• Latest
  • Trending
ਮੁੱਖ ਮੰਤਰੀ ਵੱਲੋਂ ਸੀ.ਐਮ.ਸੀ. ਲੁਧਿਆਣਾ ਵਿਖੇ ਹਸਪਤਾਲ-ਪੀ.ਪੀ.ਐਫ. ਸਾਂਝੇਦਾਰੀ ਪਹਿਲ ਨਾਲ 50 ਬਿਸਤਰਿਆਂ ਦੇ ਬੱਚਿਆਂ ਦੇ ਕੋਵਿਡ ਸੰਭਾਲ ਵਾਰਡ ਦਾ ਵਰਚੁਅਲ ਉਦਘਾਟਨ

ਮੁੱਖ ਮੰਤਰੀ ਵੱਲੋਂ ਸੀ.ਐਮ.ਸੀ. ਲੁਧਿਆਣਾ ਵਿਖੇ ਹਸਪਤਾਲ-ਪੀ.ਪੀ.ਐਫ. ਸਾਂਝੇਦਾਰੀ ਪਹਿਲ ਨਾਲ 50 ਬਿਸਤਰਿਆਂ ਦੇ ਬੱਚਿਆਂ ਦੇ ਕੋਵਿਡ ਸੰਭਾਲ ਵਾਰਡ ਦਾ ਵਰਚੁਅਲ ਉਦਘਾਟਨ

5 years ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

14 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

14 minutes ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

3 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

4 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਸੀ.ਐਮ.ਸੀ. ਲੁਧਿਆਣਾ ਵਿਖੇ ਹਸਪਤਾਲ-ਪੀ.ਪੀ.ਐਫ. ਸਾਂਝੇਦਾਰੀ ਪਹਿਲ ਨਾਲ 50 ਬਿਸਤਰਿਆਂ ਦੇ ਬੱਚਿਆਂ ਦੇ ਕੋਵਿਡ ਸੰਭਾਲ ਵਾਰਡ ਦਾ ਵਰਚੁਅਲ ਉਦਘਾਟਨ

June 2, 2021
in ਸਿਆਸੀ, ਸਿਹਤ, ਖਬਰਾਂ, ਪੰਜਾਬ
ਮੁੱਖ ਮੰਤਰੀ ਵੱਲੋਂ ਸੀ.ਐਮ.ਸੀ. ਲੁਧਿਆਣਾ ਵਿਖੇ ਹਸਪਤਾਲ-ਪੀ.ਪੀ.ਐਫ. ਸਾਂਝੇਦਾਰੀ ਪਹਿਲ ਨਾਲ 50 ਬਿਸਤਰਿਆਂ ਦੇ ਬੱਚਿਆਂ ਦੇ ਕੋਵਿਡ ਸੰਭਾਲ ਵਾਰਡ ਦਾ ਵਰਚੁਅਲ ਉਦਘਾਟਨ

ਮੁੱਖ ਮੰਤਰੀ ਵੱਲੋਂ ਸੀ.ਐਮ.ਸੀ. ਲੁਧਿਆਣਾ ਵਿਖੇ ਹਸਪਤਾਲ-ਪੀ.ਪੀ.ਐਫ. ਸਾਂਝੇਦਾਰੀ ਪਹਿਲ ਨਾਲ 50 ਬਿਸਤਰਿਆਂ ਦੇ ਬੱਚਿਆਂ ਦੇ ਕੋਵਿਡ ਸੰਭਾਲ ਵਾਰਡ ਦਾ ਵਰਚੁਅਲ ਉਦਘਾਟਨ

ਮੁੱਖ ਮੰਤਰੀ ਦੀ ਹਾਜ਼ਰੀ ‘ਚ ਲੁਧਿਆਣਾ ਦੇ ਉਦਯੋਗਾਂ ਨੇ 2 ਆਕਸੀਜਨ ਪਲਾਂਟ ਲਗਾਉਣ ਲਈ ਸੀ.ਐਸ.ਸੀ. ਅਤੇ ਕ੍ਰਿਸ਼ਨਾ ਚੈਰੀਟੇਬਲ ਟਰੱਸਟ ਨਾਲ ਸਮਝੌਤਾ ਕੀਤਾ

