• Latest
  • Trending
ਪਟਿਆਲਾ ਧਰਨਾ ਰੱਦ ਕਰਨ ਬਾਰੇ ਮੁੱਖ ਮੰਤਰੀ ਦੀ ਅਪੀਲ ਰੱਦ ਕਰਦਿਆਂ ਭਾਕਿਯੂ (ਏਕਤਾ ਉਗਰਾਹਾਂ) ਨੇ ਠੋਸ ਅੰਕੜਿਆਂ ਸਮੇਤ ਰੱਖਿਆ ਆਪਣਾ ਪੱਖ

ਪਟਿਆਲਾ ਧਰਨਾ ਰੱਦ ਕਰਨ ਬਾਰੇ ਮੁੱਖ ਮੰਤਰੀ ਦੀ ਅਪੀਲ ਰੱਦ ਕਰਦਿਆਂ ਭਾਕਿਯੂ (ਏਕਤਾ ਉਗਰਾਹਾਂ) ਨੇ ਠੋਸ ਅੰਕੜਿਆਂ ਸਮੇਤ ਰੱਖਿਆ ਆਪਣਾ ਪੱਖ

5 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

3 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

4 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

6 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਧਰਨਾ ਰੱਦ ਕਰਨ ਬਾਰੇ ਮੁੱਖ ਮੰਤਰੀ ਦੀ ਅਪੀਲ ਰੱਦ ਕਰਦਿਆਂ ਭਾਕਿਯੂ (ਏਕਤਾ ਉਗਰਾਹਾਂ) ਨੇ ਠੋਸ ਅੰਕੜਿਆਂ ਸਮੇਤ ਰੱਖਿਆ ਆਪਣਾ ਪੱਖ

May 24, 2021
in ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ
ਪਟਿਆਲਾ ਧਰਨਾ ਰੱਦ ਕਰਨ ਬਾਰੇ ਮੁੱਖ ਮੰਤਰੀ ਦੀ ਅਪੀਲ ਰੱਦ ਕਰਦਿਆਂ ਭਾਕਿਯੂ (ਏਕਤਾ ਉਗਰਾਹਾਂ) ਨੇ ਠੋਸ ਅੰਕੜਿਆਂ ਸਮੇਤ ਰੱਖਿਆ ਆਪਣਾ ਪੱਖ

ਪਟਿਆਲਾ ਧਰਨਾ ਰੱਦ ਕਰਨ ਬਾਰੇ ਮੁੱਖ ਮੰਤਰੀ ਦੀ ਅਪੀਲ ਰੱਦ ਕਰਦਿਆਂ ਭਾਕਿਯੂ (ਏਕਤਾ ਉਗਰਾਹਾਂ) ਨੇ ਠੋਸ ਅੰਕੜਿਆਂ ਸਮੇਤ ਰੱਖਿਆ ਆਪਣਾ ਪੱਖ

flash2

