ਆਮ ਆਦਮੀ ਪਾਰਟੀ ਲਈ ਵੱਡਾ ਝਟਕਾ
ਤਿੰਨ ਵਿਧਾਇਕਾਂ ਨੇ ਛੱਡੀ ਪਾਰਟੀ
ਸੁਖਪਾਲ ਖਹਿਰਾ ਮੁੜ ਕਾਂਗਰਸ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 3ਜੂਨ(ਵਿਸ਼ਵ ਵਾਰਤਾ)- ਵਿਧਾਨ ਸਭਾ ਚੋਣਾਂ ਜੋ ਕਿ 2022 ਵਿੱਚ ਹੋਣ ਜਾ ਰਹੀਆਂ ਹਨ। ਇਹਨਾਂ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਇਕ ਚੰਗੀ ਖ਼ਬਰ ਆਈ ਹੈ। ਸੁਖਪਾਲ ਖਹਿਰਾ ਕਾਂਗਰਸ ਵਿਚ ਮੁੜ ਸ਼ਾਮਿਲ ਹੋ ਗਏ ਹਨ | ਆਪਣੇ ਤਿੰਨ ਵਿਧਾਇਕਾਂ ਦੇ ਨਾਲ ਉਨ੍ਹਾਂ ਨੇ ਕਾਂਗਰਸ ਵਿਚ ਵਾਪਸੀ ਕੀਤੀ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੇ ਆਮ ਆਦਮੀ ਪਾਰਟੀ ਦੇ ਸਾਥੀ ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕ ਮੌੜ ਅਤੇ ਪਿਰਮਲ ਸਿੰਘ ਧੌਲਾ, ਵਿਧਾਇਕ ਭਦੌੜ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ






















