ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਚਰਨਜੀਤ ਭੁੱਲਰ ਨੂੰ ਸਦਮਾ
ਸੱਸ ਮਾਤਾ ਦਾ ਦੇਹਾਂਤ
ਮਾਨਸਾ 25 ਮਈ (ਵਿਸ਼ਵ ਵਾਰਤਾ)-:ਪੰਜਾਬੀ ਟ੍ਰਿਬਿਊਨ ਦੇ ਚੰਡੀਗੜ੍ਹ ਤੋਂ ਸੀਨੀਅਰ ਪੱਤਰਕਾਰ ਚਰਨਜੀਤ ਭੁੱਲਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਸੱਸ ਮਾਤਾ ਸਰਦਾਰਨੀ ਤਰਲੋਚਨ ਕੌਰ (75) ਦਾ ਦੇਹਾਂਤ ਹੋ ਗਿਆ। ਉਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਲਾਅ ਗਰੈਜੂਏਟ ਸਨ ਅਤੇ ਇੱਕ ਮਹੀਨੇ ਤੋਂ ਬਿਮਾਰੀ ਚਲੇ ਆ ਰਹੇ ਸਨ।
ਪਰਿਵਾਰ ਤੋਂ ਮਿਲੀ ਜਾਣਕਾਰੀ ਮੁਤਾਬਕ ਸਰਦਾਰਨੀ ਤਰਲੋਚਨ ਕੌਰ ਦੀ ਵਿਛੜੀ ਰੂਹ ਦੀ ਸ਼ਾਂਤੀ ਲਈ ਅੰਤਿਮ ਅਰਦਾਸ 27 ਮਈ ਨੂੰ ਗੁਰਦੁਆਰਾ ਸਿਵਲ ਸਟੇਸ਼ਨ 100 ਫੁੱਟੀ ਰੋਡ ਬਠਿੰਡਾ ਵਿਖੇ ਹੋਵੇਗੀ। ਪਰਿਵਾਰ ਵਲੋਂ ਸਾਰਿਆਂ ਨੂੰ ਕਰੋਨਾ ਮਹਾਂਮਾਰੀ ਕਾਰਨ ਆਪੋ ਆਪਣੇ ਘਰਾਂ ਵਿਚੋਂ ਹੀ ਵਿਛੜੀ ਰੂਹ ਨੂੰ ਸ਼ਾਂਤੀ ਬਣਾਈ ਰੱਖਣ ਲਈ ਦੁਆ ਕਰਨ ਦੀ ਬੇਨਤੀ ਕੀਤੀ ਹੈ।