ਮਾਨਸਾ,ਚੰਡੀਗੜ੍ਹ 24 ਮਈ (ਵਿਸ਼ਵ ਵਾਰਤਾ)-: ਕਰੋਨਾ ਮਹਾਂਮਾਰੀ ਦੇ ਅਸਰਦਾਰ ਟਾਕਰੇ ਸੰਬੰਧੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ) ਵੱਲੋਂ 28,29,30 ਮਈ ਨੂੰ ਪੂੂਡਾ ਗ੍ਰਾਊਂਡ ਪਟਿਆਲਾ ਵਿਖੇ ਦਿਨੇ ਰਾਤ ਲਾਏ ਜਾਣ ਵਾਲੇ ਧਰਨੇ ਨੂੰ ਵਾਪਸ ਲੈਣ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਕੀਤੀ ਗਈ ਅਖਬਾਰੀ ਅਪੀਲ ਨੂੰ ਜਥੇਬੰਦੀ ਵੱਲੋਂ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਦੁਆਰਾ ਜਾਰੀ ਕੀਤੇ ਗਏ ਪ੍ਰੈੱਸ ਨੋਟ ਰਾਹੀਂ ਠੋਸ ਅੰਕੜੇ ਪੇਸ਼ ਕਰਦਿਆਂ ਰੱਦ ਕੀਤਾ ਗਿਆ ਹੈ। ਕਿਉਂਕਿ ਮਹਾਂਮਾਰੀ ਦੇ ਅਸਰਦਾਰ ਟਾਕਰੇ ਲਈ ਸਿਰਫ਼ ਵੈਕਸੀਨ ਦੀ ਹੀ ਕਮੀ ਨਹੀਂ ਹੈ, ਜਿਵੇਂ ਮੁੱਖ ਮੰਤਰੀ ਜੀ ਨੇ ਪੇਸ਼ਕਾਰੀ ਕੀਤੀ ਹੈ। ਸਗੋਂ ਹੋਰ ਅਤੀ ਮਹੱਤਵਪੂਰਣ ਪ੍ਰਬੰਧਾਂ ਦੀ ਬੇਹੱਦ ਰੜਕਵੀਂ ਘਾਟ ਹੈ ਜਿਸ ਕਰਕੇ ਮਹਾਂਮਾਰੀ ਕਾਰਨ ਮੌਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਖਬਾਰੀ ਅੰਕੜੇ ਦੱਸ ਰਹੇ ਹਨ ਕਿ ਇਸ ਮਕਸਦ ਲਈ ਲੋੜੀਂਦੇ ਲੈਵਲ-3 ਬੈੱਡ ਪੂਰੇ ਪੰਜਾਬ ਵਿੱਚ ਕੁੱਲ 2010 ਹਨ ਜਿਨ੍ਹਾਂ ਵਿੱਚੋਂ ਸਰਕਾਰੀ ਹਸਪਤਾਲਾਂ ਵਿੱਚ ਸਿਰਫ਼ 550 ਹੀ ਹਨ। ਸਾਲ 2020 ‘ਚ ਪੰਜਾਬ ਦੀ ਅੰਦਾਜ਼ਨ 3.05 ਕ੍ਰੋੜ ਵਸੋਂ ਲਈ 15174 ਲੋਕਾਂ ਪਿੱਛੇ ਇੱਕ ਬੈੱਡ, ਪਰ ਸਰਕਾਰੀ ਹਸਪਤਾਲਾਂ ਵਿੱਚ 55455 ਲੋਕਾਂ ਪਿੱਛੇ ਇੱਕ ਹੀ ਬੈੱਡ ਉਪਲਬਧ ਹੈ। ਬਹੁਤ ਥੋੜੀ ਗਿਣਤੀ ਵਿੱਚ ਉਪਲਬਧ ਵੈਂਟੀਲੇਟਰਾਂ ਵਿੱਚੋਂ ਵੀ ਬਹੁਤ ਸਾਰੇ ਅਣਵਰਤੇ ਪਏ ਹਨ। ਸੀਨੀਅਰ ਮੈਡੀਕਲ ਅਧਿਕਾਰੀਆਂ ਦੀਆਂ ਅਖਬਾਰੀ ਰਿਪੋਰਟਾਂ ਮੁਤਾਬਕ ਜਿਲ੍ਹਾ ਅੰਮ੍ਰਿਤਸਰ ਵਿੱਚ 300 ਵੈਂਟੀਲੇਟਰਾਂ ਵਿੱਚੋਂ ਕੋਵਿਡ ਲਈ ਰਾਖਵੇਂ ਤਾਂ 200 ਹਨ ਪਰ ਸਟਾਫ਼ ਦੀ ਕਮੀ ਕਾਰਨ ਵਰਤੋਂ ਸਿਰਫ਼ 30-40 ਦੀ ਹੀ ਹੋ ਰਹੀ ਹੈ। ਗੁਰਦਾਸਪੁਰ ਵਿੱਚ ਸਿਰਫ਼ 2, ਤਰਨਤਾਰਨ ਵਿੱਚ ਸਿਰਫ਼ 3 ਅਤੇ ਪਠਾਨਕੋਟ ਵਿੱਚ ਸਿਰਫ਼ 18 ਸਾਰੇ ਹੀ ਵੈਂਟੀਲੇਟਰ ਅਣਵਰਤੇ ਪਏ ਹਨ। ਬਠਿੰਡਾ ਸਿਵਲ ਹਸਪਤਾਲ ਦੇ ਵਰਤੋਂਯੋਗ 29 ਦੇ 29 ਵੈਂਟੀਲੇਟਰ ਸਟਾਫ਼ ਦੀ ਭਾਰੀ ਕਮੀ ਕਾਰਨ ਪ੍ਰਾਈਵੇਟ ਹਸਪਤਾਲਾਂ ਨੂੰ ਸੌਂਪ ਦਿੱਤੇ ਗਏ ਹਨ ਜਿਹੜੇ ਮਰੀਜ਼ਾਂ ਦੀ ਛਿੱਲ ਲਾਹ ਰਹੇ ਹਨ। ਇਸ ਮਹੀਨੇ ਆਕਸੀਜਨ ਮੰਗਦੇ ਮਰੀਜ਼ਾਂ ਦੀ ਗਿਣਤੀ ਵਿੱਚ ਅਪ੍ਰੈਲ ਮਹੀਨੇ ਨਾਲੋਂ 20 ਗੁਣਾ ਅਤੇ ਵੈਂਟੀਲੇਟਰਾਂ ਦੀ ਮੰਗ ‘ਚ 9 ਗੁਣਾ ਵਾਧਾ ਹੋਇਆ ਹੈ। 22 ਜਿਲ੍ਹਿਆਂ ਵਿੱਚੋਂ 17 ਵਿੱਚ ਨਾ ਕੋਈ ਆਈ ਸੀ ਯੂ ਅਤੇ ਨਾ ਹੀ ਵੈਂਟੀਲੇਟਰ ਉਪਲਬਧ ਹੈ। ਪੰਜਾਬ ਸਰਕਾਰ ਦੇ ਦਾਅਵੇ ਮੁਤਾਬਕ ਪਿਛਲੇ ਵਿੱਤੀ ਸਾਲ ‘ਚ ਸਿਹਤ ਵਿਭਾਗ ਵਿੱਚ ਖਰਚੇ ਗਏ 1000 ਕ੍ਰੋੜ ਰੁਪਏ ਕਿੱਥੇ ਗਏ, ਇਹ ਤਾਂ ਮੁੱਖ ਮੰਤਰੀ ਜੀ ਹੀ ਦੱਸ ਸਕਦੇ ਹਨ। ਕੌਮੀ ਮਾਨਤਾ ਪ੍ਰਾਪਤ ਅੰਗ੍ਰੇਜ਼ੀ ਅਖਬਾਰਾਂ ਦੀਆਂ ਮਈ ਮਹੀਨੇ ਦੀਆਂ ਰਿਪੋਰਟਾਂ ਵਿੱਚੋਂ ਲਏ ਗਏ ਇਹ ਠੋਸ ਅੰਕੜੇ ਸਪਸ਼ਟ ਕਰਦੇ ਹਨ ਕਿ ਪਟਿਆਲਾ ਧਰਨਾ ਰੱਦ ਕਰਨ ਲਈ ਮੁੱਖ ਮੰਤਰੀ ਜੀ ਵੱਲੋਂ ਪੇਸ਼ ਕੀਤੀਆਂ ਗਈਆਂ ਦਲੀਲਾਂ ਵਿੱਚ ਕੋਈ ਤੰਤ ਨਹੀਂ ਹੈ। ਇਹ ਤਿੰਨ ਰੋਜ਼ਾ ਧਰਨਾ ਸ਼ੌਕ ਵਜੋਂ ਨਹੀਂ ਲਾਇਆ ਜਾ ਰਿਹਾ ਸਗੋਂ ਸਰਕਾਰੀ ਅਣਗਹਿਲੀ ਸਦਕਾ ਅੰਤਾਂ ਦਾ ਸੰਤਾਪ ਭੋਗ ਰਹੇ ਪੰਜਾਬ ਵਾਸੀਆਂ ਨੂੰ ਕਰੋਨਾ ਮਹਾਂਮਾਰੀ ਤੋਂ ਹਕੀਕੀ ਰਾਹਤ ਦਿਵਾਉਣ ਲਈ ਕਾਲੇ ਖੇਤੀ ਕਾਨੂੰਨਾਂ ਵਿਰੋਧੀ ਸਿਖਰਾਂ ਛੂਹ ਰਹੇ ਮੋਰਚਿਆਂ ਵਿੱਚੋਂ ਅਣਸਰਦੇ ਨੂੰ ਸਮਾਂ ਕੱਢਣਾ ਪੈ ਰਿਹਾ ਹੈ। ਜਿੱਥੋਂ ਤੱਕ ਮੁੱਖ ਮੰਤਰੀ ਜੀ ਵੱਲੋਂ ਕੇਂਦਰ ਦੇ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਪੰਜਾਬ ਅਸੰਬਲੀ ‘ਚ ਮਤਾ ਪਾਸ ਕਰਨ ਦੀ ਕਿਸਾਨਾਂ ‘ਤੇ ਅਹਿਸਾਨ ਜਤਾਉਂਦੀ ਦਲੀਲ ਦਾ ਸੰਬੰਧ ਹੈ,ਉਨ੍ਹਾਂ ਨੂੰ ਪੁੱਛਣਾ ਬਣਦਾ ਹੈ ਕਿ ਤੁਹਾਡੀ ਸਰਕਾਰ ਵੱਲੋਂ ਖੁਦ ਪਾਸ ਕੀਤਾ ਗਿਆ ਖੁੱਲ੍ਹੀ ਮੰਡੀ ਦਾ ਕਾਨੂੰਨ ਭਲਾ ਕਿਉਂ ਨਹੀਂ ਰੱਦ ਕੀਤਾ ਗਿਆ? ਜਥੇਬੰਦੀ ਵੱਲੋਂ ਸਮੂਹ ਪੰਜਾਬ ਵਾਸੀਆਂ ਨੂੰ ਤੰਤ-ਰਹਿਤ ਸਰਕਾਰੀ ਦਲੀਲਾਂ ਅਪੀਲਾਂ ਨੂੰ ਦਰਕਿਨਾਰ ਕਰਦਿਆਂ ਮੋਦੀ ਭਾਜਪਾ ਹਕੂਮਤ ਵਿਰੁੱਧ ਵੀ 26 ਮਈ ਦਾ ਕਾਲਾ ਦਿਨ ਪੂਰੇ ਰੋਸ-ਜੋਸ਼ ਨਾਲ ਮਨਾਉਂਦੇ ਹੋਏ 28,29,30 ਮਈ ਦੇ ਪਟਿਆਲਾ ਧਰਨੇ ਦੀਆਂ ਤਿਆਰੀਆਂ ਵਿੱਚ ਜੀ-ਜਾਨ ਨਾਲ ਜੁਟ ਜਾਣ ਦਾ ਸੱਦਾ ਦਿੱਤਾ ਗਿਆ ਹੈ। ਇਸ ਧਰਨੇ ਦੀਆਂ ਮੁੱਖ ਮੰਗਾਂ ਵਿੱਚ ਸੂਬੇ ਦੇ ਸਿਹਤ ਵਿਭਾਗ ਦੀਆਂ 30% ਖਾਲੀ ਅਸਾਮੀਆਂ ਦੀ ਪੂਰਤੀ, ਅਣਵਰਤੇ ਰਹਿ ਰਹੇ ਵੈਂਟੀਲੇਟਰਾਂ ਤੇ ਹੋਰ ਸਾਜ਼ੋ ਸਾਮਾਨ ਦੀ ਵਰਤੋਂ, ਬਿਮਾਰੀ ਲਈ ਲੋੜੀਂਦੀਆਂ ਦਵਾਈਆਂ ਅਤੇ ਖਾਧ ਖੁਰਾਕ ਦੀ ਪੂਰਤੀ ਕੀਤੀ ਜਾਵੇ।