ਕੁੱਟਮਾਰ ਕਰਨ ਅਤੇ ਅਸ਼ਲੀਲ ਹਰਕਤਾਂ ਕਰਨ ਸਬੰਧੀ ਕੇਸ ਦਰਜ
ਹੁਸ਼ਿਆਰਪੁਰ, 19 ਮਈ (ਵਿਸ਼ਵ ਵਾਰਤਾ/ਤਰਸੇਮ ਦੀਵਾਨਾ)- ਥਾਣਾ ਮੇਹਟੀਆਣਾ ਦੀ ਪੁਲਸ ਨੇ 7 ਦੋਸ਼ੀਆਂ ਖਿਲਾਫ ਕੁੱਟਮਾਰ ਕਰਨ, ਔਰਤ ਨਾਲ ਅਸ਼ਲੀਲ ਹਰਕਤਾਂ ਕਰਨ, ਗਾਲੀ ਗਲੋਚ ਕਰਨ ਤੇ ਧਮਕੀਆਂ ਦੇਣ ਤੇ ਮੁਕੱਦਮਾ ਦਰਜ ਕੀਤਾ ਹੈ। ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਮਾਨਾਂ ਦੀ ਰਹਿਣ ਵਾਲੀ ਨਰਿੰਦਰ ਕੌਰ ਪਤਨੀ ਰਾਕੇਸ਼ ਕੁਮਾਰ ਨੇ ਥਾਣਾ ਮੇਹਟੀਆਣਾ ਨੂੰ ਦਰਜ ਕਰਵਾਏ ਲਿਖਤੀ ਬਿਆਨਾਂ ਵਿੱਚ ਕਿਹਾ ਹੈ ਕਿ ਬੀਤੀ 15 ਮਈ ਨੂੰ ਵਕਤ ਕਰੀਬ 6 ਵਜੇ ਸ਼ਾਮ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਉਸ ਦੇ ਘਰ ਅੰਦਰ ਦਾਖ਼ਲ ਹੋ ਕੇ ਸ਼ਿਕਾਇਤਕਰਤਾ ਨਾਲ ਕੁੱਟਮਾਰ ਕਰਦਿਆਂ ਅਸ਼ਲੀਲ ਹਰਕਤਾਂ ਕੀਤੀਆਂ, ਗਾਲੀ ਗਲੋਚ ਕੀਤਾ ਅਤੇ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਥਾਣਾ ਮੇਹਟੀਆਣਾ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ਤੇ ਮਨੀਸ਼ ਕੁਮਾਰ ਪੁੱਤਰ ਤੇਜਪਾਲ, ਗੁਰਪ੍ਰੀਤ ਉਰਫ ਗੋਪੀ ਪੁੱਤਰ ਸਤਪਾਲ, ਪਲਵਿੰਦਰ ਕੁਮਾਰ ਉਰਫ ਲਾਡੀ ਪੁੱਤਰ ਨਿਰਮਲ ਕੁਮਾਰ, ਪ੍ਰਦੀਪ ਕੁਮਾਰ ਉਰਫ਼ ਨੀਟਾ ਪੁੱਤਰ ਨਿਰਮਲ ਕੁਮਾਰ, ਰਵੀ ਕੁਮਾਰ ਪੁੱਤਰ ਸੰਤੋਖ ਸਿੰਘ, ਸੁਖਦੀਪ ਸਿੰਘ ਉਰਫ਼ ਸੁੱਖਾ ਪੁੱਤਰ ਸੰਤੋਖ ਸਿੰਘ, ਸੁਰਿੰਦਰ ਕੌਰ ਪਤਨੀ ਪ੍ਰਦੀਪ ਕੁਮਾਰ ਵਾਸੀਆਨ ਪਿੰਡ ਮਾਨਾ ਸਮੇਤ ਹੋਰ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਜੇਰੇ ਧਾਰਾ- 452,354,323,506,509,149 ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।























