ਅਮ੍ਰਿਤਸਰ ਵਿੱਚ ਲੱਗੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਗੁੰਮਸ਼ੁਦਗੀ ਦੇ ਪੋਸਟਰ

ਚੰਡੀਗੜ੍ਹ, 2ਜੂਨ(ਵਿਸ਼ਵ ਵਾਰਤਾ) -ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਅੰਮ੍ਰਿਤਸਰ ਵਿੱਚ ਉਹਨਾਂ ਦੇ ਵਿਧਾਨ ਸਭਾ ਖੇਤਰ ਵਿਚ ਲਗਾਏ ਗਏ ਹਨ ਅਤੇ ਲੱਭਣ ਵਾਲੇ ਲਈ 50 ਹਜ਼ਾਰ ਦਾ ਇਨਾਮ ਵੀ ਰੱਖਿਆ ਗਿਆ ਹੈ।
ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਅਸੈਂਬਲੀ ਖੇਤਰ ਵਿਚ ਗੁੰਮਸ਼ੁਦਾ ਪੋਸਟਰ ਲਗਾਏ ਗਏ ਹਨ। ਇਕ ਐਨਜੀਓ ਵੱਲੋਂ ਇਹ ਪੋਸਟਰ ਲਾਏ ਗਏ ਹਨ। ਐਨ ਜੀ ਓ ਦੇ ਲੋਕਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਭੁੱਲ ਗਏ ਹਨ ਕਿ ਉਹ ਵਿਧਾਇਕ ਵੀ ਹਨ ਅਤੇ ਚੋਣਾਂ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਨੇ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਸਨ ਪਰ ਅੱਜ ਲੋਕ ਵਿਕਾਸ ਲਈ ਤਰਸ ਰਹੇ ਹਨ ਅਤੇ ਲੋਕ ਉਨ੍ਹਾਂ ਦੀ ਭਾਲ ਕਰ ਰਹੇ ਹਨ ਪਰ ਲੰਬੇ ਸਮੇਂ ਤੋਂ ਨਵਜੋਤ ਸਿੰਘ ਸਿੱਧੂ ਆਪਣੇ ਖੇਤਰ ਵਿਚ ਨਹੀਂ ਆਏ। ਇਹਨਾਂ ਪੋਸਟਰਾਂ ਵਿਚ ਲਿਖਿਆ ਹੈ ਕਿ ਇਸ ਸਮੇਂ ਵਿਕਾਸ ਦੀ ਜ਼ਰੂਰਤ ਹੈ, ਇਸ ਲਈ ਗਾਇਬ ਹੋਣ ਦੇ ਪੋਸਟਰ ਲਗਾਏ ਗਏ ਹਨ, ਜੋ ਕੋਈ ਉਨ੍ਹਾਂ ਨੂੰ ਲੱਭ ਲੈਂਦਾ ਹੈ ਅਤੇ ਆਪਣੇ ਖੇਤਰ ਵਿਚ ਲਿਆਉਂਦਾ ਹੈ, ਉਸਨੂੰ 50ਹਜ਼ਾਰ ਦਾ ਇਨਾਮ ਦਿੱਤਾ ਜਾਵੇਗਾ।






















