• Latest
  • Trending
ਕੋਵਿਡ ਕੰਟਰੋਲ ਰੂਮਜ਼: ਬੈੱਡਾਂ ਦੀ ਉਪਲੱਬਧਤਾ ਅਤੇ ਆਕਸੀਜਨ ਦੀ ਖ਼ਰੀਦ `ਤੇ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਤਾਂ ਜੋ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਦਰਪੇਸ਼ ਨਾ ਆਵੇ

ਕੋਵਿਡ ਕੰਟਰੋਲ ਰੂਮਜ਼: ਬੈੱਡਾਂ ਦੀ ਉਪਲੱਬਧਤਾ ਅਤੇ ਆਕਸੀਜਨ ਦੀ ਖ਼ਰੀਦ `ਤੇ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਤਾਂ ਜੋ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਦਰਪੇਸ਼ ਨਾ ਆਵੇ

5 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

22 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

1 hour ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

2 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

2 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

3 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

6 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ ਕੰਟਰੋਲ ਰੂਮਜ਼: ਬੈੱਡਾਂ ਦੀ ਉਪਲੱਬਧਤਾ ਅਤੇ ਆਕਸੀਜਨ ਦੀ ਖ਼ਰੀਦ `ਤੇ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਤਾਂ ਜੋ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਦਰਪੇਸ਼ ਨਾ ਆਵੇ

May 20, 2021
in ਸਿਹਤ, ਖਬਰਾਂ, ਪੰਜਾਬ

ਚੰਡੀਗੜ੍ਹ, 20 ਮਈ(ਵਿਸ਼ਵ ਵਾਰਤਾ)-ਕੋਰੋਨਾ ਕੇਸਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਆਕਸੀਜਨ ਦੀ ਸਪਲਾਈ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ 26 ਅਪ੍ਰੈਲ, 2021 ਨੂੰ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਦੀ ਸ਼ਮੂਲੀਅਤ ਵਾਲੇ ਇਕ ਵਿਸ਼ੇਸ਼ ਕੰਟਰੋਲ ਰੂਮ ਦਾ ਗਠਨ ਕੀਤਾ ਸੀ। ਇਸੇ ਤਰ੍ਹਾਂ ਸਰਕਾਰ ਵੱਲੋਂ 10 ਮਈ ਨੂੰ ਬੈੱਡਾਂ ਦੀ ਅਸਲ ਸਮੇਂ ਦੀ ਉਪਲੱਬਧਤਾ ਅਤੇ ਸਬੰਧਤ ਮੁੱਦਿਆਂ `ਤੇ ਨਿਗਰਾਨੀ ਰੱਖਣ ਲਈ ਇੱਕ ਹੋਰ ਕੰਟਰੋਲ ਰੂਪ ਬਣਾਇਆ ਗਿਆ।

ਸੂਬੇ ਨੂੰ ਮੁੱਖ ਤੌਰ ਤੇ ਦੋ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਇਕ ਪਾਸੇ ਸੂਬੇ ਵਿਚ ਤਰਲ ਮੈਡੀਕਲ ਆਕਸੀਜਨ ਦਾ ਉਤਪਾਦਨ ਨਹੀਂ ਹੈ ਅਤੇ ਦੂਸਰਾ ਉੱਤਰ-ਪੱਛਮੀ ਰਾਜ ਹੋਣ ਕਰਕੇ ਪੰਜਾਬ ਆਕਸੀਜਨ ਦੀ ਸਪਲਾਈ ਲਈ ਮੁੱਖ ਤੌਰ `ਤੇ ਦੂਰ ਦੁਰਾਡੇ ਰਾਜਾਂ `ਤੇ ਨਿਰਭਰ ਕਰਦਾ ਹੈ।

ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਦਾ ਪ੍ਰਬੰਧ ਕਰਨ ਲਈ ਕੰਟਰੋਲ ਰੂਮ ਨੇ ਬਿਹਤਰ ਪ੍ਰਬੰਧਨ ਵਾਸਤੇ ਪੰਜ ਵਿੰਗਾਂ ਵਿੱਚ ਕੰਮ ਵੰਡ ਕੇ ਤੁਰੰਤ ਕੰਮ ਸ਼ੁਰੂ ਕਰ ਦਿੱਤਾ।