ਚੰਡੀਗੜ੍ਹ, 2 ਜੂਨ(ਵਿਸ਼ਵ ਵਾਰਤਾ)-ਕੋਰੋਨਾ ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਲਈ ਸੂਬੇ ਨੂੰ ਤਿਆਰੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੀ.ਐਮ.ਸੀ. ਲੁਧਿਆਣਾ ਵਿਖੇ ਹਸਪਤਾਲ ਅਤੇ ਪੁਲਿਸ ਪਬਲਿਕ ਫਾਊਡੇਸ਼ਨ (ਪੀ.ਪੀ.ਐਫ.) ਵਿਚਾਲੇ ਸਾਂਝੇਦਾਰੀ ਦੀ ਪਹਿਲ ਨਾਲ ਸਥਾਪਤ ਕੀਤੇ 50 ਬਿਸਤਰਿਆਂ ਦੇ ਬੱਚਿਆਂ ਦੇ ਕੋਵਿਡ ਸੰਭਾਲ ਵਾਰਡ ਦਾ ਵਰਚੁਅਲ ਉਦਘਾਟਨ ਕੀਤਾ।
ਇਸ ਮੌਕੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਜ਼ਿਲੇ ਵਿੱਚ ਦੋ ਆਕਸੀਜਨ ਪਲਾਂਟ ਸਥਾਪਤ ਕਰਨ ਲਈ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਵੀ ਸਹੀਬੱਧ ਹੋਇਆ ਜਿਸ ਲਈ 20 ਉਦਯੋਗਾਂ ਵੱਲੋਂ 1.2 ਕਰੋੜ ਰੁਪਏ ਦਾਨ ਦਿੱਤਾ ਗਿਆ। ਦੋ ਹਸਪਤਾਲਾਂ ਨਾਲ ਉਦਯੋਗਾਂ ਤਰਫੋਂ ਸਮਝੌਤਾ ਕਰਨ ਵਾਲੇ ਸੀ.ਆਈ.ਆਈ. ਦੇ ਸਾਬਕਾ ਪ੍ਰਧਾਨ ਰਾਹੁਲ ਆਹੁਜਾ ਅਨੁਸਾਰ ਇਹ ਦੋ ਪਲਾਂਟ ਸੀ.ਐਮ.ਸੀ. ਲੁਧਿਆਣਾ ਅਤੇ ਕ੍ਰਿਸ਼ਨਾ ਚੈਰੀਟੇਬਲ ਹਸਪਤਾਲ ਵਿਖੇ ਛੇ ਤੋਂ ਅੱਠ ਹਫਤਿਆਂ ਦੇ ਅੰਦਰ ਸਥਾਪਤ ਹੋਣਗੇ। ਸਮਝੌਤੇ ਅਨੁਸਾਰ 20 ਫੀਸਦੀ ਆਕਸੀਜਨ ਇਲਾਜ ਲਈ ਗਰੀਬ ਮਰੀਜ਼ਾਂ ਨੂੰ ਸਬਸਿਡੀ ਉਤੇ ਮਿਲੇਗੀ।
ਮੁੱਖ ਮੰਤਰੀ ਨੇ ਸੂਬੇ ਦੇ ਉਦਯੋਗਾਂ ਅਤੇ ਸਿਵਲ ਸੁਸਾਇਟੀ ਦੇ ਨਾਲ-ਨਾਲ ਪੁਲਿਸ ਨਾਲ ਸਾਂਝੀ ਪਹਿਲਕਦਮੀ ਨੂੰ ਵਧੀਆ ਕਦਮ ਦੱਸਦਿਆਂ ਕਿਹਾ ਕਿ ਮਹਾਂਮਾਰੀ ਵੱਡੀ ਚੁਣੌਤੀ ਹੈ ਅਤੇ ਸੂਬੇ ਨੂੰ ਮਾੜੀ ਤੋਂ ਮਾੜੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣਾ ਹੋਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਕਿ ਕਿਸੇ ਨੂੰ ਨਹੀਂ ਪਤਾ ਕਿ ਭਾਰਤ ਵਿੱਚ ਤੀਜੀ ਲਹਿਰ ਆਵੇਗੀ ਪਰ ਪੰਜਾਬ ਕਿਸੇ ਵੀ ਹੋਰ ਸੰਭਾਵਿਤ ਲਹਿਰ ਜਿਹੜੀ ਕਿ ਬੱਚਿਆਂ ਨੂੰ ਵੱਧ ਪ੍ਰਭਾਵਿਤ ਕਰ ਸਕਦੀ ਹੈ, ਦਾ ਮੁਕਾਬਲਾ ਕਰਨ ਲਈ ਪੂਰੀਆਂ ਤਿਆਰੀਆਂ ਕਰ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗਾਂ ਨੂੰ ਅਪੀਲ ਕੀਤੀ ਕਿ ਆਪਣੇ ਕਰਮਚਾਰੀਆਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਉਨ੍ਹਾਂ ਅਤੇ ਸਾਰੇ ਪੰਜਾਬੀਆਂ ਨੂੰ ਬਚਾਇਆ ਜਾ ਸਕੇ।
ਮਹਾਂਮਾਰੀ ਵਿਰੁੱਧ ਸੂਬਾ ਸਰਕਾਰ ਦੀ ਲੜਾਈ ਵਿੱਚ ਉਦਯੋਗਾਂ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗ ਹਮੇਸ਼ਾ ਹੀ ਕਿਸੇ ਵੀ ਸੰਕਟ ਵਿੱਚ ਮੱਦਦ ਕਰਨ ਲਈ ਅੱਗੇ ਹੱਥ ਵਧਾਉਂਦੇ ਹਨ। ਉਨ੍ਹਾਂ ਚੇਤੇ ਕਰਦਿਆਂ ਕਿਹਾ ਕਿ ਵਰਧਮਾਨ ਤੇ ਓਸਵਾਲ ਉਦਯੋਗਾਂ ਨੇ ਉਸ ਵੇਲੇ ਆਕਸੀਜਨ ਸਪਲਾਈ ਵਿੱਚ ਮੱਦਦ ਕੀਤੀ ਜਦੋਂ ਕੋਵਿਡ ਕੇਸ ਆਪਣੀ ਸਿਖਰ ਉਤੇ ਰੋਜ਼ਾਨਾ 9500 ਤੋਂ ਵੱਧ ਸਾਹਮਣੇ ਆਉਂਦੇ ਸਨ। ਉਨ੍ਹਾਂ ਕਿਹਾ ਕਿ ਕੇਸ ਭਾਵੇਂ ਕਿ ਪਹਿਲੀ ਜੂਨ ਨੂੰ ਘਟ ਕੇ 2184 ‘ਤੇ ਆ ਗਏ ਹਨ ਪਰ ਇਸ ਬਾਰੇ ਹਾਲੇ ਕੋਈ ਪਤਾ ਨਹੀਂ ਕਿ ਇਹ ਸੰਕਟ ਕਿੰਨਾ ਲੰਬਾ ਚੱਲੇਗਾ। ਉਨ੍ਹਾਂ ਇਹ ਦਾਅਵਾ ਕੀਤਾ ਕਿ ਪੰਜਾਬ ਇਸ ਵਿੱਚੋਂ ਬਾਹਰ ਆਵੇਗਾ ਅਤੇ ਫਤਹਿ ਹਾਸਲ ਕਰੇਗਾ।
ਮੁੱਖ ਮੰਤਰੀ ਨੇ ਕੋਵਿਡ ਵਾਰਡ ਲਈ ਪੁਲਿਸ ਪਬਲਿਕ ਫਾਊਡੇਸ਼ਨ ਦੀ ਸ਼ਲਾਘਾ ਕੀਤੀ ਜਿਹੜਾ ਕਿ ਸੀ.ਐਮ.ਸੀ. ਹਸਪਤਾਲ ਨਾਲ ਕੀਤੇ ਸਮਝੌਤੇ ਤਹਿਤ ਮੈਡੀਕਲ ਢਾਂਚੇ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਏਗਾ। ਹਸਪਤਾਲ ਨੇ ਵਾਰਡ ਸਥਾਪਤ ਕਰਨ ਲਈ ਜਗ੍ਹਾਂ, ਸਟਾਫ ਸਬੰਧੀ ਸੇਵਾਵਾਂ, ਪ੍ਰਸ਼ਾਸਕੀ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕੀਤੀ ਹੈ, ਜੋ ਕਿ ਲੈਵਲ 2 ਦੀ ਸਹੂਲਤ ਹੈ। ਇਸ ਵਾਰਡ ਦੇ ਮਰੀਜ਼ਾਂ ਨੂੰ ਰਿਆਇਤੀ ਦਰਾਂ ‘ਤੇ ਇਲਾਜ ਮੁਹੱਈਆ ਕਰਵਾਇਆ ਜਾਵੇਗਾ ਅਤੇ 20 ਫੀਸਦੀ ਬੈਡ ਗਰੀਬ ਅਤੇ ਲੋੜਵੰਦ ਮਰੀਜ਼ਾਂ ਲਈ ਰਾਖਵੇਂ ਰੱਖੇ ਗਏ ਹਨ। ਵਾਰਡ ਪੂਰੀ ਤਰ੍ਹਾਂ ਕਾਰਜਸ਼ੀਲ ਹੈ ਅਤੇ ਸਾਰੇ ਲੋੜੀਂਦੇ ਬੁਨਿਆਦੀ ਢਾਂਚੇ ਜਿਵੇਂ ਮਰੀਜ਼ਾਂ ਦੇ ਬੈਡ, ਕਾਰਡੀਅਕ ਮੋਨੀਟਰ, ਆਕਸੀਜਨ ਕੰਸਨਟ੍ਰੇਟਰ ਅਤੇ ਯੂ.