• Latest
  • Trending
ਆਤਮ ਪਰਗਾਸ ਸੰਸਥਾ ਨੇ ਘੜੈਲੀ ਪਿੰਡ ਦੇ ਸ਼ਹੀਦ ਕਿਸਾਨ ਸ. ਲੀਲਾ ਸਿੰਘ ਦੇ ਘਰ ਦੇ ਨਿਰਮਾਣ ਅਤੇ ਪਰਿਵਾਰ ਦੀ ਪਰਵਰਿਸ਼ ਲਈ ਚੁੱਕੀ ਜ਼ੁੰਮੇਵਾਰੀ

ਆਤਮ ਪਰਗਾਸ ਸੰਸਥਾ ਨੇ ਘੜੈਲੀ ਪਿੰਡ ਦੇ ਸ਼ਹੀਦ ਕਿਸਾਨ ਸ. ਲੀਲਾ ਸਿੰਘ ਦੇ ਘਰ ਦੇ ਨਿਰਮਾਣ ਅਤੇ ਪਰਿਵਾਰ ਦੀ ਪਰਵਰਿਸ਼ ਲਈ ਚੁੱਕੀ ਜ਼ੁੰਮੇਵਾਰੀ

5 years ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

1 second ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 minutes ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

31 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

9 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

11 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

11 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

11 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

11 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

11 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

12 hours ago
Hindi News
English News
Monday, November 23, 2026
No Result
View All Result
10 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਤਮ ਪਰਗਾਸ ਸੰਸਥਾ ਨੇ ਘੜੈਲੀ ਪਿੰਡ ਦੇ ਸ਼ਹੀਦ ਕਿਸਾਨ ਸ. ਲੀਲਾ ਸਿੰਘ ਦੇ ਘਰ ਦੇ ਨਿਰਮਾਣ ਅਤੇ ਪਰਿਵਾਰ ਦੀ ਪਰਵਰਿਸ਼ ਲਈ ਚੁੱਕੀ ਜ਼ੁੰਮੇਵਾਰੀ

June 8, 2021
in ਖਬਰਾਂ, ਖੇਤੀਬਾੜੀ, ਪੰਜਾਬ
ਆਤਮ ਪਰਗਾਸ ਸੰਸਥਾ ਨੇ ਘੜੈਲੀ ਪਿੰਡ ਦੇ ਸ਼ਹੀਦ ਕਿਸਾਨ ਸ. ਲੀਲਾ ਸਿੰਘ ਦੇ ਘਰ ਦੇ ਨਿਰਮਾਣ ਅਤੇ ਪਰਿਵਾਰ ਦੀ ਪਰਵਰਿਸ਼ ਲਈ ਚੁੱਕੀ ਜ਼ੁੰਮੇਵਾਰੀ

ਆਤਮ ਪਰਗਾਸ ਸੰਸਥਾ ਨੇ ਘੜੈਲੀ ਪਿੰਡ ਦੇ ਸ਼ਹੀਦ ਕਿਸਾਨ ਸ. ਲੀਲਾ ਸਿੰਘ ਦੇ ਘਰ ਦੇ ਨਿਰਮਾਣ ਅਤੇ ਪਰਿਵਾਰ ਦੀ ਪਰਵਰਿਸ਼ ਲਈ ਚੁੱਕੀ ਜ਼ੁੰਮੇਵਾਰੀ

ਪਰਿਵਾਰ ਨੂੰ ਸੰਸਥਾ ਵੱਲੋਂ ਦਸ ਹਜ਼ਾਰ ਰੁਪਏ ਮਾਸਿਕ ਪੈਨਸ਼ਨ ਤੇ ਹੋਰ ਸਹਾਇਤਾ ਸ਼ੁਰੂ

ਆਤਮ ਪਰਗਾਸ ਸੰਸਥਾ ਨੇ ਘੜੈਲੀ ਪਿੰਡ ਦੇ ਸ਼ਹੀਦ ਕਿਸਾਨ ਸ. ਲੀਲਾ ਸਿੰਘ ਦੇ ਘਰ ਦੇ ਨਿਰਮਾਣ ਅਤੇ ਪਰਿਵਾਰ ਦੀ ਪਰਵਰਿਸ਼ ਲਈ ਚੁੱਕੀ ਜ਼ੁੰਮੇਵਾਰੀ
ਸ਼ਹੀਦ ਲੀਲਾ ਸਿੰਘ ਦੇ ਪਰਿਵਾਰ ਨੂੰ ਸਨਮਾਨਿਤ ਕਰਦੀ ਆਤਮ ਪਰਗਾਸ ਟੀਮ