ਪਹਿਲਾ ਵਿੰਗ ਜ਼ਿਲ੍ਹਾ ਪ੍ਰਸ਼ਾਸਨਾਂ ਰਾਹੀਂ ਰਾਜ ਦੇ ਸਾਰੇ 277 ਹਸਪਤਾਲਾਂ ਤੋਂ ਆਕਸੀਜਨ ਦੀ ਮੰਗ ਦਾ ਮਿਲਾਨ ਕਰਦਾ ਹੈ। ਹਰੇਕ ਹਸਪਤਾਲ ਦਾ ਨੋਡਲ ਅਫਸਰ ਆਕਸੀਜਨ ਦੀ ਜ਼ਰੂਰਤ ਬਾਰੇ ਦੱਸਦਾ ਹੈ ਜਿਸ ਬਾਰੇ ਰੋਜ਼ਾਨਾ ਆਧਾਰ `ਤੇ ਜਾਣਕਾਰੀ ਇਕੱਤਰ ਕੀਤੀ ਜਾਂਦੀ ਹੈ।ਸਾਰੇ ਹਸਪਤਾਲਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੀਆਂ ਜ਼ਰੂਰਤਾਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਬਾਰ੍ਹਾਂ ਘੰਟੇ ਪਹਿਲਾਂ ਸੂਚਿਤ ਕਰਨ ਤਾਂ ਜੋ ਸੂਬੇ ਵੱਲੋਂ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।

ਦੂਜਾ ਵਿੰਗ ਰਾਜ ਤੋਂ ਬਾਹਰ ਆਕਸੀਜਨ ਦਾ ਪ੍ਰਬੰਧਨ ਕਰਦਾ ਹੈ। ਜਦੋਂ ਮੌਜੂਦਾ ਕੰਟਰੋਲ ਰੂਮ ਨੇ ਆਪਣਾ ਕੰਮ ਕਰਨਾ ਸ਼ੁਰੂ ਕੀਤਾ, ਟੀਮ ਨੇ ਰਾਜ ਵਿਚ ਆਕਸੀਜਨ ਲਿਜਾਣ ਲਈ ਉਪਲੱਬਧ 19 ਟੈਂਕਰਾਂ ਦਾ ਚਾਰਜ ਸੰਭਾਲ ਲਿਆ। ਇਹ ਟੀਮ ਸੜਕ, ਰੇਲ ਅਤੇ ਹਵਾਈ ਰਸਤਿਓਂ ਸਾਰੀ ਤਰਲ ਮੈਡੀਕਲ ਆਕਸੀਜਨ ਦੀ ਆਵਜਾਈ ਨੂੰ ਟਰੈਕ ਕਰਦੀ ਹੈ। ਇਸ ਟੀਮ ਦੇ ਨਿਰੰਤਰ ਯਤਨਾਂ ਸਦਕਾ ਉਪਲੱਬਧ ਟੈਂਕਰਾਂ ਦੀ ਗਿਣਤੀ 19 ਤੋਂ ਵਧਾ ਕੇ 32 ਕਰਨ ਵਿੱਚ ਮਦਦ ਮਿਲੀ, ਜਿਸ ਵਿੱਚ ਭਾਰਤ ਸਰਕਾਰ ਦੇ 4 ਟੈਂਕਰ ਵੀ ਸ਼ਾਮਲ ਹਨ। ਇਸ ਟੀਮ ਨੇ ਆਕਸੀਜਨ ਐਕਸਪ੍ਰੈਸ ਨੂੰ ਚਲਾਉਣ ਅਤੇ ਓਟੀਡੀਐਸ ਦੀ ਨਿਗਰਾਨੀ ਦਾ ਕੰਮ ਵੀ ਸ਼ੁਰੂ ਕੀਤਾ।

