ਅਕਾਲੀ ਦਲ ਨੂੰ ਝਟਕਾ
ਸੀਨੀਅਰ ਅਕਾਲੀ ਦਲ ਲੀਡਰ ਜਗਜੀਵਨ ਸਿੰਘ ਖੀਰਨੀਆਂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
ਸਮਰਾਲਾ ਤੋਂ ਰਹਿ ਚੁੱਕੇ ਹਨ ਵਿਧਾਇਕ
ਆਪ ਦੇ ਪ੍ਰਧਾਨ ਭਗਵੰਤ ਮਾਨ ਅਤੇ ਇੰਚਾਰਜ ਜਰਨੈਲ ਸਿੰਘ ਦੀ ਹਾਜ਼ਰੀ ਵਿੱਚ ਕੀਤੀ ਪਾਰਟੀ ਜੁਆਇਨ

ਚੰਡੀਗੜ੍ਹ, 31 ਮਈ (ਵਿਸ਼ਵ ਵਾਰਤਾ) -ਸੀਨੀਅਰ ਅਕਾਲੀ ਦਲ ਲੀਡਰ ਜਗਜੀਵਨ ਸਿੰਘ ਖੀਰਨੀਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਇਹ ਪਹਿਲਾਂ ਸਮਰਾਲਾ ਤੋਂ ਵਿਧਾਇਕ ਰਹਿ ਚੁੱਕੇ ਹਨ। ਅੱਜ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਅਤੇ ਇੰਚਾਰਜ ਜਰਨੈਲ ਸਿੰਘ ਦੀ ਹਾਜ਼ਰੀ ਵਿੱਚ ਉਹਨਾਂ ਨੇ ਪਾਰਟੀ ਜੁਆਇਨ ਕੀਤੀ ਹੈ।




















