ਇਸ ਸਮੇਂ ਦੀ ਵੱਡੀ ਖ਼ਬਰ
ਦਿੱਲੀ ਹਾਈਕੋਰਟ ਨੇ ਲਿਆ ਅਹਿਮ ਫੈਸਲਾ
ਸੈਂਟ੍ਰਲ ਵਿਸਟਾ ਪ੍ਰਾਜੈਕਟ ਤੇ ਰੋਕ ਲਗਾਉਣ ਵਾਲੀ ਪਟੀਸ਼ਨ ਕੀਤੀ ਖਾਰਜ
ਪਟੀਸ਼ਨਕਰਤਾ ਨੂੰ ਲਗਾਇਆ ਜ਼ੁਰਮਾਨਾ

ਚੰਡੀਗੜ੍ਹ, 31 ਮਈ (ਵਿਸ਼ਵ ਵਾਰਤਾ)-ਦਿੱਲੀ ਹਾਈ ਕੋਰਟ ਨੇ ਸੁਣਵਾਈ ਕਰਦਿਆਂ ਸੋਮਵਾਰ ਨੂੰ ਸੈਂਟ੍ਰਲ ਵਿਸਟਾ ਪ੍ਰਾਜੈਕਟ ਨੇ ਆਪਣਾ ਫੈਸਲਾ ਸੁਣਾਇਆ ਹੈ।ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਤੇ ਕੰਮ ਜਾਰੀ ਰਹੇਗਾ। ਇਸ ਤੋਂ ਇਲਾਵਾ ਹਾਈ ਕੋਰਟ ਨੇ ਸਟੇਅ ਪਟੀਸ਼ਨ ਵੀ ਖਾਰਜ ਕਰ ਦਿੱਤੀ ਹੈ।ਹਾਈ ਕੋਰਟ ਨੇ ਕਿਹਾ ਕਿ ਇਹ ਰਾਸ਼ਟਰੀ ਮਹੱਤਵ ਨਾਲ ਜੁੜਿਆ ਇੱਕ ਬਹੁਤ ਹੀ ਅਹਿਮ ਤੇ ਮਹੱਤਵਪੂਰਨ ਪ੍ਰਾਜੈਕਟ ਹੈ।

ਇਸ ਤੋਂ ਇਲਾਵਾ ਹਾਈ ਕੋਰਟ ਨੇ ਸੈਂਟ੍ਰਲ ਵਿਸਟਾ ਪ੍ਰਾਜੈਕਟ ਤੇ ਰੋਕ ਲਗਾਉਣ ਵਾਲੀ ਪਟੀਸ਼ਨ ਦਾਇਰ ਕਰਨ ਵਾਲੇ ਪਟੀਸ਼ਨਕਰਤਾ ਨੂੰ ਇੱਕ ਲੱਖ ਦਾ ਜ਼ੁਰਮਾਨਾ ਵੀ ਲਗਾਇਆ ਹੈ। ਹਾਈ ਕੋਰਟ ਦੇ ਚੀਫ ਜਸਟਿਸ ਡੀਐਨ ਪਟੇਲ ਅਤੇ ਜਸਟਿਸ ਜੋਤੀ ਸਿੰਘ ਦੀ ਬੈਂਚ ਨੇ ਪਟੀਸ਼ਨ ਖਾਰਜ ਕਰਦਿਆਂ ਪਟੀਸ਼ਨ ਦਾ ਫੈਸਲਾ ਸੁਣਾਇਆ ਹੈ।



