ਪੀ.ਐਸ. ਸਿਸਟਮ ਨਾਲ ਲੈਸ ਹਨ। ਇਹ ਵਾਰਡ ਸਮਝੌਤੇ ‘ਤੇ ਦਸਤਖਤ ਹੋਣ ਤੋਂ ਇਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਮਹਾਂਮਾਰੀ ਦੌਰਾਨ ਆਪਣੀ ਡਿਊਟੀ ਦੇ ਨਾਲ ਨਾਲ ਆਮ ਲੋਕਾਂ ਤੱਕ ਸੇਵਾਵਾਂ ਪਹੁੰਚਾਉਣ ਲਈ ਵੱਧ ਚੜ੍ਹ ਕੇ ਯੋਗਦਾਨ ਪਾਇਆ ਹੈ ਅਤੇ ਖਾਣੇ ਦੀ ਵੰਡ ਅਤੇ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਭੋਜਨ ਹੈਲਪਲਾਈਨ ਸਮੇਤ ਬਹੁਤ ਸਾਰੇ ਸਮਾਜ ਸੇਵੀ ਕੰਮ ਕੀਤੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਵਿੱਚ ਕੋਈ ਵੀ ਭੁੱਖੇ ਨਾ ਸੌਂਵੇ।
ਸੀ.ਐਮ.ਸੀ. ਦੇ ਡਾਇਰੈਕਟਰ ਵਿਲੀਅਮ ਭੱਟੀ ਨੇ ਇਸ ਮੁਸ਼ਕਲ ਸਮੇਂ ਦੌਰਾਨ ਸਹਾਇਤਾ ਲਈ ਲੁਧਿਆਣਾ ਦੇ ਨਾਗਰਿਕਾਂ ਦਾ ਇਕ ਵਾਰ ਫਿਰ ਧੰਨਵਾਦ ਕੀਤਾ ਜਦੋਂ ਕਿ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਜਨਤਕ ਅਤੇ ਉਦਯੋਗਾਂ ਦੇ ਸਹਿਯੋਗ ਨਾਲ-ਨਾਲ ਪ੍ਰਾਈਵੇਟ ਸਿਹਤ ਖੇਤਰ ਦੇ ਯੋਗਦਾਨ ਨੇ ਸੂਬੇ ਦੀ ਕੋਰੋਨਾ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸੀ.ਐਮ.ਸੀ. ਨੂੰ 14 ਵੈਂਟੀਲੇਟਰਾਂ ਦੀ ਸਪਲਾਈ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਹੈ ਜਿਨ੍ਹਾਂ ਨੇ ਬਦਲੇ ਵਿੱਚ ਸਰਕਾਰ ਵੱਲੋਂ ਰੈਫਰ ਕੀਤੇ ਗਰੀਬ ਮਰੀਜ਼ਾਂ ਦਾ ਮੁਫਤ ਇਲਾਜ ਕੀਤਾ ਗਿਆ ਹੈ।
ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਮਹਾਂਮਾਰੀ ਦੀ ਭਵਿੱਖੀ ਲਹਿਰ ਨਾਲ ਨਜਿੱਠਣ ਸਬੰਧੀ ਤਿਆਰੀ ਲਈ ਉਦਯੋਗ ਅਤੇ ਕਾਰੋਬਾਰ ਦੇ ਆਗੂਆਂ ਨੂੰ ਮਿਆਰੀ ਬੁਨਿਆਦੀ ਢਾਂਚਾ ਬਣਾਉਣ ਅਤੇ ਹਸਪਤਾਲਾਂ ਦੀ ਮੌਜੂਦਾ ਸਮਰੱਥਾ ਵਧਾਉਣ ਸਬੰਧੀ ਕੀਤੀ ਗਈ ਅਪੀਲ ਤੋਂ ਬਾਅਦ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਵੱਲੋਂ ਵਿਸ਼ੇਸ਼ ਵਾਰਡ ਸਥਾਪਤ ਕਰਨ ਦੀ ਪਹਿਲਕਦਮੀ ਕੀਤੀ ਗਈ ਸੀ। ਪੀ.