• Latest
  • Trending
ਪੰਜਾਬ ਪੁਲਿਸ ਵੱਲੋਂ ਹਿਮਾਚਲ ਵਿੱਚ ਗੈਰ-ਕਾਨੂੰਨੀ ਫਾਰਮਾ ਫੈਕਟਰੀ ਵਿੱਚ ਛਾਪੇਮਾਰੀ, 30 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਮਾਲਕ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਹਿਮਾਚਲ ਵਿੱਚ ਗੈਰ-ਕਾਨੂੰਨੀ ਫਾਰਮਾ ਫੈਕਟਰੀ ਵਿੱਚ ਛਾਪੇਮਾਰੀ, 30 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਮਾਲਕ ਗ੍ਰਿਫ਼ਤਾਰ

6 years ago
ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

20 minutes ago
ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

32 minutes ago
‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

32 minutes ago
ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

1 hour ago
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

1 hour ago
ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

3 hours ago
PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

3 hours ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

4 hours ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

4 hours ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

5 hours ago
Hindi News
English News
Saturday, November 28, 2026
No Result
View All Result
24 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਵੱਲੋਂ ਹਿਮਾਚਲ ਵਿੱਚ ਗੈਰ-ਕਾਨੂੰਨੀ ਫਾਰਮਾ ਫੈਕਟਰੀ ਵਿੱਚ ਛਾਪੇਮਾਰੀ, 30 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਮਾਲਕ ਗ੍ਰਿਫ਼ਤਾਰ

May 28, 2021
in ਖਬਰਾਂ, ਪੰਜਾਬ
ਪੰਜਾਬ ਪੁਲਿਸ ਵੱਲੋਂ ਹਿਮਾਚਲ ਵਿੱਚ ਗੈਰ-ਕਾਨੂੰਨੀ ਫਾਰਮਾ ਫੈਕਟਰੀ ਵਿੱਚ ਛਾਪੇਮਾਰੀ, 30 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਮਾਲਕ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਹਿਮਾਚਲ ਵਿੱਚ ਗੈਰ-ਕਾਨੂੰਨੀ ਫਾਰਮਾ ਫੈਕਟਰੀ ਵਿੱਚ ਛਾਪੇਮਾਰੀ, 30 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਮਾਲਕ ਗ੍ਰਿਫ਼ਤਾਰ

ਤਕਰੀਬਨ 15 ਕਰੋੜ ਰੁਪਏ ਦੀਆਂ 12.45 ਲੱਖ ਟ੍ਰਾਮਾਡੋਲ ਕੈਪਸੂਲ, 7.72 ਲੱਖ ਟ੍ਰਾਮਾਡੋਲ ਗੋਲੀਆਂ ਅਤੇ 9.99 ਲੱਖ ਅਲਪ੍ਰੈਕਸ (ਅਲਪ੍ਰਾਜ਼ੋਲਮ) ਦੀਆਂ ਗੋਲੀਆਂ ਬਰਾਮਦ: ਡੀਜੀਪੀ ਪੰਜਾਬ