ਬਠਿੰਡਾ,8ਜੂਨ(ਵਿਸ਼ਵ ਵਾਰਤਾ)-:ਕੇਂਦਰ ਸਰਕਾਰ ਦੇ ਸਮਾਜ ਵਿਰੋਧੀ ਕਾਲੇ ਕਾਨੂੰਨਾਂ ਦੀ ਵਾਪਸੀ ਲਈ ਕਿਸਾਨਾਂ ਵੱਲੋਂ ਵਿੱਢੇ ਸ਼ਾਤਮਈ ਸੰਘਰਸ਼ ਵਿੱਚ ਸੇਵਾਵਾਂ ਨਿਭਾਉਂਦਿਆਂ ਅੱਜ ਤੱਕ 491 ਕਿਸਾਨ ਆਪਣੀਆਂ ਜਾਨਾਂ ਵਾਰ ਚੁੱਕੇ ਹਨ। ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਸਾਂਭ ਸੰਭਾਲ ਲਈ ‘ਆਤਮ ਪਰਗਾਸ ਸੰਸਥਾ’ ਵੱਲੋਂ ਨਿਵੇਕਲ਼ਾ ਅਤੇ ਵਿਉਂਤਬੱਧ ਕਾਰਜ ਅਰੰਭ ਕੀਤਾ ਗਿਆ ਹੈ। ਆਤਮ ਪਰਗਾਸ ਵੱਲੋਂ ਸਮੁੱਚੇ ਦੇਸ਼ ਵਿੱਚ ਤਾਇਨਾਤ 25 ਟੀਮਾਂ ਇਨ੍ਹਾਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ, ਉਨ੍ਹਾਂ ਦੀ ਲੋੜਾਂ ਨੂੰ ਸਮਝਣ ਅਤੇ ਲੋੜਵੰਦ ਪਰਿਵਾਰਾਂ ਨੂੰ ਆਪਣੇ ਪੈਰਾਂ ਤੇ ਖੜੇ ਕਰਨ ਲਈ ਦਿਨ ਰਾਤ ਜੁਟੀਆਂ ਹੋਈਆਂ ਹਨ। ਇਸ ਕਾਰਜ ਦੀ ਵਿਲੱਖਣਤਾ ਇਹ ਵੀ ਹੈ ਕਿ ਇਨ੍ਹਾਂ ਟੀਮਾਂ ਵਿੱਚ ਦੇਸ਼ ਦੇ ਪ੍ਰਮੱਖ ਵਿੱਦਿਅਕ ਅਦਾਰਿਆਂ ਦੇ ਪ੍ਰੋਫੈਸਰ ਅਤੇ ਵਿਗਿਆਨੀ ਆਪ ਕਿਸਾਨਾਂ ਦੇ ਘਰੋ-ਘਰੀ ਪਹੁੰਚ ਕੇ ਉਨ੍ਹਾਂ ਦਾ ਦੁੱਖ ਵੰਡਾ ਰਹੇ ਹਨ। ਕਿਹੜੇ ਪਰਿਵਾਰ ਦੀਆਂ ਕੀ ਲੋੜਾਂ ਹਨ, ਕਿਹੜੀਆਂ ਪੂਰੀਆਂ ਹੋ ਚੁੱਕੀਆਂ ਹਨ, ਇਹ ਲੋੜਾਂ ਕਿਸ-ਕਿਸ ਸੰਸਥਾ ਨੇ ਪੂਰੀਆਂ ਕੀਤੀਆਂ ਹਨ, ਹੋਰ ਕਿਹੜੀਆਂ ਲੋੜ ਪੂਰੀਆਂ ਹੋਣੀਆਂ ਬਾਕੀ ਹਨ, ਆਦਿ ਸਭ ਜਾਣਕਾਰੀ ਪਾਰਦਰਸ਼ੀ ਰੂਪ ਵਿੱਚ ਆਤਮ ਪਰਗਾਸ ਦੀ ਵੈੱਬਸਾਈਟ ਤੇ ਵੀ ਉਪਲਬਧ ਕਰਵਾਈ ਜਾ ਰਹੀ ਹੈ।

