ਦੀਪਕ ਮਲਹੋਤਰਾ ਬਣੇ ਸੇਫ਼ ਫੂਡ ਐਂਡ ਹੈਲਦੀ ਡਾਇਟਸ ਕਮੇਟੀ ਦੇ ਮੈਂਬਰ

ਪਟਿਆਲਾ,24 ਮਈ : ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਦੀ ਅਗਵਾਈ ਹੇਠ ਬਣਾਈ ਗਈ ਸੇਫ਼ ਫੂਡ ਐਂਡ ਹੈਲਦੀ ਡਾਇਟਸ ਕਮੇਟੀ ਵਿਚ ਸ੍ਰੀ ਨਾਰਾਇਣ ਸੇਵਾ ਸੁਸਾਇਟੀ ਦੇ ਫਾਉਂਡਰ ਪ੍ਰਧਾਨ ਸੀ.ਏ. ਦੀਪਕ ਮਲਹੋਤਰਾ ਅਤੇ ਇੰਜੀ. ਆਰ.ਸੀ. ਮਹਾਜਨ ਨੂੰ ਮੈਂਬਰ ਬਣਾਇਆ ਗਿਆ ਹੈ। ਅੱਜ ਇਸ ਮੌਕੇ ਦੀਪਕ ਮਲਹੋਤਰਾ ਦੀ ਅਗਵਾਈ ਹੇਠ ਸੁਸਾਇਟੀ ਮੈਂਬਰਾਂ ਨੇ ਜ਼ਿਲ੍ਹਾ ਹੈਲਥ ਅਫ਼ਸਰ ਸ਼ੈਲੀ ਜੇਤਲੀ ਨੂੰ ਫੁੱਲਾਂ ਦਾ ਗੁਲਸਤਾ ਦੇ ਕੇ ਸਨਮਾਨਿਤ ਕੀਤਾ ਅਤੇ ਕੁਝ ਅਹਿਮ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਵੀ ਕੀਤਾ। ਇਸ ਮੌਕੇ ਮਲਹੋਤਰਾ ਨੇ ਮੁੱਖ ਮੰਤਰੀ ਪੰਜਾਬ, ਮੈਂਬਰ ਪਾਰਲੀਮੈਂਟ ਪਰਨੀਤ ਕੌਰ ਅਤੇ ਬੀਬਾ ਜੈਇੰਦਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿਹਤ ਅਫ਼ਸਰ ਡਾ. ਸ਼ੈਲੀ ਜੇਤਲੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਪਿਛਲੇ 15 ਸਾਲ ਤੋਂ ਬਲੱਡ ਬੈਂਕ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹੁਣ ਜ਼ਿਲ੍ਹਾ ਸਿਹਤ ਵਿਭਾਗ ਵਿਖੇ ਪੂਰੀ ਤਨਦੇਹੀ ਅਤੇ ਲਗਨ ਨਾਲ ਆਪਣੀ ਡਿਊਟੀ ਨੂੰ ਨਿਭਾ ਰਹੇ ਹਨ ਜੋ ਕਿ ਕਾਫਿਲੇ ਤਾਰੀਫ ਹੈ। ਇਸ ਮੌਕੇ ਵਿਜੇ ਪੰਡਿਤ, ਰੋਹਿਤ ਸਿੰਗਲਾ, ਧਰਮਿੰਦਰ ਗਰਗ, ਆਨੰਦ ਪਾਲ, ਗੁਰਨੇ ਅਤੇ ਹੋਰ ਮੈਂਬਰ ਮੌਕੇ ’ਤੇ ਹਾਜ਼ਰ ਸਨ।





















