ਭੁਪਿੰਦਰ ਸਿੰਘ ਨੂੰ ਵਾਰਡ ਨੰਬਰ 45 ਦਾ ਪ੍ਰਧਾਨ ਬਣਨ ਤੇ ਕੀਤਾ ਸਨਮਾਨ
ਹੁਸ਼ਿਆਰਪੁਰ 20 ਮਈ (ਵਿਸ਼ਵ ਵਾਰਤਾ/ਤਰਸੇਮ ਦੀਵਾਨਾ)-ਆਮ ਆਦਮੀ ਪਾਰਟੀ ਵੱਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਭੁਪਿੰਦਰ ਸਿੰਘ ਨੂੰ ਵਾਰਡ ਨੰਬਰ 45 ਦਾ ਪ੍ਰਧਾਨ ਬਣਾਏ ਜਾਣ ਤੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਆਪਣੇ ਸੰਬੋਧਨ ਵਿੱਚ ਬੁੱਧੀਜੀਵੀ ਸੈੱਲ ਦੇ ਸੂਬਾ ਜੁਆਇੰਟ ਸਕੱਤਰ ਸਤਵੰਤ ਸਿੰਘ ਸਿਆਣ ਨੇ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ਤੇ ਆਮ ਆਦਮੀ ਪਾਰਟੀ ਵੱਲੋਂ ਸੂਬੇ ਵਿੱਚ ਸਾਫ ਸੁਥਰੀ ਰਾਜਨੀਤੀ ਕਰਨ ਅਤੇ ਜ਼ਮੀਨੀ ਤੌਰ ‘ਤੇ ਪਾਰਟੀ ਦੀ ਮਜਬੂਤੀ ਲਈ ਸਾਫ ਸੁਥਰੇ ਅਕਸ ਵਾਲੇ ਵਾਲੀਆਂ ਸ਼ਖ਼ਸੀਅਤਾਂ ਨੂੰ ਪਾਰਟੀ ਨਾਲ ਜੋਡ਼ਿਆ ਜਾ ਰਿਹਾ ਹੈ।ਇਸੇ ਤਹਿਤ ਆਰੰਭੀ ਮੁਹਿੰਮ ਅਧੀਨ ਹੁਸ਼ਿਆਰਪੁਰ ਨਗਰ ਨਿਗਮ ਦੇ ਵਾਰਡ ਨੰਬਰ 45 ਵਿੱਚ ਭੁਪਿੰਦਰ ਸਿੰਘ ਨੂੰ ਵਾਰਡ ਪ੍ਰਧਾਨ ਥਾਪ ਕੇ ਪਾਰਟੀ ਦੀ ਮਜ਼ਬੂਤੀ ਲਈ ਜ਼ਿੰਮੇਵਾਰੀ ਸੌਂਪੀ ਗਈ ਹੈ।ਉਨ੍ਹਾਂ ਆਸ ਪ੍ਰਗਟ ਕਰਦਿਆਂ ਕਿਹਾ ਕਿ ਭੁਪਿੰਦਰ ਸਿੰਘ ਇਸ ਜ਼ਿੰਮੇਵਾਰੀ ਨੂੰ ਪੂਰੀ ਬਾਖ਼ੂਬੀ ਦੇ ਨਾਲ ਨਿਭਾਅ ਕੇ ਨਿਭਾਉਣਗੇ ਇਸ ਮੌਕੇ ਹੋਰਨਾਂ ਤੋਂ ਇਲਾਵਾ ਨਵਦੀਪ ਸਿੰਘ,ਸੁਰਿੰਦਰ ਸਿੰਘ, ਜਗਦੀਸ਼ ਸੈਣੀ ਆਦਿ ਵੀ ਮੌਜੂਦ ਸਨ।