ਤੀਸਰਾ ਵਿੰਗ ਏਅਰ ਸੈਪਰੇਸ਼ਨ ਯੂਨਿਆਂ ਦੇ ਕੰਮਕਾਜ ਨੂੰ ਅਨੁਕੂਲ ਬਣਾ ਕੇ ਰਾਜ ਦੇ ਅੰਦਰੋਂ ਆਕਸੀਜਨ ਦਾ ਪ੍ਰਬੰਧਨ ਕਰਦਾ ਹੈ। ਟੀਮ ਰੀਫਿਲਿੰਗ ਇਕਾਈਆਂ `ਤੇ ਵੀ ਨਜ਼ਰ ਰੱਖਦੀ ਹੈ ਤਾਂ ਜੋ ਐਲ.ਐਮ.ਓ. ਬਿਨਾਂ ਕਿਸੇ ਅਣਗਹਿਲੀ ਦੇ ਸਿਲੰਡਰਾਂ ਵਿੱਚ ਭਰੀ ਜਾ ਸਕੇ। ਇਹ ਟੀਮ ਇਹ ਯਕੀਨੀ ਬਣਾਉਂਦੀ ਹੈ ਕਿ ਸੀਮਤ ਗਿਣਤੀ ਵਿਚ ਉਪਲੱਬਧ ਆਕਸੀਜਨ ਸਿਲੰਡਰਾਂ ਦੀ ਆਵਾਜਾਈ (ਸਰਕੁਲੇਸ਼ਨ) ਹਸਪਤਾਲਾਂ, ਏ.ਐਸ.ਯੂਜ਼ ਅਤੇ ਰੀਫਿਲੰਗ ਇਕਾਈਆਂ ਦਰਮਿਆਨ ਨਿਰੰਤਰ ਬਣੀ ਰਹੇ।

ਚੌਥਾ ਵਿੰਗ ਆਕਸੀਜਨ ਸਪਲਾਈ ਦਾ ਮੰਗ ਨਾਲ ਮਿਲਾਨ ਕਰਦਾ ਹੈ। ਇਹ ਟੀਮ ਉਪਲੱਬਧ ਅਤੇ ਸੂਬੇ ਵਿੱਚ ਆ ਰਹੀ ਮੈਡੀਕਲ ਆਕਸੀਜਨ ਦਾ ਸਿਹਤ ਸੰਭਾਲ ਸਹੂਲਤਾਂ ਵੱਲੋਂ ਕੀਤੀ ਗਈ ਮੰਗ ਨਾਲ ਮਿਲਾਨ ਕਰਦੀ ਹੈ।ਟੀਮ ਵੱਲੋਂ ਕੀਤੀ ਗਈ ਮਾਈਕੋ੍ਰ-ਮੈਨੇਜਮੈਂਟ ਸੂਬੇ ਕੋਲ ਉਪਲਬਧ ਸੀਮਤ ਸਰੋਤਾਂ ਦੀ ਸਮੇਂ ਸਿਰ ਵਰਤੋਂ ਨੂੰ ਬਰਕਰਾਰ ਰੱਖਦੀ ਹੈ।

ਕੰਟਰੋਲ ਰੂਮ ਦਾ ਪੰਜਵਾਂ ਵਿੰਗ ਡੇਟਾ ਸੈਂਟਰ ਅਤੇ ਸਰਬੋਤਮ ਅਭਿਆਸ ਵਿੰਗ ਹੈ। ਇਹ ਵਿੰਗ ਰਾਜ ਅਤੇ ਦੇਸ਼ ਦੇ ਅੰਦਰ ਕੋਵਿਡ ਸਥਿਤੀ ਦਾ ਅਧਿਐਨ ਅਤੇ ਨਿਗਰਾਨੀ ਕਰਦਾ ਹੈ। ਇਹ ਟੀਮ ਦੇਸ਼ ਅਤੇ ਦੁਨੀਆ ਭਰ ਵਿੱਚ ਚੱਲ ਰਹੇ ਉੱਤਮ ਅਭਿਆਸਾਂ ਦਾ ਵਿਸ਼ਲੇਸ਼ਣ ਕਰਦੀ ਹੈ ਤਾਂ ਜੋ ਇਹ ਰਾਜ ਦੀ ਅਨੁਕੂਲਤਾ ਦੇ ਅਨੁਸਾਰ ਅਪਣਾਏ ਜਾ ਸਕਣ।

