ਬ੍ਰਿਕਸ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਅੱਜ

ਚੰਡੀਗੜ੍ਹ, 1ਜੂਨ(ਵਿਸ਼ਵ ਵਾਰਤਾ)-ਵਿਕਾਸਸ਼ੀਲ ਦੇਸ਼ਾਂ ਦੀ ਮਜ਼ਬੂਤ ਸੰਸਥਾ ਬ੍ਰਿਕਸ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਅੱਜ ਹੋਣ ਜਾ ਰਹੀ ਹੈ। ਆਨਲਾਈਨ ਆਯੋਜਿਤ ਕੀਤੀ ਜਾ ਰਹੀ ਇਸ ਬੈਠਕ ਵਿੱਚ, ਮੈਂਬਰ ਦੇਸ਼ ਕੋਰੋਨਾ ਮਹਾਂਮਾਰੀ ਅਤੇ ਚੁਣੌਤੀਪੂਰਨ ਗਲੋਬਲ ਅਤੇ ਖੇਤਰੀ ਮੁੱਦਿਆਂ, ਵਿਕਾਸ ਅਤੇ ਅੱਤਵਾਦ ਦਾ ਮੁਕਾਬਲਾ ਕਰਨ ਬਾਰੇ ਵਿਚਾਰ-ਚਰਚਾ ਕਰਨਗੇ।






















