ਇਪਟਾ ਦੇ ਸਥਾਪਨਾ ਦਿਵਸ ਦੇ ਸਬੰਧ ਵਿਚ ਆਨ ਲਾਇਨ ਚਰਚਾ 25 ਮਈ ਨੂੰ
ਸਾਬਕਾ ਮੀਤ ਪ੍ਰਧਾਨ, ਇਪਟਾ, ਪੰਜਾਬ ਡਾ. ਸਤੀਸ਼ ਕੁਮਾਰ ਵਰਮਾ ਕਰਨਗੇ ਪ੍ਰਧਾਨਗੀ

ਚੰਡੀਗੜ੍ਹ 23ਮਈ(ਵਿਸ਼ਵ ਵਾਰਤਾ)- ਇਪਟਾ ਦੇ ਸਥਾਪਨਾ ਦਿਵਸ ਦੇ ਸਬੰਧ ਵਿਚ ਇਪਟਾ, ਪੰਜਾਬ ਤੇ ਚੰਡੀਗੜ੍ਹ ਵੱਲੋਂ ਅਯੋਜਿਤ 25 ਮਈ 2021, ਮੰਗਲਵਾਰ ਨੂੰ ਸ਼ਾਮ 7 ਵਜੇ ਆਨ ਲਾਇਨ ਚਰਚਾ ਦਾ ਅਗ਼ਾਜ਼ ਨਾਟਕਰਮੀ ਤੇ ਸਾਬਕਾ ਮੀਤ ਪ੍ਰਧਾਨ, ਇਪਟਾ, ਪੰਜਾਬ ਡਾ. ਸਤੀਸ਼ ਕੁਮਾਰ ਵਰਮਾ ਕਰਨਗੇ ਅਤੇ ਪ੍ਰਧਾਨਗੀ ਕਰਨਗਗੇ ਨਾਟਕਕਾਰ ਤੇ ਨਾਟ-ਨਿਰਦੇਸ਼ਕ ਅਤੇ ਇਪਟਾ, ਪੰਜਾਬ ਦੇ ਸਾਬਕਾ ਪ੍ਰਧਾਨ ਦਵਿੰਦਰ ਦਮਨ।ਇਸ ਮੌਕੇ ਇਪਟਾ ਦੇ ਮੁੱਢਲੇ ਕਾਰਕੁਨ ਤੇ ਲੋਕ ਗਾਇਕ ਅਮਰਜੀਤ ਗੁਰਦਾਸਪੁਰੀ, ਡਾ. ਰਾਜਵੰਤ ਕੌਰ ਮਾਨ ‘ਪ੍ਰੀਤ’ ਕੰਵਲਜੀਤ ਸਿੰਘ ਸੂਰੀ, ਸਵਰਣ ਸਿੰਘ ਸੰਧੂ, ਗੁਰਚਰਨ ਸਿੰਘ ਬੋਪਾਰਾਏ ਤੇ ਡੋਲੀ ਗੁਲੇਰੀਆਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।ਇਸ ਚਰਚਾ ਦਾ ਸੰਚਾਲਨ ਨਾਟਕਰਮੀ ਤੇ ਅਲੋਚਕ ਡਾ. ਕੁਲਦੀਪ ਸਿੰਘ ਦੀਪ ਕਰਨਗੇ।ਇਸ ਦੌਰਾਨ ਦੇਸ-ਵਿਦੇਸ ਵੱਸਦੇ ਇਪਟਾ ਕਾਰਕੁਨ ਵੀ ਸ਼ਾਮਿਲ ਹੋਣਗੇ।
ਇਹ ਜਾਣਕਾਰੀ ਦਿੰਦੇ ਇਪਟਾ ਦੇ ਪ੍ਰਧਾਨ ਸੰਜੀਵਨ ਸਿੰਘ ਤੇ ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ ਅਤੇ ਇਪਟਾ, ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ ਤੇ ਜਨਰਲ ਸੱਕਤਰ ਕੰਵਲ ਨੈਨ ਸਿੰਘ ਸੇਖੋਂ ਨੇ ਦੱਸਿਆ ਕਿ ਅਜਿਹੀ ਇਕ ਸੰਸਥਾ ਹੈ ਇਪਟਾ (ਇੰਡੀਅਨ ਪੀਪਲਜ਼ ਥੀਏਟਰ ਐਸੋਸ਼ੀਏਸ਼ਨ) ਜੋ 78 ਸਾਲ ਪਹਿਲਾਂ ਹੌਂਦ ਵਿਚ ਆਈ। ਮਾਰਵਾੜੀ ਸਕੂਲ ਮੁੰਬਈ ਵਿਖੇ 25 ਮਈ 1943 ਨੂੰ ਹੋਏ ਇਪਟਾ ਦੇ ਪਲੇਠੇ ਮਹਾਂ ਸੰਮੇਲਨ ਦੀ ਪ੍ਰਧਾਨਗੀ ਐੱਚ. ਐੱਮ. ਜੋਸ਼ੀ ਨੇ ਕੀਤੀ ਇਪਟਾ ਨੇ ਆਪਣੀ ਸਥਾਪਨਾ ਮੌਕੇ ਹੀ ਐਲਾਨ ਕਰ ਦਿਤਾ ਸੀ ਕਿ ‘ਕਲਾ ਕਲਾ ਨਹੀਂ ਬਲਕਿ ਲੋਕਾਂ ਲਈ ਹੈ। ਇਪਟਾ ਕੇਵਲ ਇਕ ਸੰਸਥਾ/ਸੰਗਠਨ ਹੀ ਨਹੀਂ ਸਗੋਂ ਆਧੁਨਿਕ ਭਾਰਤ ਦਾ ਪਹਿਲੇ ਸਭਿਆਚਾਰਕ ਅੰਦੋਲਨ ਦਾ ਅਗ਼ਾਜ਼ ਸੀ।ਜੋ ਅੱਜ ਵੀ ਕਈ ਸ਼ਕਲਾਂ, ਰੂਪਾਂ ਅਤੇ ਸਰੂਪਾਂ ਵਿਚ ਦੇਸ਼ ਭਰ ਵਿਚ ਵੇਖਿਆ ਅਤੇ ਮਹਿਸੂਸ ਕੀਤਾ ਜਾ ਸਕਦਾ ਹੈ।





















