ਸਰਕਾਰ ਦੇ ਨਵੇਂ ਡਿਜੀਟਲ ਨਿਯਮਾਂ ਦੇ ਖਿਲਾਫ ਵਟਸਐਪ ਪਹੁੰਚ ਗਿਆ ਹਾਈ ਕੋਰਟ

ਦਿੱਲੀ,27 ਮਈ (ਵਿਸ਼ਵਵਰਤਾ): ਕੇਂਦਰ ਦੀ ਮੋਦੀ ਸਰਕਾਰ ਦੇ ਨਵੇਂ ਡਿਜੀਟਲ ਨਿਯਮਾਂ ਖਿਲਾਫ ਵਟਸਐਪ ਦਿੱਲੀ ਹਾਈ ਕੋਰਟ ਪਹੁੰਚ ਗਿਆ ਹੈ। ਵਟਸਐਪ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਨਵੇਂ ਡਿਜੀਟਲ ਨਿਯਮਾਂ ‘ਤੇ ਪਾਬੰਦੀ ਲਗਾਈ ਜਾਵੇ ਕਿਉਂਕਿ ਇਹ ਉਪਭੋਗਤਾਵਾਂ ਦੀ ਨਿੱਜਤਾ ਦੇ ਵਿਰੁੱਧ ਹੈ। ਮੰਤਰਾਲੇ ਨੇ ਕਿਹਾ ਕਿ ਭਾਰਤ ਸਰਕਾਰ ਨਿੱਜਤਾ ਦੇ ਅਧਿਕਾਰ(ਰਾਈਟ ਟੂ ਪ੍ਰਾਈਵੇਸੀ) ਦਾ ਸਨਮਾਨ ਕਰਦੀ ਹੈ। ਸਰਕਾਰ ਦਾ ਇਸ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਜਦੋਂ ਵਟਸਐਪ ਲਈ ਕਿਸੇ ਖਾਸ ਸੰਦੇਸ਼ ਦੀ ਸ਼ੁਰੂਆਤ ਦਾ ਖੁਲਾਸਾ ਕਰਨਾ ਜ਼ਰੂਰੀ ਹੁੰਦਾ ਹੈ।






