ਪੀ.ਐਫ., ਜੋ ਕਿ ਰਜਿਸਟਰਡ ਸੁਸਾਇਟੀ ਹੈ, ਦੇ ਸੀਨੀਅਰ ਮੀਤ ਪ੍ਰਧਾਨ ਨੀਰਜ ਸਤੀਜਾ ਨੇ ਏ.ਡੀ.ਜੀ.ਪੀ. ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਪੀ.ਪੀ.ਐਫ. ਦੇ ਮੁਖੀ ਆਰ.ਪੀ. ਢੋਕੇ ਨਾਲ ਮਿਲ ਕੇ ਇਸ ਉਪਰਾਲੇ ਦੀ ਅਗਵਾਈ ਕੀਤੀ। ਪੀ.ਪੀ.ਐਫ. ਸੁਸਾਇਟੀ ਨੂੰ ਦਰਪੇਸ਼ ਮੁਸ਼ਕਲਾਂ ਦੀ ਪਛਾਣ ਕਰਕੇ ਪੁਲਿਸ ਅਤੇ ਲੋਕਾਂ ਨੂੰ ਇਕਜੁੱਟ ਕਰਦਾ ਹੈ ਅਤੇ ਪ੍ਰਸ਼ਾਸਨ ਤੇ ਸਿਵਲ ਸੁਸਾਇਟੀ ਦੇ ਮੈਂਬਰਾਂ, ਖਾਸਕਰ ਪ੍ਰਮੁੱਖ ਸਨਅਤਕਾਰਾਂ ਦੋਵਾਂ ਦਾ ਸਮਰਥਨ ਯਕੀਨੀ ਬਣਾ ਕੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਸਹਾਇਤਾ ਕਰਦਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
November 10, 2026
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

by Ankit
November 10, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ — ਇਹ ਮੁਲਜ਼ਮ ਵਿਦੇਸ਼ਾਂ...

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
November 10, 2026
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

Most Popular

ਸੇਵਾਮੁਕਤ ਕਸਟਮ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ; ਪੁਲਿਸ ਜਾਂਚ ‘ਚ ਜੁਟੀ

ਸੇਵਾਮੁਕਤ ਕਸਟਮ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ; ਪੁਲਿਸ ਜਾਂਚ ‘ਚ ਜੁਟੀ

by Navjot
4 weeks ago
0

ਸੇਵਾਮੁਕਤ ਕਸਟਮ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ; ਪੁਲਿਸ ਜਾਂਚ ‘ਚ ਜੁਟੀ ਪਟਨਾ, 15 ਅਕਤੂਬਰ (ਵਿਸ਼ਵ ਵਾਰਤਾ) - ਬਿਹਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 