਰ ਅਵਤਾਰ ਸਿੰਘ ਨੇ ਦਰੱਖਤ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਮਿਲੀ ਹੈ ਕਿ ਮ੍ਰਿਤਕ ਅਵਤਾਰ ਸਿੰਘ ਲਾਕਡਾਊਨ ਵਿੱਚ ਕੰਮ ਨਾ ਮਿਲਣ ਕਾਰਨ ਕਾਫੀ ਦਿਨਾਂ ਤੋਂ ਪਰੇਸ਼ਾਨ ਸੀ।