ਸ਼ਹੀਦ ਦੀ ਯਾਦ ਵਿੱਚ ਸੁਖਚੈਨ ਦਾ ਬੂਟਾ ਲਗਾਉਂਦੇ ਹੋਏ ਡਾ. ਵਰਿੰਦਰਪਾਲ ਸਿੰਘ

ਆਤਮ ਪਰਗਾਸ ਸੰਸਥਾ ਦੇ ਚੇਅਰਮੈਨ ਅਤੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਭਾਰਤ ਸਰਕਾਰ ਦੇ ਮੰਤਰੀ ਪਾਸੋਂ ਮੰਚ ਉੱਪਰ ਖੜੋ ਕੇ ਰਾਸ਼ਟਰੀ ਸਨਮਾਨ ਅਤੇ ਸੋਨੇ ਦਾ ਤਮਗਾ ਠੂਕਰਾਉਣ ਵਾਲੇ ਡਾ. ਵਰਿੰਦਰਪਾਲ ਸਿੰਘ ਨੇ ਅੱਜ ਬਠਿੰਡਾ ਜਿਲ੍ਹੇ ਦੇ 16 ਕਿਸਾਨਾਂ ਦੇ ਪਰਿਵਾਰਾਂ ਨੂੰ ਨਿੱਜੀ ਤੌਰ ਤੇ ਮਿਲ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀਆਂ ਮੁਢਲੀਆਂ ਲੋੜਾਂ ਪੂਰੀਆਂ ਕਰਨ ਲਈ ਯਥਾਸ਼ਕਤ ਸਹਿਯੋਗ ਕਰਨ ਦਾ ਭਰੋਸਾ ਦਿਵਾਇਆ।ਪਿੰਡ ਘੜੈਲੀ, ਜ਼ਿਲ੍ਹਾ ਬਠਿੰਡਾ ਦੇ ਸ਼ਹੀਦ ਸ. ਲੀਲਾ ਸਿੰਘ ਦੇ ਘਰ ਦਾ ਦੌਰਾ ਕਰਦਿਆਂ ਉਨ੍ਹਾਂ ਕਿਹਾ ਕਿ ਲੀਲਾ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਸਮੇਤ ਦੋ ਜਵਾਨ ਲੜਕੀਆਂ ਅਤੇ ਇੱਕ ਛੋਟਾ ਲੜਕਾ ਛੱਡ ਗਏ ਹਨ ਪਰ ਇਨ੍ਹਾਂ ਬੱਚਿਆਂ ਕੋਲ ਸਿਰ ਢਕਣ ਲਈ ਯੋਗ ਥਾਂ ਨਹੀਂ ਹੈ। ਡਾ. ਵਰਿੰਦਰਪਾਲ ਸਿੰਘ ਨੇ ਉਨ੍ਹਾਂ ਦੇ ਘਰ ਦੇ ਨਿਰਮਾਣ ਲਈ ਲੋੜੀਂਦੀ ਸਮੱਗਰੀ ਦੇਣ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਦੋਂ ਤੱਕ ਦਸ ਹਜ਼ਾਰ ਰੁਪਏ ਮਾਸਿਕ ਪੈਨਸ਼ਨ ਦੇਣ ਦਾ ਐਲਾਨ ਕੀਤਾ, ਜਦੋਂ ਤੱਕ ਉਨ੍ਹਾਂ ਦੇ ਬੱਚੇ ਪੜ੍ਹ-ਲਿਖ ਕੇ ਆਪਣੀ ਕਮਾਈ ਕਰਨ ਦੇ ਯੋਗ ਨਹੀਂ ਹੋ ਜਾਂਦੇ। ਸ. ਲੀਲਾ ਸਿੰਘ ਦੀ ਸੁਪਤਨੀ ਜਸਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਮਾਸਿਕ ਸਹਾਇਤਾ ਮਿਲਣੀ ਅਰੰਭ ਹੋ ਚੁੱਕੀ ਹੈ ਅਤੇ ਘਰ ਦੀ ਉਸਾਰੀ ਲਈ ਇੱਕ ਲੱਖ ਰੁਪਏ ਦੀ ਪਹਿਲੀ ਕਿਸ਼ਤ ਵੀ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਪ੍ਰਾਪਤ ਹੋ ਚੁੱਕੀ ਹੈ।
ਸ. ਦਰਬਾਰਾ ਸਿੰਘ, ਸਾਬਕਾ ਏ ਜੀ ਐੱਮ, ਓ ਬੀ ਸੀ ਬੈਂਕ ਨੂੰ ਪਰਿਵਾਰ ਦੀ ਦੇਖ-ਰੇਖ ਲਈ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ।ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼ਹੀਦ ਲੀਲਾ ਸਿੰਘ ਦੇ ਸਪੁੱਤਰ ਦੀ ਸਕੂਲ ਫ਼ੀਸ ਮੁਆਫ਼ ਕਰਨ ਲਈ ਗੁਰੂ ਹਰਿਗੋਬਿੰਦ ਸਕੂਲ, ਪਿੱਥੋ ਦੇ ਪ੍ਰਿੰਸੀਪਲ ਸਾਹਿਬ ਨੇ ਭਰੋਸਾ ਦੇ ਦਿੱਤਾ ਹੈ। ਇਸ ਸਮੇਂ ਕਿਸਾਨ ਯੂਨੀਅਨ (ਉਗਰਾਹਾਂ) ਦੀ ਘੜੈਲੀ ਇਕਾਈ ਦੇ ਪ੍ਰਧਾਨ ਸ. ਜਸਵੰਤ ਸਿੰਘ ਅਤੇ ਸ. ਸਵਰਨ ਸਿੰਘ ਪੁੱਤਰ ਸਵ. ਲਾਲ ਸਿੰਘ ਮੈਂਬਰ ਆਈ ਐਨ ਏ, ਸ. ਜਸਵੰਤ ਸਿੰਘ ਨੰਬਰਦਾਰ, ਘੜੈਲੀ ਉਚੇਚੇ ਤੌਰ ਤੇ ਹਾਜ਼ਰ ਸਨ। ਡਾ. ਵਰਿੰਦਰਪਾਲ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਸ. ਲੀਲਾ ਸਿੰਘ ਦੇ ਪਰਿਵਾਰ ਨੂੰ ਸਨਮਾਨ ਚਿੰਨ, ਪੁਸਤਕਾਂ ਅਤੇ ਇੱਕ ਸੁਖਚੈਨ ਦਾ ਬੂਟਾ ਦੇ ਕੇ ਸਨਮਾਨਿਤ ਕੀਤਾ। ਡਾ. ਵਰਿੰਦਰਪਾਲ ਸਿੰਘ ਨੇ ਲੀਲਾ ਸਿੰਘ ਜੀ ਦੀ ਯਾਦ ਵਿੱਚ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬੂਟਾ ਲਗਾ ਕੇ ਪਰਿਵਾਰ ਨੂੰ ਇਸ ਬੂਟੇ ਦੀ ਸੇਵਾ ਸੰਭਾਲ ਦੀ ਪ੍ਰੇਰਨਾ ਕੀਤੀ। ਇਸ ਸਮੇਂ ਆਤਮ ਪਰਗਾਸ ਦੇ ਸਕੱਤਰ ਡਾ. ਸੁਖਵਿੰਦਰ ਸਿੰਘ, ਸਹਾਇਕ ਪ੍ਰੋਫ਼ੈਸਰ, ਯਾਦਵਿੰਦਰਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਸ. ਜਸਦੀਪ ਸਿੰਘ, ਅਧਿਆਪਕ, ਜੀਨੀਅਸ ਇੰਸਨੀਚਿਊਟ, ਬਠਿੰਡਾ ਅਤੇ ਪਿੰਡ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