ਮਹਾਂਮਾਰੀ ਦੇ ਅਸਰਦਾਰ ਟਾਕਰੇ ਲਈ ਸਰਕਾਰੀ ਸਿਹਤ ਵਿਭਾਗ ਦਾ ਵੱਡੇ ਪੱਧਰ ‘ਤੇ ਪਸਾਰਾ ਕਰਨ ਲਈ ਬਜਟ ਰਕਮਾਂ ਜੁਟਾਉਣ ਅਤੇ ਪੁਖਤਾ ਢਾਂਚਾ ਮੁਹੱਈਆ ਕਰਨ ਦਾ ਕੰਮ ਜੰਗੀ ਪੱਧਰ ‘ਤੇ ਕੀਤਾ ਜਾਵੇ। ਸਾਰੇ ਵੱਡੇ ਪ੍ਰਾਈਵੇਟ ਹਸਪਤਾਲਾਂ ਨੂੰ ਸਰਕਾਰੀ ਕੰਟਰੋਲ ਅਧੀਨ ਲਿਆਂਦਾ ਜਾਵੇ। ਛੋਟੇ ਪ੍ਰਾਈਵੇਟ ਹਸਪਤਾਲਾਂ ਵਿਚ ਕਰੋਨਾ ਪੀਡ਼ਤ ਮਰੀਜ਼ਾਂ ਦੇ ਇਲਾਜ ਦੇ ਰੇਟਾਂ ਨੂੰ ਸਰਕਾਰੀ ਕੰਟਰੋਲ ਵਿੱਚ ਲਿਆ ਕੇ ਦਰਮਿਆਨੇ ਅਤੇ ਗ਼ਰੀਬ ਤਬਕਿਆਂ ਦੀ ਪਹੁੰਚ ਵਿੱਚ ਲਿਆਂਦਾ ਜਾਵੇ। ਲੋੜੀਂਦੀਆਂ ਦਵਾਈਆਂ, ਆਕਸੀਜਨ ਤੇ ਹੋਰ ਸਾਜ਼ੋ ਸਾਮਾਨ ਦੇ ਮਨਚਾਹੇ ਰੇਟਾਂ ਰਾਹੀਂ ਲੁੱਟ ਮਚਾਉਣ ਵਾਲੀ ਕਾਲਾ-ਬਾਜ਼ਾਰੀ ਨੂੰ ਨੱਥ ਪਾਈ ਜਾਵੇ। ਬਿਮਾਰੀ ਤੋਂ ਬਚਾਅ ਲਈ ਲੋੜੀਂਦੀਆਂ ਸਿਹਤ ਸਾਵਧਾਨੀਆਂ ਦੇ ਪਾਲਣ ਦੀ ਮਹੱਤਤਾ ਦਰਸਾਉਣ ਖ਼ਾਤਰ ਕੁਟਾਪਾ ਕਰਨ, ਚਲਾਨ ਕੱਟਣ, ਗ੍ਰਿਫ਼ਤਾਰ ਕਰਨ, ਜੇਲ੍ਹ ਭੇਜਣ ਤੇ ਕਰਫ਼ਿਊ ਲਾਉਣ ਆਦਿ ਦੀ ਜਾਬਰ ਨੀਤੀ ਤਿਆਗ ਜਾਵੇ। ਸਗੋਂ ਵਿਆਪਕ ਪੱਧਰ ‘ਤੇ ਜਾਣਕਾਰੀ ਅਤੇ ਸਿੱਖਿਆ ਮੁਹਿੰਮ ਜਥੇਬੰਦ ਕਰਨ ਲਈ ਸਰਕਾਰੀ ਪ੍ਰਚਾਰ ਸਾਧਨਾਂ ,ਸਮਾਜ ਸੇਵੀ ਸੰਸਥਾਵਾਂ ਤੇ ਲੋਕ ਜਥੇਬੰਦੀਆਂ ਦਾ ਸਾਂਝਾ ਉੱਦਮ ਜਥੇਬੰਦ ਕੀਤਾ ਜਾਵੇ। ਬਿਮਾਰੀ ਦਾ ਪਸਾਰਾ ਰੋਕਣ ਤੇ ਇਲਾਜ ਦੇ ਢੁੱਕਵੇਂ ਪ੍ਰਬੰਧ ਕਰਨ ਦੀ ਥਾਂ ਲੌਕਡਾਊਨ ਜਾਂ ਕਰਫਿਊ ਦੀ ਤਰਕਹੀਣ ਪਹੁੰਚ ਦਾ ਤਿਆਗ ਕਰਕੇ ਬਹੁਤ ਅਣਸਰਦੀ ਹਾਲਤ ਵਿਚ ਅੰਸ਼ਕ ਤੌਰ ‘ਤੇ ਅਜਿਹੇ ਕਦਮ ਚੁੱਕੇ ਜਾਣ ਸਮੇਂ ਲੋਕਾਂ ਦੇ ਗੁਜ਼ਾਰੇ, ਰੁਜ਼ਗਾਰ, ਆਮਦਨ ਤੇ ਕਾਰੋਬਾਰ ਆਦਿ ਲਈ ਢੁੱਕਵੀਂ ਵਿੱਤੀ ਸਹਾਇਤਾ ਯਕੀਨੀ ਕੀਤੀ ਜਾਵੇ। ਲੋੜਵੰਦਾਂ ਲਈ ਖਾਧ ਖੁਰਾਕ ਦਾ ਸਰਕਾਰੀ ਪ੍ਰਬੰਧ ਯਕੀਨੀ ਬਣਾਇਆ ਜਾਵੇ। ਸਰਵਜਨਕ ਜਨਤਕ ਵੰਡ ਪ੍ਰਣਾਲੀ ਫੌਰੀ ਲਾਗੂ ਕੀਤੀ ਜਾਵੇ।