ਚੰਡੀਗੜ੍ਹ / ਅੰਮ੍ਰਿਤਸਰ, 28 ਮਈ (ਵਿਸ਼ਵ ਵਾਰਤਾ)-:ਇਕ ਹੋਰ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਕੱਲ੍ਹ ਦੇਰ ਸ਼ਾਮ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਪਾਉਂਟਾ ਸਾਹਿਬ ਵਿਖੇ ਇਕ ਗੈਰ-ਕਾਨੂੰਨੀ ਸਟੋਰੇਜ਼ ਫੈਕਟਰੀ “ਯੂਨਿਕ ਫਾਰਮੂਲੇਸ਼ਨ” ਵਿਖੇ ਛਾਪੇਮਾਰੀ ਦੌਰਾਨ ਟ੍ਰਾਮਾਡੋਲ ਅਤੇ ਐਲਪ੍ਰੈਕਸ ਸਮੇਤ 30 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਜ਼ਬਤ ਕੀਤੇ।
ਪੁਲਿਸ ਨੇ ਫੈਕਟਰੀ ਮਾਲਕ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਜਿਸਦੀ ਪਛਾਣ ਮੁਨੀਸ਼ ਮੋਹਨ ਵਜੋਂ ਹੋਈ ਹੈ ਜੋ ਕਿ ਪਾਉਂਟਾ ਸਾਹਿਬ, ਸਿਰਮੌਰ ਦੇ ਦੇਵੀ ਨਗਰ ਦਾ ਨਿਵਾਸੀ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਧਰੁਵ ਦਹੀਆ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਿਮਾਚਲ ਪ੍ਰਦੇਸ਼ ਸਥਿਤ ਇਕ ਫੈਕਟਰੀ ਵਿੱਚ ਗੈਰਕਾਨੂੰਨੀ ਢੰਗ ਨਾਲ ਦਵਾਈਆਂ ਬਣਾਉਣ ਅਤੇ ਸਪਲਾਈ ਕਰਨ ਸਬੰਧੀ ਮਾਮਲੇ ਦਾ ਪਰਦਾਫਾਸ਼ ਕੀਤਾ ਹੈ।
ਉਨ੍ਹਾਂ ਦੱਸਿਆ ਕਿ 18 ਮਈ, 2021 ਨੂੰ ਤਿੰਨ ਵਿਅਕਤੀਆਂ ਕੋਲੋਂ 50,000 ਟ੍ਰਾਮਾਡੋਲ ਗੋਲੀਆਂ ਬਰਾਮਦ ਕਰਨ ਦੀ ਜਾਂਚ ਦੇ ਹਿੱਸੇ ਵਜੋਂ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਮੱਤੇਵਾਲ ਲਵਪ੍ਰੀਤ ਸਿੰਘ ਅਤੇ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਅਗਵਾਈ ਵਿੱਚ ਇੱਕ ਪੁਲਿਸ ਟੀਮ ਨੇ ਸਥਾਨਕ ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਸਿਰਮੌਰ ਦੇ ਸਥਾਨਕ ਡਰੱਗ ਇੰਸਪੈਕਟਰ ਦੀ ਮੌਜੂਦਗੀ ਵਿਚ ਫੈਕਟਰੀ ਵਿਖੇ ਛਾਪਾ ਮਾਰਿਆ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਤੋਂ ਦੋ ਡਰੱਗ ਇੰਸਪੈਕਟਰ ਸੁਖਦੀਪ ਸਿੰਘ ਅਤੇ ਅਮਰਪਾਲ ਮੱਲੀ ਵੀ ਛਾਪੇਮਾਰੀ ਕਰਨ ਵਾਲੀ ਟੀਮ ਦੇ ਨਾਲ ਸਨ।
ਡੀਜੀਪੀ ਨੇ ਦੱਸਿਆ ਕਿ ਪੁਲਿਸ ਨੇ ਹਿਮਾਚਲ ਪ੍ਰਦੇਸ਼ ਵਿੱਚ ਚਲਾਈ ਜਾ ਰਹੀ ਗੈਰ-ਕਾਨੂੰਨੀ ਫੈਕਟਰੀ ਵਿੱਚੋਂ 12.45 ਲੱਖ ਟ੍ਰਾਮਾਡੋਲ ਕੈਪਸੂਲ, 7.72 ਲੱਖ ਟ੍ਰਾਮਾਡੋਲ ਗੋਲੀਆਂ, 9.99 ਲੱਖ ਐਲਪ੍ਰੈਕਸ (ਅਲਪ੍ਰਾਜ਼ੋਲਮ) ਗੋਲੀਆਂ ਬਰਾਮਦ ਕੀਤੀਆਂ ਹਨ, ਜਿਹਨਾਂ ਦੀ ਕੀਮਤ ਤਕਰੀਬਨ 15 ਕਰੋੜ ਰੁਪਏ ਹੈ।
ਉਨ੍ਹਾਂ ਕਿਹਾ ਕਿ ਫੈਕਟਰੀ ਨੂੰ ਸੀਲ ਕੀਤਾ ਜਾ ਰਿਹਾ ਹੈ ਅਤੇ ਫੜੇ ਗਏ ਅਪਰਾਧੀ ਨੂੰ ਕਾਨੂੰਨੀ ਰਸਮੀ ਕਾਰਵਾਈ ਉਪਰੰਤ ਪੰਜਾਬ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ ਏਐਸਪੀ ਮਜੀਠਾ ਅਭਿਮਨਿਯੂ ਰਾਣਾ ਅਤੇ ਡੀਐਸਪੀ ਡਿਟੈਕਟਿਵ ਗੁਰਿੰਦਰ ਨਾਗਰਾ ਨੇ ਅਹਿਮ ਭੂਮਿਕਾ ਨਿਭਾਈ।
ਐਸਐਸਪੀ ਧਰੁਵ ਦਹੀਆ ਨੇ ਦੱਸਿਆ ਕਿ ਜ਼ਿਕਰਯੋਗ ਹੈ ਕਿ ਐਫ਼ਆਈਆਰ ਨੰ. 51/2021 ਐਨਡੀਪੀਐਸ ਐਕਟ ਦੀ ਧਾਰਾ 22, 29, 61, 85 ਤਹਿਤ ਇਸ ਸਬੰਧੀ ਕੇਸ ਪਹਿਲਾਂ ਹੀ ਅੰਮ੍ਰਿਤਸਰ ਦਿਹਾਤੀ ਦੇ ਮੱਤੇਵਾਲ ਪੁਲਿਸ ਸਟੇਸ਼ਨ ਵਿਚ ਦਰਜ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸ ਤੋਂ ਪਹਿਲਾਂ 2020 ਵਿਚ, ਪੰਜਾਬ ਪੁਲਿਸ ਨੇ ਨਰੇਲਾ (ਦਿੱਲੀ) ਦੇ ਨਿਊਟੈਕ ਫਾਰਮਾ ਗੋਦਾਮ ਤੋਂ ਟ੍ਰਾਮਾਡੋਲ ਅਤੇ ਕਲੋਵਿਡੋਲ ਸਮੇਤ 2.8 ਕਰੋੜ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਜ਼ਬਤ ਕਰਨ ਉਪਰੰਤ ਫਾਰਮਾਂ ਵੱਲੋਂ ਕੀਤੇ ਜਾ ਰਹੇ ਗੈਰ-ਕਾਨੂੰਨੀ ਕਾਰੋਬਾਰ ਦਾ ਪਰਦਾਫ਼ਾਸ਼ ਕੀਤਾ ਸੀ ਅਤੇ ਪੁਲਿਸ ਨੇ ਕ੍ਰਿਸ਼ਨ ਅਰੋੜਾ ਅਤੇ ਉਸ ਦੇ ਬੇਟੇ ਗੌਰਵ ਅਰੋੜਾ ਸਮੇਤ ਦਿੱਲੀ ਤੋਂ ਗੋਦਾਮ ਦੇ ਮਾਲਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