ਇਨ੍ਹਾਂ ਨਿਰੰਤਰ ਯਤਨਾਂ ਸਦਕਾ ਸੂਬਾ ਸਾਰੇ ਹਸਪਤਾਲਾਂ ਨੂੰ ਬਾਕਾਇਦਾ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਦੇ ਯੋਗ ਹੋ ਗਿਆ ਹੈ। ਪੰਜਾਬ ਨੇ ਸੰਕਟ ਦੇ ਇਸ ਸਮੇਂ ਵਿੱਚ ਆਪਣੇ ਗੁਆਂਢੀ ਰਾਜਾਂ ਦੀ ਵੀ ਸਹਾਇਤਾ ਕੀਤੀ ਹੈ। ਸੂਬਾ ਦੇਸ਼ ਦੇ ਦੂਰ ਸਥਿਤ ਪੂਰਬੀ ਰਾਜਾਂ ਤੋਂ ਆਕਸੀਜਨ ਦੀ ਖਰੀਦ ਵਿੱਚ ਲੱਗਦੇ ਸਮੇਂ ਨੂੰ ਘਟਾਉਣ ਦੇ ਯੋਗ ਹੋ ਗਿਆ ਹੈ। ਪੰਜਾਬ ਸਰਕਾਰ ਨੇ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਆਕਸੀਜਨ ਦਾ ਲੋੜੀਂਦਾ ਭੰਡਾਰ ਵੀ ਤਿਆਰ ਕੀਤਾ ਹੈ।

ਦੂਸਰਾ ਕੰਟਰੋਲ ਰੂਮ ਜੋ ਬੈੱਡਾਂ ਦੇ ਪ੍ਰਬੰਧਨ ਦਾ ਧਿਆਨ ਰੱਖਦਾ ਹੈ, ਵੱਲੋਂ ਰਾਜ ਵਿਚ ਉਪਲਬਧ ਸਾਰੇ ਬਿਸਤਰਿਆਂ ਦੀ ਇਕ ਸੂਚੀ ਬਣਾਈ ਗਈ ਹੈ।ਹੁਣ ਬੈੱਡਾਂ ਦੀ ਅਸਲ ਸਮੇਂ ਦੀ ਉਪਲੱਬਧਤਾ ਦੀ ਵਿਵਸਥਾ ਕੀਤੀ ਗਈ ਹੈ ਜੋ www.statecontrolroom.punjab.gov.in `ਤੇ ਵੇਖੀ ਜਾ ਸਕਦੀ ਹੈ।

ਇੱਕ ਚੈਟ ਬੋਟ ਵੀ ਬਣਾਇਆ ਗਿਆ ਹੈ ਅਤੇ ਹਰੇਕ ਇਛੁੱਕ ਕੋਵਿਡ ਮਰੀਜ਼ ਵਟਸਐਪ `ਤੇ ਚੈਟ ਕਰ ਸਕਦਾ ਹੈ ਅਤੇ ਚੈਟਬੋਟ ਤੋਂ ਆਪਣੇ ਸਵਾਲਾਂ ਦੇ ਜਵਾਬ ਪ੍ਰਾਪਤ ਕਰ ਸਕਦਾ ਹੈ। ਇਸ ਤੋਂ ਇਲਾਵਾ ਕੋਵਿਡ ਦੇ ਮਰੀਜ਼ਾਂ ਨੂੰ ਆਊਟਬਾਂਡ ਕਾਲਾਂ ਕੀਤੀਆਂ ਜਾ ਰਹੀਆਂ ਹਨ। ਇਹ ਦੋਵੇਂ ਕੰਟਰੋਲ ਰੂਮ ਇਕ ਦੂਜੇ ਨਾਲ ਤਾਲਮੇਲ ਜ਼ਰੀਏ ਕੰਮ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਸਰਕਾਰੀ ਅਮਲੇ ਦੁਆਰਾ ਕੀਤੇ ਗਏ ਸਾਰੇ ਯਤਨਾਂ ਦੇ ਬਾਵਜੂਦ, ਕੰਟਰੋਲ ਰੂਮ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕਰਦਾ ਹੈ ਕਿਉਂਕਿ ਉਹ ਪੂਰੀ ਸੁਹਿਰਦਤਾ ਨਾਲ ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

Amritsar : ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ ; ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 5 ਮਾਡਿਊਲਾਂ ਦਾ ਪਰਦਾਫਾਸ਼

Amritsar : ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ ; ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 5 ਮਾਡਿਊਲਾਂ ਦਾ ਪਰਦਾਫਾਸ਼

by Navjot
4 weeks ago
0

Amritsar : ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ ; ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 5 ਮਾਡਿਊਲਾਂ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 