ਓਡੀਸ਼ਾ ਦੇ ਤਟ ਨਾਲ ਟਕਰਾਇਆ ਚੱਕਰਵਾਤੀ ਤੂਫਾਨ ‘ਯਾਸ’
150 ਕਿ.ਮੀ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਰਹੀਆਂ ਹਨ ਹਵਾਵਾਂ

ਚੰਡੀਗੜ੍ਹ,26 ਮਈ(ਵਿਸ਼ਵ ਵਾਰਤਾ) ਚੱਕਰਵਾਤ ‘ਯਾਸ’ ਭਿਆਨਕ ਤੂਫਾਨ ਵਿੱਚ ਤਬਦੀਲ ਹੋ ਕੇ ਅੱਜ ਸਵੇਰੇ 9 ਵਜੇ ਦੇ ਕਰੀਬ ਹੀ ਓਡੀਸ਼ਾ ਦੇ ਤੱਟ ਨਾਲ ਟਕਰਾ ਗਿਆ। ਮੌਸਮ ਵਿਭਾਗ ਅਨੁਸਾਰ ਇਹ ਤੂਫਾਨ ਢਾਮਰਾ ਬੰਦਰਗਾਹ ਦੇ ਉੱਤਰ ਅਤੇ ਬਾਲਾਸੋਰ ਜਿਲ੍ਹੇ ਦੇ ਪੱਛਮੀ ਤੱਟ ਨਾਲ ਟਕਰਾਇਆ।
ਚੱਕਰਵਾਤ ਦੇ ਹਾਲਾਤਾਂ ਨਾਲ ਨਿਪਟਣ ਲਈ ਸਰਕਾਰ ਨੇ 9 ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ ਕੀਤਾ ਹੋਇਆ ਹੈ।






