by Navjot
November 28, 2026
0

  ਇਸਲਾਮਾਬਾਦ, 28 ਨਵੰਬਰ (ਵਿਸ਼ਵ ਵਾਰਤਾ) ਪਾਕਿਸਤਾਨ ਦੇ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ਵਿੱਚ ਇੱਕ ਛੇ ਮੰਜ਼ਿਲਾ ਇਮਾਰਤ ਦੇ ਢਹਿਣ ਨਾਲ...

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ-ਐਨਸੀਆਰ (Delhi-NCR) ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਸਰਦੀਆਂ...

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸ਼ਨੀਵਾਰ ਨੂੰ ਭਾਰਤ-ਡੈਨਮਾਰਕ ਸਬੰਧਾਂ ਨੂੰ ਮਜ਼ਬੂਤ ​​ਕਰਨ...

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ 'ਨੈਕਸਾ ਐਵਰਗ੍ਰੀਨ ਗਰੁੱਪ' ਦੇ 2,676 ਕਰੋੜ ਰੁਪਏ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

by Navjot
November 28, 2026
0

  ਇਸਲਾਮਾਬਾਦ, 28 ਨਵੰਬਰ (ਵਿਸ਼ਵ ਵਾਰਤਾ) ਪਾਕਿਸਤਾਨ ਦੇ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ਵਿੱਚ ਇੱਕ ਛੇ ਮੰਜ਼ਿਲਾ ਇਮਾਰਤ ਦੇ ਢਹਿਣ ਨਾਲ...

Most Popular

Punjab ਦੇ ਨੌਜਵਾਨ ਨੇ ਕੈਨੇਡਾ ’ਚ ਵਧਾਇਆ ਮਾਣ, ਟੋਰਾਂਟੋ ਪੁਲਿਸ ’ਚ ਹੋਇਆ ਭਰਤੀ

Punjab ਦੇ ਨੌਜਵਾਨ ਨੇ ਕੈਨੇਡਾ ’ਚ ਵਧਾਇਆ ਮਾਣ, ਟੋਰਾਂਟੋ ਪੁਲਿਸ ’ਚ ਹੋਇਆ ਭਰਤੀ

by Ranjit Singh
3 days ago
0

Punjab ਦੇ ਨੌਜਵਾਨ ਨੇ ਕੈਨੇਡਾ ’ਚ ਵਧਾਇਆ ਮਾਣ, ਟੋਰਾਂਟੋ ਪੁਲਿਸ ’ਚ ਹੋਇਆ ਭਰਤੀ ਚੰਡੀਗੜ੍ਹ, 25 ਨਵੰਬਰ 2026 (ਵਿਸ਼ਵ ਵਾਰਤਾ): ਫਾਜ਼ਿਲਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 