ਓਲੰਪਿਕ ਤਮਗਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਦੀ ਮਾਂ ਨੇ ਦਿੱਲੀ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

ਚੰਡੀਗੜ੍ਹ,27ਮਈ(ਵਿਸ਼ਵ ਵਾਰਤਾ) ਓਲੰਪਿਕ ਤਮਗਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਦੀ ਮਾਂ ਕਮਲਾ ਦੇਵੀ ਨੇ ਦਿੱਲੀ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਕਥਿਤ ਮੀਡੀਆ ਟਰਾਇਲ ਨੂੰ ਰੋਕਣ ਅਤੇ ਅਪਰਾਧਿਕ ਮਾਮਲਿਆਂ ਵਿੱਚ ਮੀਡੀਆ ਰਿਪੋਰਟਿੰਗ ਲਈ ਨਿਯਮ ਬਣਾਉਣ ਦੀ ਮੰਗ ਕੀਤੀ ਗਈ ਹੈ। ਇੱਥੇ ਹੀ ਬੱਸ ਨਹੀਂ, ਸਾਗਰ ਕਤਲੇਆਮ ਮਾਮਲੇ ਨਾਲ ਜੁੜੀ ਸਾਰੀ ਜਾਣਕਾਰੀ ‘ਤੇ ਪਾਬੰਦੀ ਲਗਾਉਣ ਦੀ ਮੰਗ ਵੀ ਕੀਤੀ ਗਈ ਹੈ।




















