ਚਾਰ ਇੰਪਰੂਵਮੈਂਟ ਟਰੱਸਟਾਂ ਦੇ ਚੇਅਰਮੈਨ ਨਿਯੁਕਤ
ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ
ਚੰਡੀਗੜ੍ਹ, 8ਜੂਨ(ਨਵਜੋਤ ਕੌਰ ਪਨੂੰਆਂ)- ਪੰਜਾਬ ਸਰਕਾਰ ਵੱਲੋਂ ਪੰਜਾਬ ਟਾਊਨ ਇੰਪਰੂਵਮੈਂਟ ਟਰੱਸਟਾਂ ਦੇ 4ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਕੀਤੀਆਂ ਨਿਯੁਕਤੀਆਂ ਵਿੱਚ ਕਮਲਜੀਤ ਲਾਲ ਨੂੰ ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ), ਓਮਕਾਰ ਗੋਇਲ ਨੂੰ ਕੋਟਕਪੂਰਾ, ਰਾਕੇਸ਼ ਕੁਮਾਰ ਨਾਇਰ ਨੂੰ ਨੰਗਲ ਅਤੇ ਵਨੀਤ ਜਿੰਦਲ ਨੂੰ ਟਾਊਨ ਇੰਪਰੂਵਮੈਂਟ ਟਰੱਸਟ ਸਮਾਣਾ ਦੇ ਚੇਅਰਮੈਨ ਵੱਜੋਂ ਨਿਯੁਕਤ ਕੀਤਾ ਗਿਆ ਹੈ।




























