ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਵੀਡੀਓ ਕਾਨਫਰੰਸ ਰਾਹੀਂ ਹੋਵੇਗੀ ਮੀਟਿੰਗ
ਅਹਿਮ ਮੁੱਦਿਆਂ ਤੇ ਹੋਵੇਗੀ ਵਿਚਾਰ-ਚਰਚਾ
ਕਈ ਵੱਡੇ ਫੈਸਲੇ ਲਏ ਜਾਣ ਦੀ ਹੈ ਸੰਭਾਵਨਾ
ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ)-ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕਰਨਗੇ।ਮੀਟਿੰਗ ਦੁਪਹਿਰ ਬਾਅਦ 3ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰਿਏ ਹੋਵੇਗੀ।
ਸੂਬੇ ਦੇ ਮੁਲਾਜ਼ਮਾਂ ਦੇ ਨਾਲ ਵਿਰੋਧੀ ਧਿਰਾਂ ਦੀਆਂ ਨਜ਼ਰਾਂ ਵੀ ਇਸ ਮੀਟਿੰਗ ਦੇ ਫ਼ੈਸਲਿਆਂ ਉੱਤੇ ਲੱਗੀਆਂ ਹੋਈਆਂ ਨੇ ਕਿਉਂਕਿ ਇਸ ਮੀਟਿੰਗ ਵਿਚ ਜਿੱਥੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਦਾ ਏਜੰਡਾ ਆਉਣ ਦੀ ਸੰਭਾਵਨਾ ਹੈ ਉਥੇ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ਤੇ ਸਰਕਾਰੀ ਨੌਕਰੀਆਂ ਦੇਣ ਦਾ ਮਸਲਾ ਵਿਚਾਰੇ ਜਾਣ ਦੀ ਵੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤਕਨੀਕੀ ਸਿੱਖਿਆ ਵਿਭਾਗ ਨਾਲ ਜੁੜੇ ਕੁਝ ਅਹਿਮ ਫ਼ੈਸਲੇ ਵੀ ਸਰਕਾਰ ਵੱਲੋਂ ਅੱਜ ਲਏ ਜਾ ਸਕਦੇ ਹਨ।ਜਿਸ ਤਹਿਤ ਸੂਬੇ ਦੀਆਂ ਆਈਟੀਆਈਜ਼ ਵਿੱਚ 685 ਤਕਨੀਕੀ ਸਿੱਖਿਆ ਇੰਸਟਰਕਟਰਆਂ ਦੀ ਭਰਤੀ ਅਤੇ ਦਿਹਾਤੀ ਖੇਤਰਾਂ ਲਈ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਪ੍ਰੋਡੈਕਟ ਲਈ ਐਸ.ਵੀ.ਪੀ ਦੇ ਗਠਨ ਲਈ ਪ੍ਰਵਾਨਗੀ ਵੀ ਮਿਲ ਸਕਦੀ ਹੈ।























