ਸੂਬੇ ਦੇ 23ਵੇਂ ਜ਼ਿਲ੍ਹੇ ਮਲੇਰਕੋਟਲਾ ਦਾ ਅੱਜ ਹੋਵੇਗਾ ਰਸਮੀ ਉਦਘਾਟਨ
ਪੰਜਾਬ ਦੇ ਨਕਸ਼ੇ ਤੇ ਹੋਂਦ ਵਿੱਚ ਆਵੇਗਾ 23ਵਾਂ ਜ਼ਿਲ੍ਹਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸ ਰਾਹੀਂ ਕਰਨਗੇ ਉਦਘਾਟਨ
ਜ਼ਿਲ੍ਹੇ ਦੇ ਪਿੰਡਾਂ ਵਿੱਚ ਹੋਵੇਗਾ ਸਿੱਧਾ ਪ੍ਰਸਾਰਣ
ਚੰਡੀਗੜ੍ਹ, 7ਜੂਨ(ਵਿਸ਼ਵ ਵਾਰਤਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਈਦ-ਉਲ-ਫਿਤਰ ਦੇ ਮੌਕੇ 14 ਮਈ ਨੂੰ ਮਲੇਰਕੋਟਲਾ ਨੂੰ ਪੰਜਾਬ ਸੂਬੇ ਦਾ 23ਵਾਂ ਜ਼ਿਲ੍ਹਾ ਐਲਾਨਿਆ ਗਿਆ ਸੀ। ਜਿਸ ਦਾ ਰਸਮੀ ਉਦਘਾਟਨ ਉਹ ਅੱਜ ਵੀਡੀਓ ਕਾਨਫਰੰਸ ਰਾਂਹੀ ਸਵੇਰੇ 11 ਵਜੇ ਕਰਨਗੇ। ਉਦਘਾਟਨ ਦਾ ਮੁੱਖ ਸਮਾਗਮ ਸਥਾਨਕ ਦਿੱਲੀ ਗੇਟ ਦੇ ਬਾਹਰ ਸਥਿਤ ਪੰਜਾਬ ਉਰਦੂ ਅਕੈਡਮੀ ਦੇ ਆਡੀਟੋਰੀਅਮ ਵਿੱਚ ਡਿਪਟੀ ਕਮਿਸ਼ਨਰ ਅਮ੍ਰਿਤ ਕੌਰ ਗਿੱਲ ਦੀ ਪ੍ਰਧਾਨਗੀ ਹੇਠ ਹੋਵੇਗਾ। ਜਿਥੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਮੁਖ ਮਹਿਮਾਨ ਵੱਜੋਂ ਸ਼ਿਰਕਤ ਕਰਨਗੇ। ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡਾਂ ਅਤੇ ਸ਼ਹਿਰਾਂ ਅੰਦਰ ਵੱਖ-ਵੱਖ ਥਾਵਾਂ ਤੇ ਉਦਘਾਟਨੀ ਸਮਾਗਮ ਦੇ ਸਿੱਧੇ ਪ੍ਰਸਾਰਣ ਲਈ ਵੱਖ-ਵੱਖ ਪ੍ਰਬੰਧ ਕੀਤੇ ਗਏ ਹਨ।
ਇਸ ਦੇ ਨਾਲ ਹੀ ਮਲੇਰਕੋਟਲਾ ਦੇ ਸਰਬਪੱਖੀ ਵਿਕਾਸ ਲਈ ਖਾਸ ਪਹਿਲਕਦਮੀਆਂ ਕੀਤੀਆਂ ਗਈਆਂ ਹਨ।
ਮਲੇਰਕੋਟਲਾ ਜੋ ਰਾਜ ਦੇ 23ਵੇਂ ਜ਼ਿਲ੍ਹੇ ਵੱਜੋਂ ਜਾਣਿਆ ਜਾਵੇਗਾ ਦੇ ਵਿਕਾਸ ਲਈ ਉਥੇ ਨਵਾਬ ਸ਼ੇਰ ਮੁਹੰਮਦ ਖਾਂ ਸਰਕਾਰੀ ਮੈਡੀਕਲ ਕਾਲਜ ਜੋ 500 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ।
ਇਸ ਦੇ ਨਾਲ ਹੀ ਸਰਕਾਰੀ ਮਹਿਲਾ ਕਾਲਜ,ਨਵਾਂ ਬੱਸ ਅੱਡਾ, ਮਹਿਲਾ ਥਾਣਾ ਜੋ ਵਿਸ਼ੇਸ਼ ਤੌਰ ਤੇ ਮਹਿਲਾ ਕਰਮਚਾਰੀਆਂ ਵੱਲੋਂ ਚਲਾਇਆ ਜਾਵੇਗਾ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਸਬ- ਡਿਵੀਜ਼ਨਲ ਕੰਪਲੈਕਸ ਦੀ ਉਸਾਰੀ।
ਇਤਿਹਾਸਕ ਮੁਬਾਰਕ ਮੰਜ਼ਿਲ ਮਹਿਲ ਦੀ ਸੰਭਾਲ ਅਤੇ ਨਵੀਨੀਕਰਨ ਦਾ ਕਾਰਜ ਆਗਾ ਖਾਨ ਫਾਊਂਡੇਸ਼ਨ(ਯੂ.ਕੇ) ਵੱਲੋਂ ਕੀਤਾ ਜਾਵੇਗਾ।
ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ.ਟੀ.ਆਈ.ਟੀ)ਤਹਿਤ ਵਿਕਾਸ ਕਾਰਜ























