ਵਾਪਰਿਆ ਭਿਆਨਕ ਸੜਕ ਹਾਦਸਾ
ਹਾਦਸੇ ਵਿੱਚ 2 ਵਿਅਕਤੀਆਂ ਦੀ ਹੋਈ ਮੌਕੇ ਤੇ ਹੀ ਮੌਤ

ਚੰਡੀਗੜ੍ਹ 28ਮਈ(ਵਿਸ਼ਵ ਵਾਰਤਾ) ਇਸ ਸਮੇਂ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਫਗਵਾੜਾ ਸੜਕ ਤੇ ਸਥਿਤ ਉਜਾਗਰ ਸਿੰਘ ਸਮਰਾ ਖੇਡ ਸਟੇਡੀਅਮ ਦੇ ਸਾਹਮਣੇ ਪਿਕਅੱਪ ਗੱਡੀ ਅਤੇ ਇਕ ਆਲਟੋ ਕਾਰ ਦੀ ਆਪਸ ਵਿੱਚ ਟੱਕਰ ਹੋ ਗਈ। ਇਸ ਘਟਨਾ ਵਿੱਚ ਦੋ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਟੱਕਰ ਇੰਨੀ ਭਿਆਨਕ ਸੀ ਕਿ ਆਲਟੋ ਗੱਡੀ ਵਿੱਚ ਸਵਾਰ ਦੋਵੇਂ ਭਰਾਵਾਂ ਦੀ ਮੌਕੇ ਤੇ ਮੌਤ ਹੋ ਗਈ।




