by Navjot
November 23, 2026
0

ਭੋਪਾਲ, 23 ਨਵੰਬਰ (ਵਿਸ਼ਵ ਵਾਰਤਾ) - ਐਤਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ ਕੰਪਲੈਕਸ ਵਿੱਚ ਖੇਡੇ ਗਏ ਮੱਧ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 23, 2026
0

ਚੰਡੀਗੜ੍ਹ, 23ਨਵੰਬਰ (ਵਿਸ਼ਵ ਵਾਰਤਾ)  💫💫ਸਫਲਤਾ ਦਾ ਮਤਲਬ ਸਿਰਫ਼ ਅੰਤਿਮ ਨਤੀਜਾ ਨਹੀਂ ਹੈ, ਸਗੋਂ ਇਸ ਦਾ ਮਤਲਬ ਉਹ ਹੈ ਜੋ ਤੁਸੀਂ...

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

by Ankit
November 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 23-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

by Navjot
November 23, 2026
0

ਭੋਪਾਲ, 23 ਨਵੰਬਰ (ਵਿਸ਼ਵ ਵਾਰਤਾ) - ਐਤਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ ਕੰਪਲੈਕਸ ਵਿੱਚ ਖੇਡੇ ਗਏ ਮੱਧ...

Most Popular

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

by Navjot
2 weeks ago
0

  ਜਬਲਪੁਰ, 7 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਤੜਕੇ ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਦੇ ਗਾਜ਼ੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 