ਬੀਮਾਰੀ ਤੋਂ ਬਚਾਅ ਲਈ ਲਾਈ ਜਾ ਰਹੀ ਵੈਕਸੀਨ ਸਭਨਾਂ ਲੋਕਾਂ ਨੂੰ ਮੁਫ਼ਤ ਮੁਹੱਈਆ ਕਰਵਾਈ ਜਾਵੇ।ਵੈਕਸੀਨ ਲਵਾਉਣ ਦੇ ਸਿੱਟਿਆਂ ਸੰਬੰਧੀ ਉਲਝਣਾਂ ਬਾਰੇ ਲੋਕਾਂ ਦੇ ਸ਼ੰਕਿਆਂ ਨੂੰ ਨਵਿਰਤ ਕਰਨ ਤੋਂ ਬਿਨਾਂ ਹੀ ਜਬਰੀ ਵੈਕਸੀਨ ਲਾਉਣ ਦੀ ਨੀਤੀ ਰੱਦ ਕੀਤੀ ਜਾਵੇ। ਲੋੜ ਪੈਣ ‘ਤੇ ਤੁਰੰਤ ਕਰੋਨਾ ਟੈਸਟ ਅਤੇ ਮੁੱਢਲੀ ਡਾਕਟਰੀ ਸਹਾਇਤਾ ਦੇ ਪੁਖਤਾ ਇੰਤਜ਼ਾਮ ਹਰ ਪਿੰਡ ਵਿੱਚ ਅਤੇ ਹਰ ਸ਼ਹਿਰੀ ਮੁਹੱਲੇ ਵਿੱਚ ਕੀਤੇ ਜਾਣ।
ਹੋਰਨਾਂ ਮਾਰੂ ਬਿਮਾਰੀਆਂ ਤੋਂ ਪੀਡ਼ਤ ਲੋਕਾਂ ਦੇ ਨਿਰਵਿਘਨ ਇਲਾਜ ਨੂੰ ਵੀ ਯਕੀਨੀ ਬਣਾਇਆ ਜਾਵੇ।ਕਾਲੇ ਖੇਤੀ ਕਾਨੂੰਨ ਲਿਆਉਣ, ਲੇਬਰ ਕਾਨੂੰਨ ਬਦਲਣ, ਜਨਤਕ ਅਦਾਰੇ ਵੇਚਣ, ਲੋਕ ਵਿਰੋਧੀ ਨਵੀਂ ਸਿੱਖਿਆ ਨੀਤੀ ਲਿਆਉਣ,ਬਿਮਾਰੀ ਦੇ ਟਾਕਰੇ ਲਈ ਸਰਕਾਰੀ ਉੱਦਮ ਤੇ ਪੂੰਜੀ-ਨਿਵੇਸ਼ ਤੋਂ ਪੈਰ ਪਿੱਛੇ ਖਿੱਚਣ ਤੇ ਉਦਾਰੀਕਰਨ ਨਿੱਜੀਕਰਨ ਵਰਗੀਆਂ ਅਖੌਤੀ ਨਵੀਆਂ ਆਰਥਿਕ ਨੀਤੀਆਂ ਰਾਹੀਂ ਛੋਟੇ ਕਾਰੋਬਾਰੀਆਂ ਤੇ ਵਪਾਰੀਆਂ ਨੂੰ ਕਾਰੋਬਾਰਾਂ ਚੋਂ ਬਾਹਰ ਕਰਕੇ ਪ੍ਰਚੂਨ ਵਪਾਰ ਵਿਚ ਸਾਮਰਾਜੀ ਬਹੁਕੌਮੀ ਕੰਪਨੀਆਂ ਲਈ ਰਾਹ ਪੱਧਰਾ ਕਰਨ ਵਰਗੇ ਘੋਰ ਲੋਕ-ਵਿਰੋਧੀ ਤੇ ਸਾਮਰਾਜੀ ਕਾਰਪੋਰੇਟਾਂ ਪੱਖੀ ਅਮਲਾਂ ਨੂੰ ਠੋਸਣ ਲਈ ਮਹਾਂਮਾਰੀ ਨੂੰ ਸੁਨਹਿਰੀ ਮੌਕਾ ਸਮਝਣ ਦੀ ਲੋਕਧ੍ਰੋੋਹੀ ਨੀਤੀ ਤਿਆਗੀ ਜਾਵੇ। ਸਗੋਂ ਅਜਿਹੇ ਲੋਕ ਮਾਰੂ ਅਮਲ ਠੱਪ ਕੀਤੇ ਜਾਣ। ਸਿਹਤ ਖੇਤਰ ਸਮੇਤ ਸਭਨਾਂ ਜਨਤਕ ਖੇਤਰਾਂ ‘ਚ ਸਰਕਾਰੀ ਪੂੰਜੀ ਨਿਵੇਸ਼ ਵਧਾਉਣ ਲਈ ਖਜ਼ਾਨੇ ਦਾ ਮੂੰਹ ਖੋਲ੍ਹਿਆ ਜਾਵੇ। ਖਾਲੀ ਖ਼ਜ਼ਾਨਾ ਭਰਨ ਲਈ ਵੱਡੇ ਕਾਰਪੋਰੇਟ ਘਰਾਣਿਆਂ ਤੇ ਬਹੁਕੌਮੀ ਕੰਪਨੀਆਂ ਦੇ ਕਾਰੋਬਾਰਾਂ ‘ਤੇ ਸਿੱਧੇ ਟੈਕਸ ਲਾਏ ਜਾਣ। ਜਗੀਰਦਾਰਾਂ ਦੀਆਂ ਵੱਡੀਆਂ ਪੇਂਡੂ ਜਾਇਦਾਦਾਂ ਅਤੇ ਸੂਦਖੋਰੀ ਦੀ ਅੰਨ੍ਹੀ ਕਮਾਈ ਨੂੰ ਟੈਕਸਾਂ ਅਧੀਨ ਲਿਆਂਦਾ ਜਾਵੇ ਤੇ ਕਿਰਤੀ ਲੋਕਾਂ ਤੋਂ ਟੈਕਸਾਂ ਦਾ ਭਾਰ ਘਟਾਇਆ ਜਾਵੇ।ਦਿਓਕੱਦ ਖੇਤੀ ਵਪਾਰਕ ਕੰਪਨੀਆਂ ਦੇ ਕੰਟਰੋਲ ਹੇਠ ਆਇਆ ਸਮੁੱਚਾ ਖਾਧ-ਪ੍ਰਬੰਧ ਕੋਰੋਨਾ ਵਾਇਰਸ ਤੇ ਇਸ ਵਰਗੇ ਹੋਰ ਵਾਇਰਸਾਂ ਦੀ ਜੰਮਣ ਭੋਂਇੰ ਹੈ। ਇਸ ਤੋਂ ਛੁਟਕਾਰੇ ਲਈ ਕਾਰਪੋਰੇਟ ਖੇਤੀ ਮਾਡਲ ਰੱਦ ਕੀਤਾ ਜਾਵੇ। ਖੇਤੀ ਵਪਾਰਕ ਕੰਪਨੀਆਂ ਦੇ ਮੁਲਕ ਵਿੱਚ ਪੈਰ ਪਸਾਰੇ ‘ਤੇ ਪਾਬੰਦੀ ਲਾਈ ਜਾਵੇ। ਸਿਹਤ ਦੇ ਖੇਤਰ ਵਿੱਚ ਸਰਕਾਰੀ ਜ਼ਿੰਮੇਵਾਰੀ, ਜਵਾਬਦੇਹੀ ਤੇ ਪੂੰਜੀ ਨਿਵੇਸ਼ ਦੀ ਸਫ਼ ਵਲ੍ਹੇਟਣ ਲਈ ਜ਼ਿੰਮੇਵਾਰ ਨਵ ਉਦਾਰਵਾਦੀ ਨਿੱਜੀਕਰਨ ਨੀਤੀਆਂ ਦਾ ਤਿਆਗ ਕੀਤਾ ਜਾਵੇ। ਸਾਮਰਾਜਵਾਦ ਨਾਲ ਸਾਂਝ ਭਿਆਲੀ ਵਾਲੇ ਵਿਕਾਸ ਮਾਡਲ ਦੀ ਥਾਂ ਸਾਮਰਾਜੀ ਲੁੱਟ ਖਸੁੱਟ ਤੋਂ ਮੁਕਤ ਸਵੈ-ਨਿਰਭਰ ਵਿਕਾਸ ਵਾਲਾ ਮਾਡਲ ਅਪਣਾਇਆ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

by Navjot
2 weeks ago
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 